Rahul Gandhi demands Mehbooba Mufti’s release: ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਦੀ ਰਿਹਾਈ ਦੀ ਮੰਗ ਕੀਤੀ ਹੈ। ਰਾਹੁਲ ਗਾਂਧੀ ਨੇ ਕਿਹਾ ਹੈ ਕਿ ਜਦੋਂ ਸਰਕਾਰ ਨੇ ਗੈਰ ਕਾਨੂੰਨੀ ਢੰਗ ਨਾਲ ਨੇਤਾਵਾਂ ਨੂੰ ਹਿਰਾਸਤ ਵਿੱਚ ਲਿਆ ਤਾਂ ਭਾਰਤੀ ਲੋਕਤੰਤਰ ਨੂੰ ਨੁਕਸਾਨ ਪਹੁੰਚਿਆ। ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਪਿੱਛਲੇ ਹਫ਼ਤੇ ਪੀਐਸਏ ਅਧੀਨ ਮਹਿਬੂਬਾ ਮੁਫਤੀ ਦੀ ਹਿਰਾਸਤ ਨੂੰ ਤਿੰਨ ਮਹੀਨਿਆਂ ਲਈ ਵਧਾ ਦਿੱਤਾ ਸੀ। ਰਾਹੁਲ ਗਾਂਧੀ ਨੇ ਟਵਿੱਟਰ ‘ਤੇ ਲਿਖਿਆ, “ਜਦੋਂ ਭਾਰਤ ਸਰਕਾਰ ਨੇਤਾਵਾਂ ਨੂੰ ਗੈਰ ਕਾਨੂੰਨੀ ਢੰਗ ਨਾਲ ਹਿਰਾਸਤ ‘ਚ ਲਿਆ ਤਾਂ ਭਾਰਤ ਦੇ ਲੋਕਤੰਤਰ ਨੁਕਸਾਨ ਪਹੁੰਚਿਆ। ਮਹਿਬੂਬਾ ਮੁਫਤੀ ਦੀ ਰਿਹਾਈ ਲਈ ਇਹ ਸਹੀ ਸਮਾਂ ਹੈ।”
ਇਸ ਦੇ ਨਾਲ ਹੀ ਇਸ ਤੋਂ ਪਹਿਲਾਂ ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਅੰਕਾ ਗਾਂਧੀ ਨੇ ਮੁਫਤੀ ਦੀ ਰਿਹਾਈ ਦੀ ਮੰਗ ਕੀਤੀ ਸੀ। ਪ੍ਰਿਅੰਕਾ ਨੇ ਟਵੀਟ ਵਿੱਚ ਲਿਖਿਆ, “ਭਾਰਤ ਦੇ ਸੰਵਿਧਾਨ ਅਤੇ ਲੋਕਤੰਤਰ ਵਿੱਚ ਵਿਸ਼ਵਾਸ਼ ਕਰਨ ਵਾਲੇ ਨੇਤਾਵਾਂ ਨਾਲ ਕੇਂਦਰ ਸਰਕਾਰ ਦਾ ਰਵੱਈਆ ਤਾਨਾਸ਼ਾਹੀ ਦਾ ਪ੍ਰਤੀਕ ਹੈ। ਬੀਜੇਪੀ ਸਰਕਾਰ ਨੇ ਲੋਕਤੰਤਰ ਦੀ ਸਭ ਤੋਂ ਮਜਬੂਤ ਸੈਲੀ ‘ਗੱਲਬਾਤ’ ਤੋਂ ਬਚਣ ਲਈ ਰਾਜਨੇਤਾਵਾਂ ਦੀ ਨਜ਼ਰਬੰਦੀ ਨੂੰ ਆਪਣਾ ਹਥਿਆਰ ਬਣਾ ਰਹੀ ਹੈ। ਮੁਫਤੀ ਨੂੰ ਘਰ ਵਿੱਚ ਨਜ਼ਰਬੰਦ ਰੱਖਣਾ ਅਲੋਕਤੰਤ੍ਰੁਰਿਕ ਅਤੇ ਗੈਰ ਸੰਵਿਧਾਨਕ ਹੈ। ਉਨ੍ਹਾਂ ਨੂੰ ਰਿਹਾ ਕੀਤਾ ਜਾਣਾ ਚਾਹੀਦਾ ਹੈ।” ਦੱਸ ਦੇਈਏ ਕਿ ਪੀਪਲਜ਼ ਡੈਮੋਕ੍ਰੇਟਿਕ ਪਾਰਟੀ ਦੀ ਧਾਰਾ 370 ਦੇ ਅਧੀਨ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਰਾਜ ਦਾ ਦਰਜਾ ਖਤਮ ਕਰਨ ਅਤੇ ਰਾਜ ਦੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ, ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਵੰਡਿਆ ਜਾਣ ਤੋਂ ਬਾਅਦ ਤੋਂ ਪਬਲਿਕ ਸੇਫਟੀ ਐਕਟ (ਪੀਐਸਏ) ਦੇ ਅਧੀਨ ਹਿਰਾਸਤ ‘ਚ ਹਨ।