rahul attack on modi govt farmers protest: ਨਵੀਂ ਦਿੱਲੀ: ਦੇਸ਼ ਵਿੱਚ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹਨ। ਕਿਸਾਨ ਲਗਾਤਾਰ ਸਰਕਾਰ ਤੋਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ਕਰ ਰਹੇ ਹਨ। ਇਸ ਦੌਰਾਨ ਕਿਸਾਨ ਹੁਣ ਦਿੱਲੀ ਵੱਲ ਕੂਚ ਕਰ ਰਹੇ ਹਨ। ਹਾਲਾਂਕਿ, ਉਨ੍ਹਾਂ ਨੂੰ ਰੋਕਣ ਲਈ, ਦਿੱਲੀ ਦੀਆਂ ਸਰਹੱਦਾਂ ‘ਤੇ ਵੀ ਬਹੁਤ ਤਿਆਰੀ ਕੀਤੀ ਗਈ ਹੈ। ਕਿਸਾਨਾਂ ਦੇ ਮੁੱਦੇ ‘ਤੇ ਹੁਣ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਕਿਸਾਨਾਂ ਦੇ ਮੁੱਦੇ ਨੂੰ ਉਠਾਉਂਦਿਆਂ, ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਇੱਕ ਟਵੀਟ ਕੀਤਾ ਹੈ।
ਇਸ ਟਵੀਟ ਵਿੱਚ ਰਾਹੁਲ ਨੇ ਇੱਕ ਕਵਿਤਾ ਲਿਖੀ ਹੈ। ਉਨ੍ਹਾਂ ਇਹ ਵੀ ਲਿਖਿਆ ਹੈ ਕਿ ਦੇਸ਼ ਦਾ ਕਿਸਾਨ ਮੋਦੀ ਸਰਕਾਰ ਦੇ ਜ਼ੁਲਮ ਵਿਰੁੱਧ ਡਟਿਆ ਹੋਇਆ ਹੈ। ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਆਪਣੇ ਟਵੀਟ ਵਿੱਚ ਇੱਕ ਵੀਡੀਓ ਵੀ ਸਾਂਝੀ ਕੀਤੀ ਹੈ। ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਵੱਡੀ ਗਿਣਤੀ ਵਿੱਚ ਕਿਸਾਨ ਸੜਕਾਂ ‘ਤੇ ਮੌਜੂਦ ਹਨ। ਦੂਜੇ ਪਾਸੇ ਉਨ੍ਹਾਂ ਨੂੰ ਰੋਕਣ ਲਈ ਸੁਰੱਖਿਆ ਬਲ ਵੀ ਤਾਇਨਾਤ ਕੀਤੇ ਗਏ ਹਨ। ਨਾਲ ਹੀ, ਇਸ ਠੰਡੇ ਮੌਸਮ ਵਿੱਚ ਕਿਸਾਨਾਂ ਨੂੰ ਰੋਕਣ ਲਈ, ਉਨ੍ਹਾਂ ਉੱਤੇ ਪਾਣੀ ਦੀ ਵਰਖਾ ਵੀ ਕੀਤੀ ਜਾ ਰਹੀ ਹੈ।
ਦਰਅਸਲ, ਦੇਸ਼ ਦੀਆਂ ਕਈ ਖੇਤੀਬਾੜੀ ਸੰਸਥਾਵਾਂ ਕੇਂਦਰ ਦੀ ਮੋਦੀ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਹਨ। ਵਿਰੋਧ ਪ੍ਰਦਰਸ਼ਨਾਂ ਕਾਰਨ ਦੇਸ਼ ਦੇ ਕਈ ਹਿੱਸਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ। ਜਿਨ੍ਹਾਂ ਨੂੰ ਰੋਕਣ ਲਈ ਹਰਿਆਣਾ ਦੀਆਂ ਸਾਰੀਆਂ ਸਰਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਦੇਸ਼ ਦੀ ਰਾਜਧਾਨੀ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਲਈ ਜਾਂ ਰਹੇ ਪੰਜਾਬ ਦੇ ਹਜ਼ਾਰਾਂ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਅੰਬਾਲਾ ਦੇ ਕੋਲ ਰੋਕ ਦਿੱਤਾ ਹੈ।
ਇਸ ਕਾਰਨ ਭਾਜਪਾ ਸ਼ਾਸਤ ਹਰਿਆਣਾ ਪੁਲਿਸ ਅਤੇ ਕਿਸਾਨਾਂ ਵਿਚਾਲੇ ਟਕਰਾਅ ਹੋ ਗਿਆ। ਅੰਬਾਲਾ ਵਿੱਚ ਕਿਸਾਨਾਂ ਅਤੇ ਪੁਲਿਸ ਵਿਚਾਲੇ ਝੜਪ ਹੋਈ ਹੈ। ਇਸ ਦੌਰਾਨ ਇੱਟ ਅਤੇ ਪੱਥਰ ਵੀ ਚੱਲੇ ਹਨ। ਕਿਸਾਨਾਂ ਨੂੰ ਰੋਕਣ ਲਈ ਸੜਕਾਂ ਅਤੇ ਪੁਲਾਂ ‘ਤੇ ਬੈਰੀਕੇਡ ਲਗਾਏ ਗਏ ਸਨ ਜਿਨ੍ਹਾਂ ਨੂੰ ਕਿਸਾਨਾਂ ਨੇ ਤੋੜ ਕੇ ਦਰਿਆ ‘ਚ ਸੁੱਟ ਦਿੱਤਾ। ਕਿਸਾਨਾਂ ਨੂੰ ਅੱਗੇ ਵਧਦੇ ਵੇਖ ਕੇ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ‘ਤੇ ਠੰਡੇ-ਠਾਰ ਪਾਣੀ ਦੀ ਵਰਖਾ ਕੀਤੀ ਅਤੇ ਅੱਥਰੂ ਗੈਸ ਦੇ ਗੋਲੇ ਸੁੱਟੇ।
ਇਹ ਵੀ ਦੇਖੋ : Delhi ਨਾਲ ਟੱਕਰ ਲੈਣ ਲਈ ਖੰਨੇ ਤੋਂ ਕਿਸਾਨਾਂ ਦਾ ਕਾਫਲਾ ਹੋਇਆ ਰਵਾਨਾ