Rahul and Priyanka Gandhi leave for Hathras: ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਹਾਥਰਸ ਜਾਣ ਦੀ ਇਜਾਜ਼ਤ ਮਿਲ ਗਈ ਹੈ। ਪ੍ਰਸ਼ਾਸਨ ਨੇ ਰਾਹੁਲ ਅਤੇ ਪ੍ਰਿਯੰਕਾ ਸਣੇ 5 ਲੋਕਾਂ ਨੂੰ ਹਾਥਰਸ ਆਉਣ ਦੀ ਆਗਿਆ ਦਿੱਤੀ ਹੈ। ਧਾਰਾ 144 ਲਾਗੂ ਹੋਣ ਕਾਰਨ ਸਿਰਫ 5 ਲੋਕਾਂ ਨੂੰ ਹੀ ਇਜ਼ਾਜ਼ਤ ਮਿਲੀ ਹੈ। ਰਾਹੁਲ ਅਤੇ ਪ੍ਰਿਯੰਕਾ ਗਾਂਧੀ ਦੋ ਦਿਨ ਪਹਿਲਾਂ ਵੀ ਹਾਥਰਸ ਲਈ ਰਵਾਨਾ ਹੋਏ ਸਨ, ਪਰ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਗ੍ਰੇਟਰ ਨੋਇਡਾ ਤੋਂ ਪਾਰ ਨਹੀਂ ਜਾਣ ਦਿੱਤਾ ਸੀ। ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਹੁਣ ਜਦੋਂ ਦੋਵਾਂ ਨੇਤਾਵਾਂ ਨੂੰ ਹਾਥਰਸ ਜਾਣ ਦੀ ਆਗਿਆ ਦਿੱਤੀ ਗਈ ਹੈ, ਤਾਂ ਉਹ ਉਥੇ ਜਾਣਗੇ ਅਤੇ ਸਮੂਹਿਕ ਬਲਾਤਕਾਰ ਪੀੜਤ ਦੇ ਪਰਿਵਾਰ ਨੂੰ ਮਿਲਣਗੇ।
ਪ੍ਰਸ਼ਾਸਨ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੂੰ ਹਾਥਰਸ ਆਉਣ ਅਤੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਕੁੱਝ ਸ਼ਰਤਾਂ ‘ਤੇ ਦਿੱਤੀ ਹੈ, ਜਿਨ੍ਹਾਂ ਵਿੱਚ ਮਾਸਕ ਪਾਉਣਾ ਅਤੇ ਕੋਰਨਾ ਨਾਲ ਸਬੰਧਿਤ ਹੋਰ ਪ੍ਰੋਟੋਕਾਲਾਂ ਦਾ ਪਾਲਣ ਕਰਨਾ ਸ਼ਾਮਿਲ ਹੈ। ਪ੍ਰਸ਼ਾਸਨ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਰਾਹੁਲ ਗਾਂਧੀ ਦੀ ਕਾਰ ਅੱਗੇ ਵਧੀ ਹੈ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ 35 ਸੰਸਦ ਮੈਂਬਰਾਂ ਨਾਲ ਹਾਥਰਸ ਲਈ ਰਵਾਨਾ ਹੋਏ ਸਨ। ਯੂ ਪੀ ਪੁਲਿਸ ਨੇ ਡੀ ਐਨ ਡੀ ‘ਤੇ ਵਿਸਤ੍ਰਿਤ ਸੁਰੱਖਿਆ ਪ੍ਰਬੰਧ ਕੀਤੇ ਸਨ। ਇਸ ਦੌਰਾਨ ਕਾਂਗਰਸੀ ਵਰਕਰਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਡੀਐਨਡੀ ‘ਤੇ ਜਾਮ ਦੀ ਸਥਿਤੀ ਬਣ ਗਈ ਸੀ। ਨੋਇਡਾ ਦੇ ਜੁਆਇੰਟ ਸੀ ਪੀ ਲਵ ਕੁਮਾਰ ਨੇ ਡਿਪਟੀ ਕਮਿਸ਼ਨਰ ਰਣਵੀਰ ਸਿੰਘ ਨਾਲ ਰਾਹੁਲ ਗਾਂਧੀ ਨਾਲ ਗੱਲਬਾਤ ਕੀਤੀ। ਡੀ ਐਨ ਡੀ ਪਹੁੰਚੇ ਕਾਂਗਰਸੀ ਵਰਕਰਾਂ ਨੇ ਵੀ ਨਿਯਮਾਂ ਅਤੇ ਕੋਵਿਡ ਪ੍ਰੋਟੋਕੋਲ ਦੀ ਵੀ ਉਲੰਘਣਾ ਕੀਤੀ।