Rahul Gandhi tweets covid poster: ਪੀਐੱਮ ਮੋਦੀ ਖਿਲਾਫ਼ ਅਲੋਚਨਾ ਵਾਲੇ ਜਿਸ ਪੋਸਟਰ ਨੂੰ ਲੈ ਕੇ ਦਿੱਲੀ ਵਿੱਚ ਗ੍ਰਿਫਤਾਰੀਆਂ ਹੋਈਆਂ ਹਨ ,ਉਸ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੇ ਵੀ ਸਾਂਝਾ ਕੀਤਾ ਹੈ । ਪੋਸਟਰ ਦੀ ਤਸਵੀਰ ਸਾਂਝੀ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਮੈਨੂੰ ਵੀ ਗ੍ਰਿਫਤਾਰ ਕਰ ਲਓ । ਉੱਥੇ ਹੀ ਪ੍ਰਿਯੰਕਾ ਗਾਂਧੀ ਨੇ ਟਵਿੱਟਰ ‘ਤੇ ਆਪਣੀ ਪ੍ਰੋਫਾਈਲ ਤਸਵੀਰ ਨੂੰ ਬਦਲ ਕੇ ਉਹੀ ਪੋਸਟਰ ਲਗਾ ਲਿਆ ਹੈ।
ਦਰਅਸਲ, ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਮੋਦੀ ਦੀ ਕਥਿਤ ਤੌਰ ‘ਤੇ ਆਲੋਚਨਾ ਕਰਨ ਵਾਲੇ ਪੋਸਟਰ ਚਿਪਕਾਉਣ ਦੇ ਮਾਮਲੇ ਵਿੱਚ 25 ਐਫਆਈਆਰ ਦਰਜ ਕੀਤੀਆਂ ਹਨ ਅਤੇ 25 ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।
ਇਹ ਪੋਸਟਰ ਦਿੱਲੀ ਦੇ ਕਈ ਹਿੱਸਿਆਂ ਵਿੱਚ ਲਗਾਏ ਗਏ ਸਨ। ਇਨ੍ਹਾਂ ਵਿੱਚ ਲਿਖਿਆ ਸੀ,””ਮੋਦੀ ਜੀ ਨੇ ਸਾਡੇ ਬੱਚਿਆਂ ਦੀ ਵੈਕਸੀਨ ਵਿਦੇਸ਼ ਕਿਉਂ ਭੇਜ ਦਿੱਤੀ?”
ਦਰਅਸਲ, ਇਹ ਪੋਸਟਰ ਦਿੱਲੀ ਦੇ ਕਈ ਇਲਾਕਿਆਂ ਜਿਵੇਂ ਕਿ ਸ਼ਾਹਦਾਰਾ, ਰੋਹਿਨੀ, ਰਿਠਾਲਾ, ਦੁਆਰਕਾ ਅਤੇ ਕਈ ਹੋਰਾਂ ਵਿੱਚ ਪਾਏ ਗਏ ਸਨ। 12 ਮਈ ਨੂੰ ਪੁਲਿਸ ਨੂੰ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਇਹ ਪੋਸਟਰ ਲੱਗੇ ਹੋਣ ਦੀ ਲਾਏ ਜਾਣ ਦੀ ਖਬਰ ਮਿਲੀ ਸੀ, ਜਿਸ ਤੋਂ ਬਾਅਦ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ । 13 ਮਈ ਤੱਕ ਸਾਰੇ ਪੋਸਟਰ ਹਟਾ ਦਿੱਤੇ ਗਏ ਸਨ।
ਇਹ ਵੀ ਪੜ੍ਹੋ: ਕਾਂਗਰਸ ਸੰਸਦ ਮੈਂਬਰ ਰਾਜੀਵ ਸਾਤਵ ਦਾ ਕੋਰੋਨਾ ਕਾਰਨ ਦਿਹਾਂਤ, ਪੁਣੇ ਦੇ ਹਸਪਤਾਲ ‘ਚ ਚੱਲ ਰਿਹਾ ਸੀ ਇਲਾਜ
ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਉੱਤਰੀ ਦਿੱਲੀ ਵਿੱਚ ਐਫਆਈਆਰ ਦਰਜ ਕੀਤੀ ਗਈ ਅਤੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਵਿਅਕਤੀ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਤਿੰਨ ਪੋਸਟਰ ਚਿਪਕਾਉਣ ਲਈ 500 ਰੁਪਏ ਦਿੱਤੇ ਗਏ ਸਨ । ਇੱਕ ਹੋਰ ਕੇਸ ਸ਼ਾਹਦਰਾ ਵਿੱਚ ਦਰਜ ਕੀਤਾ ਗਿਆ, ਜਿੱਥੇ ਪੁਲਿਸ ਨੇ ਇਸ ਘਟਨਾ ਦੀ ਸੀਸੀਟੀਵੀ ਫੁਟੇਜ ਬਰਾਮਦ ਕੀਤੀ ਅਤੇ ਘਟਨਾ ਵਿੱਚ ਸ਼ਾਮਿਲ ਲੋਕਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ।
ਇਹ ਵੀ ਦੇਖੋ: ਹੁਣੇ-ਹੁਣੇ ਪੰਜਾਬ ਦੇ ਇਸ ਜ਼ਿਲੇ ‘ਚ ਵਧਿਆ ਕਰਫਿਊ, ਸੁਣੋ ਕੀ ਖੁੱਲੇਗਾ ? ਕੀ-ਕੀ ਰਹੇਗਾ ਬੰਦ ?