rahul gandhi says: ਲੱਦਾਖ ਨੇੜੇ ਭਾਰਤ ਅਤੇ ਚੀਨ ਵਿਚਾਲੇ ਚੱਲ ਰਹੇ ਵਿਵਾਦ ‘ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਬਿਆਨ ਆਇਆ ਹੈ। ਮਨਮੋਹਨ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਣ ਦੇ ਨਾਲ-ਨਾਲ ਇਸ ਨਾਜ਼ੁਕ ਸਮੇਂ ਵਿੱਚ ਇਕਮੁੱਠ ਹੋਣ ਦੀ ਸਲਾਹ ਦਿੱਤੀ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਮਨਮੋਹਨ ਸਿੰਘ ਦੇ ਬਿਆਨ ਨੂੰ ਟਵੀਟ ਕਰਕੇ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਲਿਖਿਆ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਮਹੱਤਵਪੂਰਣ ਸਲਾਹ। ਭਾਰਤ ਦੀ ਬਿਹਤਰੀ ਲਈ, ਮੈਂ ਉਮੀਦ ਕਰਦਾ ਹਾਂ ਕਿ ਪ੍ਰਧਾਨਮੰਤਰੀ ਉਨ੍ਹਾਂ ਦੀ ਗੱਲ ਨੂੰ ਨਿਮਰਤਾ ਨਾਲ ਮੰਨਣਗੇ। ਮਹੱਤਵਪੂਰਨ ਗੱਲ ਇਹ ਹੈ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਲਗਾਤਾਰ ਕੇਂਦਰ ਸਰਕਾਰ ‘ਤੇ ਹਮਲੇ ਕਰ ਰਹੇ ਹਨ ਅਤੇ ਚੀਨ ਦੇ ਮੁੱਦੇ ‘ਤੇ ਸਵਾਲ ਖੜੇ ਕਰ ਰਹੇ ਹਨ। ਰਾਹੁਲ ਦਾ ਕਹਿਣਾ ਹੈ ਕਿ ਚੀਨ ਨੇ ਸਾਡੀ ਧਰਤੀ ‘ਤੇ ਕਬਜ਼ਾ ਕਰ ਲਿਆ ਹੈ ਅਤੇ ਭਾਰਤ ਸਰਕਾਰ ਦੇਸ਼ ਨੂੰ ਝੂਠ ਬੋਲ ਰਹੀ ਹੈ।
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਆਪਣੇ ਬਿਆਨ ਨਾਲ ਸਾਜਿਸ਼ ਰਵੱਈਏ ਨੂੰ ਬੱਲ ਨਹੀਂ ਦੇਣਾ ਚਾਹੀਦਾ, ਬਲਕਿ ਇਹ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਰਕਾਰ ਦੇ ਸਾਰੇ ਅੰਗ ਇਸ ਖਤਰੇ ਦਾ ਸਾਹਮਣਾ ਕਰਨ ਅਤੇ ਸਥਿਤੀ ਹੋਰ ਗੰਭੀਰ ਬਣਨ ਤੋਂ ਰੁਕਣ ਲਈ ਆਪਸੀ ਸਮਝੌਤੇ ਨਾਲ ਕੰਮ ਕਰਨ। ਤੁਹਾਨੂੰ ਦੱਸ ਦੇਈਏ ਕਿ ਪਿੱਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਗਏ ਬਿਆਨ ਨੂੰ ਲੈ ਕੇ ਕਾਫ਼ੀ ਵਿਵਾਦ ਹੋਇਆ ਸੀ। ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਕੋਈ ਵੀ ਗਲਵਾਨ ਵਿੱਚ ਭਾਰਤ ਦੀ ਸਰਹੱਦ ਵਿੱਚ ਦਾਖਲ ਨਹੀਂ ਹੋਇਆ, ਜਿਸ ‘ਤੇ ਵਿਰੋਧੀ ਧਿਰ ਨੇ ਸਵਾਲ ਖੜੇ ਕੀਤੇ। ਬਾਅਦ ਵਿੱਚ ਚੀਨੀ ਮੀਡੀਆ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ਦੀ ਵਰਤੋਂ ਕੀਤੀ ਸੀ। ਹਾਲਾਂਕਿ, ਬਾਅਦ ਵਿੱਚ ਪ੍ਰਧਾਨ ਮੰਤਰੀ ਦਫਤਰ ਦੁਆਰਾ ਇਹ ਸਪੱਸ਼ਟ ਕਰ ਦਿੱਤਾ ਗਿਆ ਕਿ ਪ੍ਰਧਾਨ ਮੰਤਰੀ ਮੋਦੀ ਦੇ ਬਿਆਨ ਨੂੰ ਗਲਤ ਢੰਗ ਨਾਲ ਲਿਆ ਗਿਆ ਹੈ, ਉਨ੍ਹਾਂ ਦਾ ਅਰਥ ਸਿਰਫ ਉਹੀ ਜਗ੍ਹਾ ਅਤੇ ਘਟਨਾ ਨਾਲ ਜੁੜਿਆ ਸੀ।