rahul gandhis says: ਪੂਰਬੀ ਲੱਦਾਖ ਵਿੱਚ ਸੋਮਵਾਰ ਦੀ ਰਾਤ ਨੂੰ ਗਲਵਾਨ ਵਾਦੀ ‘ਚ ਚੀਨੀ ਫੌਜੀਆਂ ਨਾਲ ਹੋਈ ਹਿੰਸਕ ਝੜਪ ਵਿੱਚ ਭਾਰਤੀ ਫੌਜ ਦੇ ਇੱਕ ਕਰਨਲ ਸਣੇ 20 ਜਵਾਨ ਸ਼ਹੀਦ ਹੋ ਗਏ ਹਨ। ਇਸ ਘਟਨਾ ਤੋਂ ਬਾਅਦ ਪੂਰਾ ਦੇਸ਼ ਨਾਰਾਜ਼ ਹੈ ਅਤੇ ਵਿਰੋਧੀ ਧਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਚੀਨ ‘ਤੇ ਸਖਤ ਕਾਰਵਾਈ ਕਰਨ ਦੀ ਮੰਗ ਕਰ ਰਹੀ ਹੈ। ਇਸ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਟਵੀਟ ਕਰਕੇ ਕਈ ਸਵਾਲ ਪੁੱਛੇ ਹਨ। ਰਾਹੁਲ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਇਸ ਘਟਨਾ ‘ਤੇ ਚੁੱਪ ਕਿਉਂ ਹਨ? ਰਾਹੁਲ ਗਾਂਧੀ ਨੇ ਅੱਜ ਸਵੇਰੇ ਟਵੀਟ ਕਰਕੇ ਕਿਹਾ ਹੈ, “ਪ੍ਰਧਾਨ ਮੰਤਰੀ ਚੁੱਪ ਕਿਉਂ ਹਨ? ਉਹ ਕਿਉਂ ਲੁਕੇ ਹੋਏ ਹਨ? ਬਸ ਬਹੁਤ ਹੋ ਗਿਆ। ਸਾਨੂੰ ਇਹ ਜਾਣਨ ਦੀ ਜ਼ਰੂਰਤ ਹੈ ਕਿ ਕੀ ਹੋਇਆ ਹੈ। ਚੀਨ ਨੇ ਸਾਡੇ ਸੈਨਿਕਾਂ ਨੂੰ ਮਾਰਨ ਦੀ ਹਿੰਮਤ ਕਿਵੇਂ ਕੀਤੀ? ਉਹ ਸਾਡੀ ਜਮੀਨ ਖੋਹਣ ਦੀ ਹਿੰਮਤ ਕਿਵੇਂ ਕਰ ਰਿਹਾ ਹੈ?”
ਪੂਰਬੀ ਲੱਦਾਖ ਵਿੱਚ ਸੋਮਵਾਰ ਦੀ ਰਾਤ ਨੂੰ ਗਲਵਾਨ ਵਾਦੀ ‘ਚ ਚੀਨੀ ਫੌਜੀਆਂ ਨਾਲ ਹੋਈ ਹਿੰਸਕ ਝੜਪ ਵਿੱਚ ਭਾਰਤੀ ਫੌਜ ਦੇ ਇੱਕ ਕਰਨਲ ਸਣੇ 20 ਜਵਾਨ ਸ਼ਹੀਦ ਹੋਏ ਹਨ। ਪੰਜ ਦਹਾਕਿਆਂ ਤੋਂ ਵੀ ਵੱਧ ਸਮੇਂ ਵਿੱਚ ਸਭ ਤੋਂ ਵੱਡੇ ਫੌਜੀ ਟਕਰਾਅ ਦੇ ਕਾਰਨ, ਖੇਤਰ ਵਿੱਚ ਸਰਹੱਦ ‘ਤੇ ਪਹਿਲਾਂ ਤੋਂ ਚੱਲ ਰਿਹਾ ਵਿਵਾਦ ਹੋਰ ਵੱਧ ਗਿਆ ਹੈ। ਸਰਕਾਰੀ ਸੂਤਰਾਂ ਨੇ ਕਿਹਾ ਹੈ ਕਿ ਚੀਨੀ ਦੇ ਵੀ 43 ਸੈਨਿਕ ਮਾਰੇ ਗਏ ਹਨ। 1967 ਵਿੱਚ ਨਾਥੂ ਲਾ ‘ਚ ਹੋਈ ਝੜਪ ਤੋਂ ਬਾਅਦ ਦੋਵਾਂ ਫ਼ੌਜਾਂ ਵਿਚਾਲੇ ਇਹ ਸਭ ਤੋਂ ਵੱਡਾ ਟਕਰਾਅ ਹੈ। ਉਸ ਸਮੇਂ ਟਕਰਾਅ ਵਿੱਚ 80 ਭਾਰਤੀ ਸੈਨਿਕ ਮਾਰੇ ਗਏ ਸਨ ਅਤੇ 300 ਤੋਂ ਵੱਧ ਚੀਨੀ ਫੌਜੀ ਜਵਾਨ ਮਾਰੇ ਗਏ ਸਨ। ਇਸ ਖੇਤਰ ਵਿੱਚ ਦੋਵਾਂ ਪਾਸਿਆਂ ਦਾ ਨੁਕਸਾਨ ਇਸ ਸਮੇਂ ਹੋਇਆ ਹੈ ਜਦੋਂ ਸਰਕਾਰ ਦਾ ਧਿਆਨ ਕੋਰੋਨਾ ਵਾਇਰਸ ਸੰਕਟ ਨਾਲ ਨਜਿੱਠਣ ‘ਤੇ ਹੈ।