Rahul Gandhi takes a dig at PM Modi: ਨਵੀਂ ਦਿੱਲੀ: ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਜਿੱਥੇ ਇੱਕ ਪਾਸੇ ਕੇਂਦਰ ਸਰਕਾਰ ਸਮਝਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਉੱਥੇ ਹੀ ਇੱਕ ਵਾਰ ਫਿਰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਿਆ ਹੈ । ਇਸ ਬਾਰੇ ਰਾਹੁਲ ਨੇ ਟਵੀਟ ਕਰਕੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਅਸੱਤਿਆਗ੍ਰਹਿ ਦੇ ਲੰਬੇ ਇਤਿਹਾਸ ਕਾਰਨ ਕਿਸਾਨ ਉਨ੍ਹਾਂ ‘ਤੇ ਭਰੋਸਾ ਨਹੀਂ ਕਰ ਰਹੇ ਹਨ।
ਰਾਹੁਲ ਨੇ ਟਵੀਟ ਕਰਦਿਆਂ ਕਿਹਾ, “ਪੀਐਮ ਮੋਦੀ ਨੇ ਹਰ ਆਦਮੀ ਦੇ ਬੈਂਕ ਖਾਤੇ ਵਿੱਚ 15 ਲੱਖ ਅਤੇ ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ । ਨੋਟਬੰਦੀ ਦੀ ਯਾਦ ਦਿਵਾਉਂਦੇ ਹੋਏ ਰਾਹੁਲ ਨੇ ਬੋਲੇ ਕਿ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਮੈਨੂੰ 50 ਦਿਨਾਂ ਦਾ ਸਮਾਂ ਦਿਓ, ਮੈਂ ਸਭ ਕੁਝ ਠੀਕ ਕਰ ਦਿਆਂਗਾ। ਉਸ ਬਾਰੇ ਕੀ ਹੋਇਆ। ਰਾਹੁਲ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਮੋਦੀ ਸਰਕਾਰ ‘ਤੇ ਵੀ ਹਮਲਾ ਬੋਲਿਆ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਕੋਰੋਨਾ ਖ਼ਿਲਾਫ਼ ਜੰਗ ਜਿੱਤਣ ਲਈ 21 ਦਿਨ ਦੀ ਮੰਗ ਕੀਤੀ ਸੀ। ਪਰ ਅਜਿਹਾ ਨਹੀਂ ਹੋਇਆ।
ਰਾਹੁਲ ਨੇ ਅੱਗੇ ਲਿਖਿਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਸੀ ਕਿ ਕੋਈ ਵੀ ਘੁਸਪੈਠ ਨਹੀਂ ਕਰ ਸਕੇਗਾ, ਕੋਈ ਵੀ ਸਾਡੀ ਜਮੀਨ ਨਹੀਂ ਲੈ ਸਕੇਗਾ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ ਝੂਠੇ ਇਤਿਹਾਸ ਦੇ ਲੰਬੇ ਇਤਿਹਾਸ ਕਾਰਨ ਕਿਸਾਨ ਉਨ੍ਹਾਂ ‘ਤੇ ਭਰੋਸਾ ਨਹੀਂ ਕਰ ਪਾ ਰਹੇ ਹਨ।
ਇਹ ਵੀ ਦੇਖੋ: ਲਓ ਜੀ ਹੁਣ ਕਿਸਾਨਾਂ ਨੂੰ ਠੰਢ ਤੋਂ ਬਚਾਉਣ ਲਈ ਦੇਖੋ ਕਿਸ ਚੀਜ਼ ਦਾ ਲਾਇਆ ਗਿਆ ਐ ਲੰਗਰ……