ਭਾਰਤ ਵਿੱਚ ਕੋਰੋਨਾ ਦੀ ਦੂਜੀ ਲਹਿਰ ਨੇ ਤਬਾਹੀ ਮਚਾਈ ਹੈ। ਇਸ ਦੌਰਾਨ ਭਾਰਤ ਵਿੱਚ ਟੀਕਾਕਰਨ ਮੁਹਿੰਮ ਵੀ ਜਾਰੀ ਹੈ। ਪਰ ਇਸ ਦੌਰਾਨ ਹੁਣ ਪੰਜਾਬ ਸਰਕਾਰ ਨੇ ਕੋਵਿਡ-19 ਟੀਕਾ ਲਗਵਾਉਣ ਵਾਲੇ ਲੋਕਾਂ ਨੂੰ ਜਾਰੀ ਹੋਣ ਵਾਲੇ ਸਰਟੀਫਿਕੇਟ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਨੂੰ ਹਟਾ ਦਿੱਤਾ ਹੈ।
ਇਸ ਤਰ੍ਹਾਂ, ਝਾਰਖੰਡ ਅਤੇ ਛੱਤੀਸਗੜ ਤੋਂ ਬਾਅਦ ਪੰਜਾਬ ਤੀਸਰਾ ਸੂਬਾ ਬਣ ਗਿਆ ਹੈ ਜਿਸ ਨੇ ਨਰਿੰਦਰ ਮੋਦੀ ਦੀ ਤਸਵੀਰ ਨੂੰ ਟੀਕੇ ਦੇ ਸਰਟੀਫਿਕੇਟ ਤੋਂ ਹਟਾ ਦਿੱਤਾ ਹੈ। ਪੰਜਾਬ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਜਾਰੀ ਕੀਤੇ ਜਾ ਰਹੇ ਕੋਵਿਡ -19 ਟੀਕਾਕਰਨ ਸਰਟੀਫਿਕੇਟ ‘ਤੇ ਹੁਣ ਸਿਰਫ ਮਿਸ਼ਨ ਫਤਿਹ ਦਾ ਲੋਗੋ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਇਹ ਕਦਮ ਕਈ ਰਾਜਨੀਤਿਕ ਨੇਤਾਵਾਂ ਵੱਲੋਂ ਸਰਟੀਫਿਕੇਟਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਨੂੰ ਲੈ ਕੇ ਇਤਰਾਜ਼ ਜਤਾਏ ਜਾਣ ਅਤੇ ਹਟਾਉਣ ਦੀ ਮੰਗ ਤੋਂ ਬਾਅਦ ਚੁੱਕਿਆ ਹੈ।
ਇਹ ਵੀ ਪੜ੍ਹੋ : ASI ਜਬਰ ਜਨਾਹ ਮਾਮਲੇ ‘ਚ ਹਾਈਕੋਰਟ ਨੇ ਬਠਿੰਡਾ ਪੁਲਿਸ ਦਿੱਤਾ ਝੱਟਕਾ, ਬਣਾਈ ਨਵੀਂ SIT
ਦੱਸ ਦੇਈਏ ਹੈ ਕਿ ਕੇਂਦਰ ਸਰਕਾਰ ਤੋਂ ਟੀਕੇ ਦੀ ਲੋੜੀਂਦੀ ਉਪਲਬਧਤਾ ਦੀ ਘਾਟ ਕਾਰਨ, ਪੰਜਾਬ ਸਰਕਾਰ ਨੂੰ ਵੱਖ ਵੱਖ ਨਿਰਮਾਤਾਵਾਂ ਤੋਂ ਸਿੱਧੀ ਵੈਕਸੀਨ ਖਰੀਦਣੀ ਪੈ ਰਹੀ ਹੈ। ਟੀਕਾਕਰਣ ਵਿੱਚ ਕੇਂਦਰ ਦਾ ਕੋਈ ਸਮਰਥਨ ਨਹੀਂ ਮਿਲ ਰਿਹਾ ਹੈ। ਨਰਿੰਦਰ ਮੋਦੀ ਦੀ ਤਸਵੀਰ ਨੂੰ ਟੀਕੇ ਦੇ ਸਰਟੀਫਿਕੇਟ ਤੋਂ ਹਟਾਉਣ ਦਾ ਵੀ ਇਹ ਇੱਕ ਕਾਰਨ ਮੰਨਿਆ ਜਾ ਰਿਹਾ ਹੈ। ਰਾਜ ਵਿੱਚ 18 ਤੋਂ 45 ਸਾਲ ਦੀ ਉਮਰ ਸਮੂਹ ਦੇ ਲੋਕਾਂ ਨੂੰ ਟੀਕਾਕਰਣ ਦੌਰਾਨ ਜਾਰੀ ਕੀਤੇ ਜਾ ਰਹੇ ਟੀਕਾ ਸਰਟੀਫਿਕੇਟ ‘ਤੇ ਹੁਣ ਪ੍ਰਧਾਨ ਮੰਤਰੀ ਮੋਦੀ ਦੀ ਤਸਵੀਰ ਨਹੀਂ ਹੈ।
ਇਹ ਵੀ ਦੇਖੋ : ਕੱਲਾ ਟਰੈਕਟਰ ‘ਤੇ ਜਾ ਕੇ ਵਿਆਹ ਲਿਆਇਆ ਲਾੜੀ, ਟਰੈਕਟਰ ‘ਤੇ ਬੈਠੀ ਸੱਜਰੀ ਜੋੜੀ ਨਾਲ ਖਾਸ ਗੱਲਬਾਤ