Rahul Gandhi Challenged PM Modi: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੀਐਮ ਮੋਦੀ ਨੂੰ ਚੁਣੌਤੀ ਦਿੱਤੀ ਹੈ । ਰਾਹੁਲ ਗਾਂਧੀ ਨੇ ਕਿਹਾ ਕਿ ਹਿੰਮਤ ਹੈ ਤਾਂ ਪ੍ਰਧਾਨ ਮੰਤਰੀ ਮੋਦੀ ਨੂੰ ਰੁਜ਼ਗਾਰ ਅਤੇ ਕਿਸਾਨਾਂ ਦੀ ਗੱਲ ਕਰ ਕੇ ਦਿਖਾਉਣ ।
ਦਰਅਸਲ, ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਲਿਖਿਆ, “ਹਿੰਮਤ ਹੈ ਤਾਂ ਕਰੋ-#KisanKiBaat #JobKiBaat।” ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਲਗਾਤਾਰ ਮੋਦੀ ਸਰਕਾਰ ਦਾ ਘਿਰਾਓ ਕਰਨ ਵਿੱਚ ਲੱਗੇ ਹੋਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸ਼ਨੀਵਾਰ ਨੂੰ ਮਹਿੰਗਾਈ ਦੇ ਮੋਰਚੇ ‘ਤੇ ਮੋਦੀ ਸਰਕਾਰ ਦਾ ਘਿਰਾਓ ਕਰਦਿਆਂ ਲਿਖਿਆ ਸੀ, “ਕੀ ਕੋਈ ਅਜਿਹੀ ਜਗ੍ਹਾ ਹੈ ਜਿੱਥੇ ਹਰ ਰੋਜ਼ ਦੀਆਂ ਜਰੂਰਤਾਂ ਦਾ ਸਮਾਨ ਮਿਲਦਾ ਹੋਵੇ ਤੇ ਉੱਥੇ ਜਾ ਕੇ ਤੁਹਾਨੂੰ ਅਜਿਹਾ ਨਾ ਲੱਗੇ ਕਿ ਸਰਕਾਰ ਤੁਹਾਨੂੰ ਲੁੱਟ ਰਹੀ ਹੈ?”
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 11 ਵਜੇ ਆਪਣੇ ਰੇਡੀਓ ਪ੍ਰਸਾਰਣ ‘ਮਨ ਕੀ ਬਾਤ’ ਰਾਹੀਂ ਲੋਕਾਂ ਨਾਲ ਗੱਲਬਾਤ ਕਰਨਗੇ। ਇਸ ਸਮਾਗਮ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਟਵਿੱਟਰ ‘ਤੇ ਲੋਕਾਂ ਨੂੰ ‘ਮਾਨ ਕੀ ਬਾਤ’ ਪ੍ਰੋਗਰਾਮ ਲਈ ਵੱਖ-ਵੱਖ ਵਿਸ਼ਿਆਂ ‘ਤੇ ਵਿਚਾਰ ਅਤੇ ਸੁਝਾਅ ਮੰਗੇ ਸਨ। ਇਹ ਪ੍ਰਧਾਨ ਮੰਤਰੀ ਮੋਦੀ ਦੇ ਮਨ ਕੀ ਬਾਤ ਪ੍ਰੋਗਰਾਮ ਦਾ 74ਵਾਂ ਸੰਸਕਰਣ ਹੈ।
ਇਹ ਵੀ ਦੇਖੋ: ਵੱਡੀ ਖ਼ਬਰ: ਪੈਟ੍ਰੋਲ ਤੋਂ ਬਾਅਦ ਹੁਣ 100 ਰੁਪਏ ਲੀਟਰ ਦੁੱਧ ਖ੍ਰੀਦਣ ਲਈ ਵੀ ਹੋ ਜਾਓ ਤਿਆਰ !