rahul gandhi attacks up govt: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਹਥਰਾਸ ਮੁੱਦੇ ਨੂੰ ਲੈ ਕੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਔਰਤਾਂ ਦੀ ਸੁਰੱਖਿਆ ਦੇ ਮੁੱਦੇ ‘ਤੇ ਸੋਮਵਾਰ ਨੂੰ ਕਾਂਗਰਸ ਦੁਆਰਾ ਡਿਜੀਟਲ ਮੁਹਿੰਮ ਚਲਾਈ ਗਈ। ਇਸ ਦੇ ਤਹਿਤ ਰਾਹੁਲ ਗਾਂਧੀ ਨੇ ਆਪਣਾ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। ਰਾਹੁਲ ਨੇ ਦੋਸ਼ ਲਾਇਆ ਕਿ ਯੂਪੀ ਸਰਕਾਰ ਅਪਰਾਧੀਆਂ ਨੂੰ ਬਚਾਉਣ ਲਈ ਕੰਮ ਕਰ ਰਹੀ ਹੈ। ਰਾਹੁਲ ਗਾਂਧੀ ਨੇ ਆਪਣੀ ਵੀਡੀਓ ਵਿੱਚ ਕਿਹਾ, “ਕੁੱਝ ਸਮਾਂ ਪਹਿਲਾਂ ਮੈਂ ਹਥਰਾਸ ਗਿਆ ਸੀ, ਜਾਣ ਵੇਲੇ ਮੈਨੂੰ ਰੋਕਿਆ ਗਿਆ ਸੀ, ਦੂਜੀ ਵਾਰ ਮੈ ਚਲਾ ਗਿਆ ਸੀ। ਮੈਨੂੰ ਉਸ ਪਰਿਵਾਰ ਨੂੰ ਮਿਲਣ ਤੋਂ ਕਿਉਂ ਰੋਕਿਆ ਗਿਆ, ਉਨ੍ਹਾਂ ਦੀ ਧੀ ਨਾਲ ਬਲਾਤਕਾਰ ਕੀਤਾ ਗਿਆ, ਫਿਰ ਕਤਲ ਕਰ ਦਿੱਤਾ ਗਿਆ। ਜਦੋਂ ਮੈਂ ਪੀੜਤ ਪਰਿਵਾਰ ਨਾਲ ਗੱਲ ਕੀਤੀ ਤਾਂ ਸਰਕਾਰ ਨੇ ਪੀੜਤਾਂ ‘ਤੇ ਹਮਲਾ ਕਰਨਾ ਸ਼ੁਰੂ ਕਰ ਦਿੱਤਾ।” ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਦਾ ਕੰਮ ਅਪਰਾਧੀਆਂ ਨੂੰ ਬਚਾਉਣਾ ਨਹੀਂ ਹੈ, ਯੂਪੀ ਸਰਕਾਰ ਪੀੜਤਾਂ ਨੂੰ ਇਨਸਾਫ ਨਹੀਂ ਦੇ ਰਹੀ।
ਯੂਪੀ ਸਰਕਾਰ ਨੂੰ ਅਪਰਾਧੀਆਂ ਨੂੰ ਜੇਲ੍ਹ ਵਿੱਚ ਬੰਦ ਕਰਨਾ ਚਾਹੀਦਾ ਹੈ। ਅਜਿਹਾ ਦੇਸ਼ ਦੀਆਂ ਲੱਖਾਂ ਔਰਤਾਂ ਨਾਲ ਹੁੰਦਾ ਹੈ। ਰਾਹੁਲ ਨੇ ਕਿਹਾ ਕਿ ਅਸੀਂ ਸਮਾਜ ਨੂੰ ਬਦਲਣਾ ਹੈ ਅਤੇ ਮਾਪਿਆਂ ਨਾਲ ਜੋ ਕੀਤਾ ਜਾ ਰਿਹਾ ਹੈ ਉਹ ਬੇਇਨਸਾਫੀ ਹੈ। ਸਾਬਕਾ ਕਾਂਗਰਸ ਪ੍ਰਧਾਨ ਨੇ ਆਪਣੇ ਟਵੀਟ ਵਿੱਚ ਇਹ ਵੀ ਲਿਖਿਆ ਸੀ ਕਿ ਹਾਥ੍ਰਸ ਕਾਂਡ ਵਿੱਚ ਸਰਕਾਰ ਦਾ ਰਵੱਈਆ ਅਣਮਨੁੱਖੀ ਅਤੇ ਅਨੈਤਿਕ ਹੈ। ਪੀੜਤ ਪਰਿਵਾਰ ਦੀ ਮਦਦ ਕਰਨ ਦੀ ਬਜਾਏ ਉਹ ਅਪਰਾਧੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਆਓ, ਸਾਰੇ ਦੇਸ਼ ਦੀਆਂ ਔਰਤਾਂ ਨਾਲ ਹੋ ਰਹੇ ਅਨਿਆਂ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰੀਏ, ਇੱਕ ਕਦਮ ਬਦਲਾਅ ਵੱਲ।