Rahul Gandhi will speak on farmers agitation: ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਪ੍ਰਦਰਸ਼ਨ ਦੇਖਣ ਨੂੰ ਮਿਲ ਰਹੇ ਹਨ। ਇਸ ਦੇ ਨਾਲ ਹੀ ਦਿੱਲੀ ਬਾਰਡਰ ‘ਤੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਭਗ 75 ਦਿਨਾਂ ਤੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ । ਇਸਦੇ ਨਾਲ ਹੀ ਵਿਰੋਧੀ ਪਾਰਟੀਆਂ ਵੀ ਖੇਤੀਬਾੜੀ ਕਾਨੂੰਨਾਂ ਦਾ ਵੀ ਵਿਰੋਧ ਕਰ ਚੁੱਕੀਆਂ ਹਨ । ਇਸ ਦੇ ਨਾਲ ਹੀ ਕਾਂਗਰਸ ਵੀ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੀ ਹੈ । ਇਸ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅੱਜ ਸੰਸਦ ਵਿੱਚ ਰਾਸ਼ਟਰਪਤੀ ਦੇ ਸੰਬੋਧਨ ’ਤੇ ਬੋਲਣਗੇ। ਰਾਹੁਲ ਕਿਸਾਨ ਅੰਦੋਲਨ ਅਤੇ ਖੇਤੀਬਾੜੀ ਕਾਨੂੰਨਾਂ ‘ਤੇ ਬੋਲਣਗੇ । ਅਜਿਹੀ ਸਥਿਤੀ ਵਿੱਚ ਅੱਜ ਲੋਕ ਸਭਾ ਵਿੱਚ ਕਾਫ਼ੀ ਵਿਵਾਦ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਕੱਲ੍ਹ ਯਾਨੀ ਕਿ ਬੁੱਧਵਾਰ ਨੂੰ ਜਵਾਬ ਦੇਣਗੇ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਕਾਨੂੰਨ ਵਾਪਸ ਨਹੀਂ ਲਵੇਗੀ। ਹਾਲਾਂਕਿ ਉਹ ਸੋਧ ਲਈ ਤਿਆਰ ਹਨ।
ਜ਼ਿਕਰਯੋਗ ਹੈ ਕਿ 1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਬਜਟ 2021-22 ਦਾ ਬਜਟ ਪੇਸ਼ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪਿਛਲੇ ਕਈ ਮਹੀਨਿਆਂ ਤੋਂ ਕਿਸਾਨਾਂ ਵੱਲੋਂ ਅੰਦੋਲਨ ਕੀਤਾ ਜਾ ਰਿਹਾ ਹੈ । ਸੰਸਦ ਵਿੱਚ ਕਾਂਗਰਸ ਨੇ ਕਿਸਾਨਾਂ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਿਆ ਹੈ । ਇਸ ਦੇ ਨਾਲ ਹੀ ਕਾਂਗਰਸ ਵੱਲੋਂ ਬਜਟ ਨੂੰ ਚੰਗਾ ਨਹੀਂ ਦੱਸਿਆ ਗਿਆ ਹੈ । ਇਸ ਦੌਰਾਨ ਰਾਹੁਲ ਗਾਂਧੀ ਅੱਜ ਸੰਸਦ ਵਿੱਚ ਰਾਸ਼ਟਰਪਤੀ ਦੇ ਸੰਬੋਧਨ ‘ਤੇ ਬੋਲਣਗੇ।
ਉੱਥੇ ਹੀ ਦੂਜੇ ਪਾਸੇ ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਕਾਂਗਰਸ ਨੇਤਾ ਰਾਹੁਲ ਗਾਂਧੀ ਅਜੇ ਵੀ ਬਜਟ ਵਿੱਚ ਕਮੀਆਂ ਦੀ ਭਾਲ ਕਰ ਰਹੇ ਹਨ, ਜਦਕਿ ਉਨ੍ਹਾਂ ਨੂੰ ਅਜਿਹੀ ਕਿਸੇ ਵੀ ਚੀਜ਼ ਦਾ ਸਮਰਥਨ ਕਰਨਾ ਚਾਹੀਦਾ ਹੈ ਜਿਸ ਨਾਲ ਲੋਕਾਂ ਦੀ ਜਾਨ ਬਚਾਈ ਜਾ ਸਕੇ । ਉਨ੍ਹਾਂ ਕਿਹਾ, ‘ਮੈਨੂੰ ਪਤਾ ਹੈ ਕਿ ਅਮੇਠੀ ਦੇ ਸਾਬਕਾ ਸੰਸਦ ਮੈਂਬਰ ਅਜੇ ਵੀ ਬਜਟ ਵਿੱਚ ਕਮੀਆਂ ਦੀ ਭਾਲ ਕਰ ਰਹੇ ਹਨ । ਉਨ੍ਹਾਂ ਨੂੰ ਇੱਕ ਵੀ ਕਮੀ ਨਹੀਂ ਮਿਲੀ ਹੈ। ਹਾਲਾਂਕਿ, ਦੇਸ਼ ਦੇ ਪ੍ਰਤੀ ਸਹਿਯੋਗੀ ਕਿਸੇ ਭਾਰਤੀ ਨੂੰ ਕੋਈ ਸ਼ਿਕਾਇਤ ਨਹੀਂ ਹੋਣੀ ਚਾਹੀਦੀ।’
ਦੱਸ ਦੇਈਏ ਕਿ ਖੇਤੀਬਾੜੀ ਕਾਨੂੰਨਾਂ ‘ਤੇ ਵਿਰੋਧ ਦਾ ਘਿਰਾਓ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਸ਼ਰਦ ਪਵਾਰ ਸਣੇ ਕਈ ਕਾਂਗਰਸੀ ਨੇਤਾਵਾਂ ਨੇ ਵੀ ਖੇਤੀਬਾੜੀ ਸੁਧਾਰਾਂ ਬਾਰੇ ਗੱਲ ਕੀਤੀ ਹੈ । ਸ਼ਰਦ ਪਵਾਰ ਨੇ ਫਿਰ ਵੀ ਸੁਧਾਰਾਂ ਦਾ ਵਿਰੋਧ ਨਹੀਂ ਕੀਤਾ, ਅਸੀਂ ਉਹ ਕੀਤਾ ਜੋ ਸਾਨੂੰ ਪਸੰਦ ਸੀ ਅਤੇ ਸੁਧਾਰ ਜਾਰੀ ਰਹਿਣਗੇ । ਪੀਐਮ ਮੋਦੀ ਨੇ ਕਿਹਾ ਕਿ ਅੱਜ ਵਿਰੋਧੀ ਧਿਰ ਯੂ-ਟਰਨ ਬਣਾ ਰਹੀ ਹੈ, ਕਿਉਂਕਿ ਰਾਜਨੀਤੀ ਹਾਵੀ ਹੈ । ਪੀਐਮ ਮੋਦੀ ਨੇ ਕਿਹਾ ਕਿ ਮਨਮੋਹਨ ਸਿੰਘ ਨੇ ਜੋ ਕਿਹਾ,ਉਹ ਮੋਦੀ ਨੂੰ ਕਰਨਾ ਪੈ ਰਿਹਾ ਹੈ, ਤੁਸੀ ਮਾਣ ਕਰੋ।