Rahul Gandhi slams PM Modi: ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ । ਭਾਰਤ ਵਿੱਚ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ ਇੱਕ ਕਰੋੜ ਤੋਂ ਪਾਰ ਹੋ ਗਈ ਹੈ । ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ । ਉਨ੍ਹਾਂ ਨੇ ਟਵਿੱਟਰ ‘ਤੇ ਟਵੀਟ ਕਰਦਿਆਂ ਮੋਦੀ ਸਰਕਾਰ ਦੀਆਂ ਨੀਤੀਆਂ’ ਤੇ ਸਵਾਲ ਖੜੇ ਕੀਤੇ ਹਨ।
ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਲਿਖਿਆ, ”ਇੱਕ ਕਰੋੜ ਕੋਰੋਨਾ ਪੀੜਤ ਅਤੇ ਲਗਭਗ 1.5 ਲੱਖ ਮੌਤਾਂ ! ਪੀਐਮ ਮੋਦੀ ਦਾ 21 ਦਿਨ ਵਿੱਚ ਕੋਰੋਨਾ ਖਿਲਾਫ਼ ਜੰਗ ਜਿੱਤਣ ਦਾ ਦਾਅਵਾ ਗੈਰ-ਯੋਜਨਾਬੱਧ ਲਾਕਡਾਊਨ ਦੇ ਚੱਲਦਿਆਂ ਸਹੀ ਸਾਬਿਤ ਨਹੀਂ ਹੋਇਆ । ਹਾਂ, ਇਸ ਨਾਲ ਲੱਖਾਂ ਲੋਕਾਂ ਦੀ ਜਾਨ ਜ਼ਰੂਰ ਚਲੀ ਗਈ।”
ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਦੀ ਲਾਗ ਦੀ ਰਫਤਾਰ ਹੌਲੀ ਹੋ ਗਈ ਹੈ, ਪਰ ਲਾਗ ਅਜੇ ਤੱਕ ਰੁਕੀ ਨਹੀਂ ਹੈ। ਦੇਸ਼ ਵਿੱਚ ਕੋਰੋਨਾ ਸੰਕਰਮਣਾਂ ਦੇ ਮਾਮਲੇ 10 ਕਰੋੜ ਨੂੰ ਪਾਰ ਕਰ ਗਏ ਹਨ। ਦੇਸ਼ ਵਿੱਚ ਲਗਾਤਾਰ ਛੇਵੇਂ ਦਿਨ 30 ਹਜ਼ਾਰ ਤੋਂ ਘੱਟ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ।
ਦੱਸ ਦੇਈਏ ਕਿ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 25,152 ਨਵੇਂ ਮਾਮਲੇ ਸਾਹਮਣੇ ਆਉਣ ਦੀ ਖ਼ਬਰ ਮਿਲੀ ਹੈ। ਇਸ ਦੇ ਨਾਲ ਹੀ, ਕੋਰੋਨਾ ਕਾਰਨ 347 ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ, ਇਹ ਰਾਹਤ ਦੀ ਗੱਲ ਹੈ ਕਿ ਪਿਛਲੇ 24 ਘੰਟਿਆਂ ਵਿੱਚ 29885 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਨੁਸਾਰ ਪਿਛਲੇ ਕੁਝ ਹਫਤਿਆਂ ਵਿੱਚ ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਔਸਤਨ ਰੋਜ਼ਾਨਾ ਸਕਾਰਾਤਮਕ ਦਰ ਲਗਾਤਾਰ ਘਟ ਰਹੀ ਹੈ। ਹਾਲਾਂਕਿ, ਭਾਰਤ ਵਿੱਚ ਹਾਲੇ ਵੀ 3 ਲੱਖ ਤੋਂ ਵੱਧ ਸਰਗਰਮ ਮਾਮਲੇ ਹਨ।
ਇਹ ਵੀ ਦੇਖੋ: ਪੰਜਾਬ ‘ਚ ਸਿਆਸੀ ਪਾਰਟੀਆਂ ਲਈ ਵੱਡਾ ਖ਼ਤਰਾ !ਮੁਲਾਜਮਾਂ ਨੇ ਚੋਣ ਲੜਨ ਦਾ ਕੀਤਾ ਐਲਾਨ