Rahul Gandhi led delegation to meet President: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੇ ਸਿੰਘੂ ਬਾਰਡਰ ‘ਤੇ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਮਹੀਨਾ ਹੋਣ ਵਾਲਾ ਹੈ ਅਤੇ ਦੇਸ਼ ਦੇ ਹੋਰ ਖੇਤਰਾਂ ਤੋਂ ਕਿਸਾਨ ਉਨ੍ਹਾਂ ਦੇ ਸਮਰਥਨ ਵਿੱਚ ਦਿੱਲੀ ਆ ਰਹੇ ਹਨ । ਇਸ ਵਿਚਾਲੇ ਕਾਂਗਰਸ ਵੀ ਕਾਨੂੰਨ ਖਿਲਾਫ ਹਮਲਾਵਰ ਹੈ ਅਤੇ ਪਾਰਟੀ ਵਿਵਾਦਿਤ 3 ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਦਬਾਅ ਬਣਾਉਂਦੇ ਹੋਏ 24 ਦਸੰਬਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ 2 ਕਰੋੜ ਲੋਕਾਂ ਦੇ ਦਸਤਖਤ ਵਾਲਾ ਪੱਤਰ ਸੌਂਪੇਗੀ।
ਦਰਅਸਲ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਪਾਰਟੀ ਦੇ ਸੰਸਦ ਮੈਂਬਰਾਂ ਅਤੇ ਨੇਤਾਵਾਂ ਦਾ ਇੱਕ ਵਫ਼ਦ 3 ਖੇਤੀ ਕਾਨੂੰਨਾਂ ਨੂੰ ਰੱਦ ਕਰਨ ਨੂੰ ਲੈ ਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਦਸਤਖ਼ਤ ਵਾਲੇ ਮੰਗ ਪੱਤਰ ਨੂੰ 24 ਦਸੰਬਰ ਨੂੰ ਰਾਸ਼ਟਰਪਤੀ ਨੂੰ ਸੌਂਪੇਗਾ । ਕਾਂਗਰਸ ਵੱਲੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਕਿਹਾ ਗਿਆ ਸੀ ਕਿ ਕਿਸਾਨ ਵਿਰੋਧੀ ਕਾਨੂੰਨਾਂ ਖਿਲਾਫ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੇ ਦੌਰਾਨ ਦੇਸ਼ ਭਰ ਵਿੱਚ ਲਗਭਗ 2 ਕਰੋੜ ਲੋਕ ਕਾਲੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਲਈ ਬੇਨਤੀ ਕਰਨ ਵਾਲੇ ਇੱਕ ਪੱਤਰ ‘ਤੇ ਦਸਤਖਤ ਕਰਨਗੇ, ਜਿਸਨੂੰ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਇੱਕ ਵਫ਼ਦ 24 ਦਸੰਬਰ ਨੂੰ ਰਾਸ਼ਟਰਪਤੀ ਕੋਵਿੰਦ ਨੂੰ ਸੌਂਪਿਆ ਜਾਵੇਗਾ ।
ਕਾਂਗਰਸ ਵੱਲੋਂ ਇਹ ਕਿਹਾ ਗਿਆ ਕਿ ਮੋਦੀ ਸਰਕਾਰ ਦੇ ਚੁਣੇ ਹੋਏ ਸਰਮਾਏਦਾਰ ਮਿੱਤਰਾਂ ਦੇ ਹੱਥਾਂ ਵਿੱਚ ਆਪਣੇ ਹਿੱਤਾਂ ਨੂੰ ਜਾਣ ਤੋਂ ਰੋਕਣ ਦੇ ਉਦੇਸ਼ ਨਾਲ ਭਾਰਤ ਦੇ ਲੱਖਾਂ ਕਿਸਾਨ ਠੰਡੀਆਂ ਰਾਤਾਂ ਵਿੱਚ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ । ਉਨ੍ਹਾਂ ਨੂੰ ਪਹਿਲਾਂ ਤੋਂ ਦਿੱਤੀ ਗਈ ਜਾਣਕਾਰੀ ਅਤੇ ਸ਼ਾਂਤਮਈ ਪ੍ਰਦਰਸ਼ਨ ਦੇ ਇਰਾਦੇ ਦੇ ਬਾਵਜੂਦ ਪਿਛਲੇ 27 ਦਿਨਾਂ ਤੋਂ ਉਨ੍ਹਾਂ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ ਹੈ।
ਦੱਸ ਦੇਈਏ ਕਿ ਕਿਸਾਨ ਵਿਰੋਧੀ ਇਨ੍ਹਾਂ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਨੇ ਦੇਸ਼ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਵਿਚਾਲੇ ਭਾਰੀ ਦਰਦ ਅਤੇ ਦੁੱਖ ਪੈਦਾ ਕੀਤਾ ਹੈ। ਕਿਸਾਨ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਲਈ ਭਾਰਤ ਸਰਕਾਰ ਨੂੰ ਲਗਾਤਾਰ ਬੇਨਤੀ ਕਰ ਰਹੇ ਹਨ ਅਤੇ ਪਿਛਲੇ ਕੁਝ ਦਿਨਾਂ ਤੋਂ ਉਹ ਇਨ੍ਹਾਂ ਕਾਨੂੰਨਾਂ ਵਿਰੁੱਧ ਅਣਮਿੱਥੇ ਸਮੇਂ ਦੀ ਹੜਤਾਲ ’ਤੇ ਬੈਠੇ ਹਨ ।