Punjab cabinet meeting time change : ਦੇਸ਼ ਵਿੱਚ ਕੋਰੋਨਾ ਦੀ ਰਫਤਾਰ ਫਿਰ ਬੇਕਾਬੂ ਹੁੰਦੀ ਜਾਪ ਰਹੀ ਹੈ। ਯਾਨੀ ਸੰਕਟ ਨੇ ਫਿਰ ਤੋਂ ਦਰਵਾਜੇ ‘ਤੇ ਦਸਤਕ ਦਿੱਤੀ ਹੈ।
ਇਸ ਦੇ ਨਾਲ ਹੀ ਪੰਜਾਬ ‘ਚ ਵੀ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਰੋਜ਼ਾਨਾ ਬਹੁਤ ਵੱਡੀ ਗਿਣਤੀ ‘ਚ ਕੋਰੋਨਾ ਦੇ ਕੇਸ ਸਾਹਮਣੇ ਆ ਰਹੇ ਹਨ।
ਕੋਰੋਨਾ ਦੇ ਵੱਧਦੇ ਕਹਿਰ ਦੇ ਵਿਚਕਾਰ ਪੰਜਾਬ ਮੰਤਰੀ ਮੰਡਲ ਨੇ ਇੱਕ ਪ੍ਰੈੱਸ ਨੋਟ ਜਾਰੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ 12 ਮਈ ਨੂੰ ਦੁਪਹਿਰ 3 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਣ ਵਾਲੀ ਇੱਕ ਮਹੱਤਵਪੂਰਨ ਬੈਠਕ ਦੀ ਜਾਣਕਾਰੀ ਸਾਂਝੀ ਕੀਤੀ ਸੀ।
ਪਰ ਹੁਣ ਇਸ ਮੀਟਿੰਗ ਦਾ ਸਮਾਂ ਅਤੇ ਤਰੀਕ ਬਦਲ ਦਿੱਤੀ ਗਈ ਹੈ। 12 ਮਈ ਨੂੰ ਹੋਣ ਵਾਲੀ ਬੈਠਕ ਹੁਣ 13 ਮਈ ਦਿਨ ਵੀਰਵਾਰ ਨੂੰ ਦੁਪਹਿਰ 02.30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ।
ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕੇ ਇਸ ਦੌਰਾਨ ਕੋਰੋਨਾ ਸੰਕਟ ‘ਤੇ ਵਿਚਾਰ-ਵਟਾਂਦਰੇ ਹੋ ਸਕਦੇ ਹਨ। ਤੁਹਾਨੂੰ ਦੱਸ ਦੇਈਏ ਕਿ ਇਸ ਸਮੇਂ ਪੰਜਾਬ ਵਿੱਚ ਕੋਰੋਨਾ ਮਹਾਂਮਾਰੀ ਦਾ ਸੰਕਟ ਸਿਖਰ ‘ਤੇ ਹੈ ਅਤੇ ਆਕਸੀਜਨ ਨੂੰ ਲੈ ਕੇ ਵੀ ਹਾਹਾਕਾਰ ਮਚੀ ਹੋਈ ਹੈ। ਇਸ ਕਾਰਨ ਇਸ ਬੈਠਕ ਵਿੱਚ ਕੁੱਝ ਮਹੱਤਵਪੂਰਨ ਫੈਸਲੇ ਲੈ ਸਕਦੇ ਹਨ।