Rahul Gandhi tractor : ਮੋਗਾ : ਨਵੇਂ ਖੇਤੀ ਬਿੱਲਾਂ ਖਿਲਾਫ ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਟਰੈਕਟਰ ਮਾਰਚ ਲਈ ਚੌਪਰ ਤੋਂ ਮੋਗਾ ਪੁੱਜੇ। ਰੈਲੀ ਵਾਲੀ ਥਾਂ ‘ਤੇ ਪੰਜਾਬ ਦੇ ਕਾਂਗਰਸ ਇੰਚਾਰਜ ਹਰੀਸ਼ ਰਾਵਤ ਪਹਿਲਾਂ ਤੋਂ ਹੀ ਮੌਜੂਦ ਹਨ। ਖਾਸ ਗੱਲ ਇਹ ਹੈ ਕਿ ਰਾਹੁਲ ਦੇ ਮੰਚ ‘ਤੇ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਹਨ। ਇਸ ਤੋਂ ਇਲਾਵਾ ਮੰਚ ‘ਤੇ ਕੈਪਟਨ ਅਮਰਿੰਦਰ ਸਿੰਘ, ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ, ਵਿੱਤ ਮੰਤਰੀ ਮਨਪ੍ਰੀਤ ਬਾਦਲ, ਹਰਿਆਣਾ ਦੇ ਰਾਜ ਸਭਾ ਮੈਂਬਰ ਦੀਪੇਂਦਰ ਹੁੱਡਾ ਵੀ ਮੌਜੂਦ ਹਨ।
ਆਪਣੇ ਸੰਬੋਧਨ ‘ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨ ਕਿਸਾਨਾਂ ‘ਤੇ ਮਾਰ ਹਨ। ਕੇਂਦਰ ਸਰਕਾਰ ਦੇ ਇਨ੍ਹਾਂ ਕਾਨੂੰਨਾਂ ਤੋਂ ਕਿਸਾਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗਾ। ਕੈਪਟਨ ਨੇ ਰਾਹੁਲ ਨੂੰ ਕਿਹਾ ਕਿ ਉਹ ਪੂਰੇ ਦੇਸ਼ ਦੇ ਕਿਸਾਨਾਂ ਨੂੰ ਕੇਂਦਰ ਦੇ ਇਸ ਕਾਲੇ ਕਾਨੂੰਨ ਖਿਲਾਫ ਇੱਕਜੁੱਟ ਕਰਨ। ਪੂਰਾ ਪੰਜਾਬ ਉਨ੍ਹਾਂ ਨਾਲ ਹੈ। ਰੈਲੀ ਨੂੰ ਸੰਬੋਧਨ ਕਰਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹੈ। ਕਿਸਾਨਾਂ ਦੇ ਖਿਲਾਫ ਕੋਈ ਵੀ ਗਲਤ ਕਦਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਿੱਧੂ ਨੇ ਪੰਜਾਬ ਕਾਂਗਰਸ ‘ਤੇ ਵੀ ਨਿਸ਼ਾਨਾ ਵਿੰਨ੍ਹਿਆ। ਸਿੱਧੂ ਨੇ ਕਿਹਾ ਕਿ ਜਦੋਂ ਹਿਮਾਚਲ ਦੀ ਸਰਕਾਰ ਸੇਬ ‘ਤੇ MSP ਦੇ ਸਕਦੀ ਹੈ ਤਾਂ ਪੰਜਾਬ ਸਰਕਾਰ ਆਪਣੀ ਐੱਮ. ਐੱਸ. ਪੀ. ਕਿਉਂ ਨਹੀਂ ਦੇ ਸਕਦੀ। ਸਿੱਧੂ ਨੇ ਕਿਹਾ ਕਿ ਪੰਜਾਬ, ਦਾਲ ਤੇ ਤਿਲਹਣ ਨੂੰ ਇੰਰਪੋਰਟ ਕਰਦਾ ਹੈ। ਕਿਸਾਨ ਉਸ ਨੂੰ ਕਿਉਂ ਨਹੀਂ ਉਪਜ ਸਕਦਾ। ਸਿੱਧੂ ਨੇ ਕਿਹਾ ਕਿ ਸਾਨੂੰ ਆਤਮ ਨਿਰਭਰ ਬਣਨਾ ਹੋਵੇਗਾ।
ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਖੜ੍ਹੀ ਹੈ। ਰੈਲੀ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਸੁਨੀਲ ਜਾਖਲ਼ ਨੇ ਰਾਹੁਲ ਦੀ ਯਾਤਰਾ ‘ਚ ਦੇਰੀ ‘ਤੇ ਕਿਹਾ ਕਿ ਉਹ ਦਲਿਤ ਦੀ ਬੇਟੀ ਨੂੰ ਇਨਸਾਫ ਦਿਵਾਉਣ ਲਈ ਹਾਥਰਸ ਗਏ ਸਨ। ਇਸ ਕਾਰਨ ਉਨ੍ਹਾਂ ਦੀ ਟਰੈਕਟਰ ਰੈਲੀ ਦੋ ਦਿਨ ਲਈ ਮੁਲਤਵੀ ਕੀਤੀ ਗਈ ਸੀ। ਰਾਹੁਲ ਗਾਂਧੀ ਨੇ ਦਲਿਤ ਦੀ ਬੇਟੀ ਨੂੰ ਇਨਸਾਫ ਦਿਵਾਉਣ ਲਈ ਜੋ ਕੰਮ ਕੀਤਾ ਉਸ ਤੋਂ ਇਥੋਂ ਦੇ ਲੋਕ ਵੀ ਸੰਤੁਸ਼ਟ ਹਨ। ਇਸ ਤੋਂ ਪਹਿਲਾਂ ਰਾਹੁਲ ਹਲਵਾਰਾ ਏਅਰਪੋਰਟ ‘ਤੇ ਹੈਲੀਕਾਪਟਰ ਨਾਲ ਪੁੱਜੇ। ਉਥੇ ਮੁੱਖ ਮੰਤਰੀ, ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਤੇ ਪਾਰਟੀ ਦੇ ਸੀਨੀਅਰ ਨੇਤਾਵਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਹੁਲ ਤਿੰਨ ਦਿਨ ਲਈ ਪੰਜਾਬ ‘ਚ ਰਹਿਣਗੇ ਤੇ 5 ਜਿਲ੍ਹਿਆਂ ਦੀਆਂ ਸੰਪਰਕ ਸੜਕਾਂ ‘ਤੇ ਲਗਭਗ 52 ਕਿਲੋਮੀਟਰ ਟਰੈਕਟਰ ਚਲਾਉਣਗੇ। ਟਰੈਕਚਰ ਮਾਰਚ ਕੱਢਣ ਤੋਂ ਇਲਾਵਾ ਰੈਲੀਆਂ ਵੀ ਕਰਨਗੇ।