Rahul Gandhi slams Modi: ਗਣਤੰਤਰ ਦਿਵਸ ‘ਤੇ ਹੋਈ ਹਿੰਸਾ ਤੋਂ ਬਾਅਦ ਪੁਲਿਸ ਦਿੱਲੀ ਬਾਰਡਰ ‘ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਸੜਕ ਖਾਲੀ ਕਰਨ ਲਈ ਦਬਾਅ ਪਾ ਰਹੀ ਹੈ। ਇਸ ਕਾਰਨ ਬਿਜਲੀ, ਪਾਣੀ ਅਤੇ ਟਾਇਲਟ ਸਹੂਲਤਾਂ ਬੰਦ ਕਰ ਦਿੱਤੀਆਂ ਗਈਆਂ ਹਨ । ਜਿਸ ਤੋਂ ਬਾਅਦ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਇਸ ਸਾਰੇ ਮਾਮਲੇ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,” ਪ੍ਰਧਾਨ ਮੰਤਰੀ ਸਾਡੇ ਕਿਸਾਨ-ਮਜ਼ਦੂਰਾਂ ‘ਤੇ ਹਮਲਾ ਕਰਕੇ ਭਾਰਤ ਨੂੰ ਕਮਜ਼ੋਰ ਕਰ ਰਹੇ ਹਨ। ਜਿਸ ਨਾਲ ਸਿਰਫ ਦੇਸ਼ ਵਿਰੋਧੀ ਤਾਕਤਾਂ ਨੂੰ ਲਾਭ ਹੋਵੇਗਾ।”
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਰਾਹੁਲ ਗਾਂਧੀ ਨੇ ਟਵੀਟ ਕਰਕੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਸੀ । ਉਨ੍ਹਾਂ ਕਿਹਾ ਕਿ ਜੇ ਤੁਸੀਂ ਤੇਜ਼ੀ ਨਾਲ ਵੱਧ ਰਹੀ ਆਰਥਿਕਤਾ ਨੂੰ ਕਮਜ਼ੋਰ ਕਰਨਾ ਸਿੱਖਣਾ ਚਾਹੁੰਦੇ ਹੋ ਤਾਂ ਕਿਸੇ ਨੂੰ ਮੋਦੀ ਸਰਕਾਰ ਤੋਂ ਸਿੱਖਣਾ ਚਾਹੀਦਾ ਹੈ।
ਗੌਰਤਲਬ ਹੈ ਕਿ ਗਾਜ਼ੀਪੁਰ ਵਿੱਚ ਦਿੱਲੀ-ਯੂਪੀ ਬਾਰਡਰ ‘ਤੇ ਉਸ ਸਮੇਂ ਤਣਾਅ ਵਾਲੀ ਸਥਿਤੀ ਪੈਦਾ ਹੋ ਗਈ ਜਦੋਂ ਖੇਤੀਬਾੜੀ ਕਾਨੂੰਨਾਂ ਖਿਲਾਫ਼ ਪ੍ਰਦਰਸ਼ਨ ਲਈ ਡਟੇ ਕਿਸਾਨਾਂ ਨੂੰ ਵਿਰੋਧ ਪ੍ਰਦਰਸ਼ਨ ਖਤਮ ਕਰਨ ਅਤੇ ਸੜਕ ਨੂੰ ਖਾਲੀ ਕਰਨ ਲਈ ਕਿਹਾ ਗਿਆ। ਉੱਥੇ ਹੀ ਦੂਜੇ ਪਾਸੇ ਕਿਸਾਨਾਂ ਨੇ ਇਨਕਾਰ ਕਰ ਦਿੱਤਾ। ਇਸ ਮਾਮਲੇ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਐਲਾਨ ਕੀਤਾ ਕਿ ਉਹ ਗੋਲੀਆਂ ਦਾ ਸਾਹਮਣਾ ਕਰਨ ਲਈ ਤਿਆਰ ਹਨ ।
ਇਹ ਵੀ ਦੇਖੋ: ਰਾਤ ਭਰ ਦੇ ਤਣਾਓਪੂਰਣ ਮਹੌਲ ਦੇ ਬਾਅਦ ਦੇਖੋ ਕਿਵੇਂ ਬਦਲ ਗਿਆ ਗਾਜ਼ੀਪੁਰ ਬਾਰਡਰ ਦਾ ਹਾਲ