ਵੀਰਵਾਰ ਨੂੰ ਪੰਜਾਬ ਦੀ ਰਾਜਨੀਤੀ ਤੋਂ ਵੱਡੀ ਖ਼ਬਰ ਆਈ ਹੈ। ਦਰਅਸਲ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਸਿੰਘ ਖਹਿਰਾ ਅਤੇ ਦੋ ਹੋਰ ਵਿਧਾਇਕਾਂ ਨੇ ਵੀਰਵਾਰ ਨੂੰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਦੀ ਪਾਰਟੀ ‘ਪੰਜਾਬ ਏਕਤਾ ਪਾਰਟੀ’ ਨੂੰ ਕਾਂਗਰਸ ਵਿੱਚ ਮਿਲਾਉਣ ਦਾ ਐਲਾਨ ਕੀਤਾ ਹੈ।
ਸੁਖਪਾਲ ਸਿੰਘ ਖਹਿਰਾ, ਜਗਦੇਵ ਸਿੰਘ ਅਤੇ ਪਿਰਮਲ ਸਿੰਘ ਵੀਰਵਾਰ ਨੂੰ ਰਾਹੁਲ ਗਾਂਧੀ ਨੂੰ ਮਿਲਣ ਲਈ ਦਿੱਲੀ ਪਹੁੰਚੇ ਸਨ। ਇਸ ਬੈਠਕ ਵਿੱਚ ਹੀ ਪਾਰਟੀ ਦੇ ਰਲੇਵੇਂ ਦਾ ਫੈਸਲਾ ਲਿਆ ਗਿਆ ਸੀ। ਇਸ ਦੌਰਾਨ ਉਤਰਾਖੰਡ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਸਨ। ਖਹਿਰਾ ਅਤੇ ਇਹ ਦੋਵੇਂ ਵਿਧਾਇਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ 3 ਜੂਨ ਨੂੰ ਕਾਂਗਰਸ ਵਿੱਚ ਸ਼ਾਮਿਲ ਹੋਏ ਸਨ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਤਿੰਨੋਂ ਹੀ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੁਣੇ ਗਏ ਸਨ, ਹਾਲਾਂਕਿ ਬਾਅਦ ਵਿੱਚ ਪਾਰਟੀ ਲੀਡਰਸ਼ਿਪ ਨਾਲ ਕਥਿਤ ਟਕਰਾਅ ਕਾਰਨ ਤਿੰਨਾਂ ਨੂੰ‘ ਆਪ ’ਤੋਂ ਬਾਹਰ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਪਾਲਘਰ ‘ਚ ਪਟਾਕੇ ਬਣਾਉਣ ਵਾਲੀ ਫੈਕਟਰੀ ਵਿੱਚ ਹੋਇਆ ਵੱਡਾ ਧਮਾਕਾ, 20 ਕਿਲੋਮੀਟਰ ਦੂਰ ਤੱਕ ਸੁਣੀ ਗੂੰਜ
ਇਸ ਤੋਂ ਬਾਅਦ ਹੀ ਖਹਿਰਾ ਨੇ ਪੰਜਾਬ ਏਕਤਾ ਪਾਰਟੀ ਬਣਾਈ ਸੀ। ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਖਹਿਰਾ ਨੇ ਪਾਰਟੀ ਵਿੱਚ ਸ਼ਾਮਿਲ ਕਰਨ ਲਈ ਧੰਨਵਾਦ ਕੀਤਾ ਹੈ। ਉਹ ਪਹਿਲਾਂ ਵੀ ਕਾਂਗਰਸ ਵਿੱਚ ਰਹਿ ਚੁੱਕੇ ਹਨ। ਕਾਂਗਰਸ ਛੱਡਣ ਤੋਂ ਬਾਅਦ ਖਹਿਰਾ ਦਸੰਬਰ 2015 ਵਿੱਚ ‘ਆਪ’ ‘ਚ ਸ਼ਾਮਿਲ ਹੋਏ ਸਨ। ਉਹ ‘ਆਪ’ ਦੀ ਟਿਕਟ ‘ਤੇ 2017 ਵਿੱਚ ਭੁਲੱਥ ਵਿਧਾਨ ਸਭਾ ਸੀਟ ਤੋਂ ਜਿੱਤੇ ਸਨ।
ਇਹ ਵੀ ਦੇਖੋ : ਛੜੇ ਜੇਠ ਦੀ ਘਟੀਆ ਕਰਤੂਤ, ਭਾਬੀ ਦੀ ਅਸ਼ਲੀਲ ਵੀਡੀਓ ਬਣਾ ਕੇ ਕੀਤੀ ਵਾਇਰਲ