ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਦੇ ਖਤਰੇ ਵਿਚਾਲੇ ਦੇਸ਼ ਵਿੱਚ ਵੈਕਸੀਨ ਦੀ ਘਾਟ ਜਾਰੀ ਹੈ, ਜਿਸ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ ਮੋਦੀ ਸਰਕਾਰ ‘ਤੇ ਹਮਲਾ ਕਰ ਰਹੇ ਹਨ । ਇਸੇ ਵਿਚਾਲੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਵੈਕਸੀਨ ਦੀ ਕਮੀ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।
ਦਰਅਸਲ, ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ, ‘ਜੁਲਾਈ ਦਾ ਮਹੀਨਾ ਬੀਤ ਗਿਆ, ਪਰ ਵੈਕਸੀਨ ਦੀ ਕਮੀ ਨਹੀਂ ਗਈ।’ ਰਾਹੁਲ ਗਾਂਧੀ ਨੇ ਇਸ ਟਵੀਟ ਨਾਲ ਆਪਣੇ ਪੁਰਾਣੇ ਟਵੀਟ ਦਾ ਵੀ ਹਵਾਲਾ ਦਿੱਤਾ ਹੈ, ਜੋ ਉਨ੍ਹਾਂ ਨੇ 2 ਜੁਲਾਈ ਨੂੰ ਕੀਤਾ ਸੀ ।
ਇਹ ਵੀ ਪੜ੍ਹੋ: Tokyo Olympics: ਮੁੱਕੇਬਾਜ਼ ਸਤੀਸ਼ ਕੁਮਾਰ ਹਾਰੇ ਕੁਆਟਰ ਫਾਈਨਲ ਮੈਚ, ਟੁੱਟਿਆ ਮੈਡਲ ਜਿੱਤਣ ਦਾ ਸੁਪਨਾ
ਰਾਹੁਲ ਗਾਂਧੀ ਨੇ ਆਪਣੇ ਪੁਰਾਣੇ ਟਵੀਟ ਵਿੱਚ ਕਿਹਾ ਸੀ ਕਿ ਜੁਲਾਈ ਆ ਗਈ ਹੈ, ਪਰ ਵੈਕਸੀਨ ਨਹੀਂ ਆਈ। ਮੀਡੀਆ ਰਿਪੋਰਟਾਂ ਅਨੁਸਾਰ ਰਾਹੁਲ ਗਾਂਧੀ 20 ਅਪ੍ਰੈਲ ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਦੇ ਟੀਕਾਕਰਨ ਵਿੱਚ ਦੇਰੀ ਹੋਈ । ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਰਾਹੁਲ ਗਾਂਧੀ ਨੇ ਲੋਕਾਂ ਨੂੰ ਸਾਰੇ ਪ੍ਰੋਟੋਕੋਲ ਦੀ ਪਾਲਣਾ ਕਰਨ ਅਤੇ ਸੁਰੱਖਿਅਤ ਰਹਿਣ ਦੀ ਅਪੀਲ ਕੀਤੀ ਸੀ।
ਦੱਸ ਦੇਈਏ ਕਿ ਜੁਲਾਈ ਵਿੱਚ ਕੇਂਦਰ ਸਰਕਾਰ ਨੇ ਵੈਕਸੀਨ ਦੀ ਕਮੀ ਨੂੰ ਦੂਰ ਕਰਨ ਦੀ ਗੱਲ ਕੀਤੀ ਸੀ । ਇਸਦੇ ਨਾਲ ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਜੁਲਾਈ ਦੇ ਅੰਤ ਤੱਕ 50 ਕਰੋੜ ਨਾਗਰਿਕਾਂ ਨੂੰ ਵੈਕਸੀਨ ਲਗਾਈ ਜਾਵੇਗੀ, ਪਰ ਮੰਗਲਵਾਰ ਨੂੰ ਸਰਕਾਰ ਨੇ ਇਸ ਦਾਅਵੇ ਨੂੰ ਰੱਦ ਕਰ ਦਿੱਤਾ ਸੀ ।