Rahul Gandhi tweets: ਚੀਨ ਨਾਲ ਤਣਾਅ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੇਹ ਯਾਤਰਾ ਤੋਂ ਬਾਅਦ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੱਦਾਖ ਵਿੱਚ ਚੀਨੀ ਘੁਸਪੈਠ ਨੂੰ ਲੈ ਕੇ ਸਰਕਾਰ ਨੂੰ ਕਾਰਵਾਈ ਕਰਨ ਦੀ ਬੇਨਤੀ ਹੈ । ਉਨ੍ਹਾਂ ਕਿਹਾ ਹੈ ਕਿ ਦੇਸ਼ ਭਗਤ ਲੱਦਾਖੀ ਚੀਨੀ ਹਮਲੇ ਵਿਰੁੱਧ ਅਵਾਜ਼ ਬੁਲੰਦ ਕਰ ਰਹੇ ਹਨ। ਉਨ੍ਹਾਂ ਦੀ ਆਵਾਜ਼ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਸਰਕਾਰ ਨੂੰ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਹੈ।
ਇਸ ਸਬੰਧੀ ਰਾਹੁਲ ਗਾਂਧੀ ਨੇ ਇੱਕ ਵੀਡੀਓ ਟਵੀਟ ਕੀਤਾ ਹੈ ਜਿਸ ਵਿੱਚ ਕੁਝ ਲੱਦਾਖੀ ਲੋਕ ਚੀਨੀ ਘੁਸਪੈਠ ਬਾਰੇ ਗੱਲ ਕਰ ਰਹੇ ਹਨ । ਚੀਨੀ ਘੁਸਪੈਠ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਨਾਲ ਸਬੰਧਤ ਕੁਝ ਤਸਵੀਰਾਂ ਵੀ ਵੀਡੀਓ ਵਿੱਚ ਦਿਖਾਈਆਂ ਗਈਆਂ ਹਨ। ਰਾਹੁਲ ਗਾਂਧੀ ਨੇ ਟਵੀਟ ਕੀਤਾ, ‘ਦੇਸ਼ ਭਗਤ ਲੱਦਾਖੀ ਚੀਨੀ ਹਮਲੇ ਖਿਲਾਫ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। ਉਹ ਚੀਕਾਂ ਮਾਰ ਰਹੇ ਹਨ ਅਤੇ ਚੇਤਾਵਨੀ ਦੇ ਰਹੇ ਹਨ। ਉਨ੍ਹਾਂ ਦੀ ਚੇਤਾਵਨੀ ਨੂੰ ਨਜ਼ਰ ਅੰਦਾਜ਼ ਕਰਨਾ ਭਾਰਤ ਨੂੰ ਮਹਿੰਗਾ ਪਵੇਗਾ। ਭਾਰਤ ਦੀ ਖ਼ਾਤਰ, ਕਿਰਪਾ ਕਰਕੇ ਉਨ੍ਹਾਂ ਨੂੰ ਸੁਣੋ।
ਦਰਅਸਲ, ਰਾਹੁਲ ਗਾਂਧੀ ਅਸਲ ਕੰਟਰੋਲ ਰੇਖਾ (ਐਲ.ਏ.ਸੀ.) ‘ਤੇ ਚੀਨ ਦੇ ਕਥਿਤ ਕਬਜ਼ਿਆਂ ‘ਤੇ ਲਗਾਤਾਰ ਹਮਲਾਵਰ ਹੈ। ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਇਹ ਵੀ ਕਿਹਾ ਕਿ ਲੱਦਾਖੀ ਕਹਿ ਰਹੇ ਹਨ ਕਿ ਚੀਨ ਨੇ ਸਾਡੀ ਧਰਤੀ ਲੈ ਲਈ ਹੈ। ਪ੍ਰਧਾਨ ਮੰਤਰੀ ਕਹਿ ਰਹੇ ਹਨ ਕਿ ਸਾਡੀ ਜ਼ਮੀਨ ਕਿਸੇ ਨੂੰ ਨਹੀਂ ਮਿਲੀ । ਸਪੱਸ਼ਟ ਹੈ ਕਿ ਕੋਈ ਤਾਂ ਝੂਠ ਬੋਲ ਰਿਹਾ ਹੈ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ ਵਿੱਚ ਬਹੁਤ ਸਾਰੇ ਲੋਕ ਕਹਿ ਰਹੇ ਹਨ ਕਿ ਚੀਨੀ ਸੈਨਿਕ ਸਾਡੇ ਖੇਤਰ ਵਿੱਚ ਦਾਖਲ ਹੋਏ ਹਨ। ਇਕ ਵਿਅਕਤੀ ਕਹਿ ਰਿਹਾ ਹੈ ਕਿ ਚੀਨੀ ਸੈਨਿਕ ਗਲਵਾਨ ਖੇਤਰ ਵਿੱਚ 15 ਕਿਲੋਮੀਟਰ ਦੇ ਅੰਦਰ ਤੱਕ ਘੁੱਸ ਗਏ ਹਨ। ਲੋਕਾਂ ਦਾ ਕਹਿਣਾ ਹੈ ਕਿ ਸਾਡੀ ਧਰਤੀ ‘ਤੇ ਚੀਨ ਦਾ ਕਬਜ਼ਾ ਵੱਧਦਾ ਜਾ ਰਿਹਾ ਹੈ।