ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਅੱਜ ਇੱਕ ਵਾਰ ਫਿਰ ਬਹੁਤ ਹੀ ਮਹੱਤਵਪੂਰਨ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਸੋਮਵਾਰ ਯਾਨੀ ਕਿ ਅੱਜ ਸਵੇਰੇ 11:30 ਵਜੇ ਪੰਜਾਬ ਭਵਨ ਵਿਖੇ ਸ਼ੁਰੂ ਹੋਵੇਗੀ।
ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ । ਦਰਅਸਲ, ਇਸ ਮੀਟਿੰਗ ਵਿੱਚ ਚੰਨੀ ਸਰਕਾਰ ਵੱਲੋਂ ਬਿਜਲੀ ਦੀਆਂ 300 ਯੂਨਿਟ ਮੁਆਫ ਕਰਨ ਬਾਰੇ ਵੀ ਵੱਡਾ ਫੈਸਲਾ ਲਿਆ ਜਾ ਸਕਦਾ ਹੈ।
ਇਹ ਵੀ ਪੜ੍ਹੋ: ਵੱਡੀ ਖਬਰ : ਹਰੀਸ਼ ਰਾਏ ਚੌਧਰੀ ਬਣ ਸਕਦੇ ਹਨ ਪੰਜਾਬ ਕਾਂਗਰਸ ਦੇ ਇੰਚਾਰਜ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇੱਕ ਕੈਬਿਨੇਟ ਮੀਟਿੰਗ ਕੀਤੀ ਗਈ ਸੀ, ਜੋ ਕਿ ਦੇਰ ਰਾਤ ਤੱਕ ਚੱਲੀ ਸੀ। ਪਰ ਇਸ ਵਿੱਚ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਸੀ ।
ਪਹਿਲਾਂ ਦੱਸਿਆ ਜਾ ਰਿਹਾ ਸੀ ਕਿ ਮੁੱਖ ਮੰਤਰੀ ਵੱਲੋਂ ਮੰਗਲਵਾਰ ਨੂੰ ਕੈਬਨਿਟ ਮੀਟਿੰਗ ਅਤੇ ਬੁੱਧਵਾਰ ਨੂੰ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ । ਪਰ ਸਰਕਾਰ ਵੱਲੋਂ ਅੱਜ ਹੀ ਇਹ ਬੈਠਕ ਕੀਤੀ ਜਾ ਰਹੀ ਹੈ।