Rahul Gandhi to return from foreign trip: ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਬੁੱਧਵਾਰ ਨੂੰ ਵਿਦੇਸ਼ ਤੋਂ ਪਰਤ ਰਹੇ ਹਨ । ਰਾਹੁਲ ਗਾਂਧੀ ਪਿਛਲੇ 17 ਦਿਨਾਂ ਤੋਂ ਇਟਲੀ ਦੀ ਯਾਤਰਾ ‘ਤੇ ਸਨ। ਕਿਸਾਨ ਅੰਦੋਲਨ ਵਿਚਾਲੇ ਰਾਹੁਲ ਗਾਂਧੀ ਦੀ ਇਸ ਵਿਦੇਸ਼ ਯਾਤਰਾ ਨੂੰ ਲੈ ਕੇ ਕਾਫ਼ੀ ਵਿਵਾਦ ਹੋਇਆ ਸੀ, ਜਿਸ ਕਾਰਨ ਭਾਜਪਾ ਨੇ ਕਾਂਗਰਸ ‘ਤੇ ਤਿੱਖਾ ਹਮਲਾ ਬੋਲਿਆ ਸੀ ।
ਜਾਣਕਾਰੀ ਅਨੁਸਾਰ ਕਾਂਗਰਸ ਨੇਤਾ ਰਾਹੁਲ ਗਾਂਧੀ ਬੁੱਧਵਾਰ ਸ਼ਾਮ ਨੂੰ ਭਾਰਤ ਪਰਤਣਗੇ । ਰਾਹੁਲ ਗਾਂਧੀ ਇਟਲੀ ਵਿੱਚ ਆਪਣੀ ਨਾਨੀ ਨਾਲ ਮੁਲਾਕਾਤ ਕਰਨ ਗਏ ਸਨ । ਹੁਣ ਜਦੋਂ ਰਾਹੁਲ ਇੱਕ ਵਾਰ ਫਿਰ ਤੋਂ ਦਿੱਲੀ ਵਾਪਸ ਆ ਰਹੇ ਹਨ ਤਾਂ ਉਹ ਤੁਰੰਤ ਐਕਸ਼ਨ ਵਿੱਚ ਦਿਖਾਈ ਦੇਣਗੇ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਵੀਰਵਾਰ ਨੂੰ ਤਾਮਿਲਨਾਡੂ ਦਾ ਦੌਰਾ ਕਰ ਸਕਦੇ ਹਨ । ਇੱਥੇ ਰਾਹੁਲ ਗਾਂਧੀ ਮਦੁਰਾਈ ਜਾਣਗੇ ਅਤੇ ਜਲੀਕੱਟੂ ਦਾ ਪ੍ਰੋਗਰਾਮ ਵੇਖ ਸਕਦੇ ਹਨ।
ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਰਾਹੁਲ ਗਾਂਧੀ ਨੇ ਲਗਾਤਾਰ ਮੋਦੀ ਸਰਕਾਰ ਦਾ ਘਿਰਾਓ ਕੀਤਾ ਹੈ । ਇਸ ਵਿਚਾਲੇ ਉਨ੍ਹਾਂ ਨੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ, ਪਰ ਜਦੋਂ ਰਾਹੁਲ ਗਾਂਧੀ ਦੇ ਵਿਦੇਸ਼ ਜਾਣ ਦੀ ਗੱਲ ਸਾਹਮਣੇ ਆਈ ਤਾਂ ਭਾਰਤੀ ਜਨਤਾ ਪਾਰਟੀ ਨੂੰ ਉਨ੍ਹਾਂ ‘ਤੇ ਨਿਸ਼ਾਨਾ ਸਾਧਣ ਦਾ ਮੌਕਾ ਮਿਲ ਗਿਆ । ਭਾਜਪਾ ਵੱਲੋਂ ਇਹ ਦੋਸ਼ ਲਾਇਆ ਗਿਆ ਕਿ ਰਾਹੁਲ ਗਾਂਧੀ ਦੇਸ਼ ਦੇ ਕਿਸਾਨਾਂ ਨੂੰ ਗੁੰਮਰਾਹ ਕਰ ਖੁਦ ਵਿਦੇਸ਼ ਚਲੇ ਗਏ ਹਨ । ਹਾਲਾਂਕਿ, ਇਸ ਯਾਤਰਾ ‘ਤੇ ਕਾਂਗਰਸ ਪਾਰਟੀ ਵੱਲੋਂ ਸਫਾਈ ਦਿੱਤੀ ਗਈ ਅਤੇ ਕਿਹਾ ਗਿਆ ਕਿ ਇਹ ਇੱਕ ਨਿੱਜੀ ਯਾਤਰਾ ਹੈ, ਜੋ ਕਿਸੇ ਕੰਮ ਲਈ ਹੈ। ਅਜਿਹੀ ਸਥਿਤੀ ਵਿਚ ਇਸ ਯਾਤਰਾ ਨੂੰ ਰਾਜਨੀਤਿਕ ਟਿੱਪਣੀ ਤੋਂ ਦੂਰ ਰੱਖਿਆ ਜਾਣਾ ਚਾਹੀਦਾ ਹੈ।