rahul hits at modi govt: ਨਵੀਂ ਦਿੱਲੀ: ਅੰਤਰਰਾਸ਼ਟਰੀ ਮੁਦਰਾ ਫੰਡ (ਆਈ.ਐੱਮ.ਐੱਫ.) ਦੀ ਰਿਪੋਰਟ ਨੇ ਭਾਰਤ ਦੀ ਘੱਟ ਰਹੀ ਆਰਥਿਕਤਾ ਅਤੇ ਜੀਡੀਪੀ ਗ੍ਰੋਥ ਵਿੱਚ ਵੱਡੀ ਗਿਰਾਵਟ ਬਾਰੇ ਚਿੰਤਾ ਜ਼ਾਹਿਰ ਕੀਤੀ ਹੈ। ਇਸ ਤੋਂ ਵੀ ਜ਼ਿਆਦਾ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਸ ਰਿਪੋਰਟ ਨੇ ਇਸ ਵਿੱਤੀ ਵਰ੍ਹੇ ਵਿੱਚ ਭਾਰਤ ਦੀ ਜੀਡੀਪੀ ਗ੍ਰੋਥ ਵਿੱਚ 10 ਪ੍ਰਤੀਸ਼ਤ ਦੀ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ, ਇਹ ਵੀ ਕਿਹਾ ਗਿਆ ਹੈ ਕਿ ਭਾਰਤ ਦੀ ਵਿਕਾਸ ਡਰ ਬੰਗਲਾਦੇਸ਼ ਨਾਲੋਂ ਘੱਟ ਰਹੇਗੀ। ਇਸ ਮੁੱਦੇ ਨੂੰ ਲੈ ਕੇ ਕਾਂਗਰਸ ਨੇਤਾ ਰਾਹੁਲ ਗਾਂਧੀ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਲਗਾਤਾਰ ਹਮਲਾ ਬੋਲ ਰਹੇ ਹਨ। ਰਾਹੁਲ ਨੇ ਸ਼ੁੱਕਰਵਾਰ ਨੂੰ ਜੀਡੀਪੀ ਸਬੰਧੀ ਸਰਕਾਰ ‘ਤੇ ਹਮਲਾ ਬੋਲਿਆ ਹੈ। ਇਸ ਵਾਰ ਰਾਹੁਲ ਨੇ ਭਾਰਤ ਦੇ ਸਾਹਮਣੇ ਪਾਕਿਸਤਾਨ ਅਤੇ ਅਫਗਾਨਿਸਤਾਨ ਦੀ ਸਥਿਰਤਾ ਲਈ ਕੇਂਦਰ ਨੂੰ ਨਿਸ਼ਾਨਾ ਬਣਾਇਆ ਹੈ। ਉਨ੍ਹਾਂ ਨੇ ਇੱਕ ਟਵੀਟ ਵਿੱਚ ਲਿਖਿਆ, “ਭਾਜਪਾ ਸਰਕਾਰ ਦੀ ਇੱਕ ਹੋਰ ਸ਼ਾਨਦਾਰ ਪ੍ਰਾਪਤੀ। ਪਾਕਿਸਤਾਨ ਅਤੇ ਅਫਗਾਨਿਸਤਾਨ ਨੇ ਵੀ ਕੋਵਿਡ ਨੂੰ ਸਾਡੇ ਨਾਲੋਂ ਬਿਹਤਰ ਤਰੀਕੇ ਨਾਲ ਸੰਭਾਲਿਆ।”
ਰਾਹੁਲ ਨੇ ਉਸ ਨਾਲ ਆਈਐਮਐਫ ਦੇ ਅੰਕੜਿਆਂ ਦਾ ਹਵਾਲਾ ਦੇ ਕੇ ਬਣਾਇਆ ਚਾਰਟ ਵੀ ਸਾਂਝਾ ਕੀਤਾ, ਜਿਸ ਵਿੱਚ ਭਾਰਤ ਦੀ ਜੀਡੀਪੀ ‘ਚ 10.30 ਫ਼ੀਸਦੀ ਦੀ ਗਿਰਾਵਟ ਦਾ ਅਨੁਮਾਨ ਜਾਰੀ ਕੀਤਾ ਗਿਆ ਹੈ। ਇਸ ਚਾਰਟ ਵਿੱਚ ਦਿਖਾਇਆ ਗਿਆ ਹੈ ਕਿ ਅਗਲੇ ਵਿੱਤੀ ਸਾਲ ‘ਚ, ਅਫਗਾਨਿਸਤਾਨ ਦੀ ਜੀਡੀਪੀ ਵਿੱਚ 5 ਫ਼ੀਸਦੀ ਅਤੇ ਪਾਕਿਸਤਾਨ ਦੇ ਜੀਡੀਪੀ ‘ਚ ਸਿਰਫ -0.40 ਫ਼ੀਸਦੀ ਦੀ ਗਿਰਾਵਟ ਆਵੇਗੀ। ਦੱਸ ਦੇਈਏ ਕਿ ਇਸ ਹਫਤੇ ਅੰਤਰਰਾਸ਼ਟਰੀ ਮੁਦਰਾ ਫੰਡ (ਆਈ.ਐੱਮ.ਐੱਫ.) – ਵਿਸ਼ਵ ਆਰਥਿਕ ਆਊਟਲੁਕ (WEO) ਦੀ ਰਿਪੋਰਟ ਜਾਰੀ ਹੋਈ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਭਾਰਤ ਦੱਖਣੀ ਏਸ਼ੀਆ ਦਾ ਤੀਜਾ ਸਭ ਤੋਂ ਗਰੀਬ ਦੇਸ਼ ਬਣਨ ਵੱਲ ਵੱਧ ਰਿਹਾ ਹੈ। ਜੇ ਤੁਸੀਂ ਕੁੱਲ ਜੀਡੀਪੀ ਦੇ ਅਨੁਮਾਨ ‘ਤੇ ਨਜ਼ਰ ਮਾਰੋ, ਤਾਂ ਸਿਰਫ ਪਾਕਿਸਤਾਨ ਅਤੇ ਨੇਪਾਲ ਭਾਰਤ ਤੋਂ ਪਿੱਛੇ ਰਹਿ ਜਾਣਗੇ, ਜਦਕਿ ਬੰਗਲਾਦੇਸ਼, ਭੂਟਾਨ, ਸ੍ਰੀਲੰਕਾ ਅਤੇ ਮਾਲਦੀਵ ਵਰਗੇ ਦੇਸ਼ ਭਾਰਤ ਤੋਂ ਅੱਗੇ ਹੋਣਗੇ। ਹਾਲਾਂਕਿ, ਇਸ ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਭਾਰਤ 2021 ‘ਚ ਏਸ਼ੀਆ ਦੀ ਤੀਜੀ ਸਭ ਤੋਂ ਵੱਡੀ ਆਰਥਿਕਤਾ ਵਜੋਂ 8.8 ਫ਼ੀਸਦੀ ਦੀ ਵਾਧਾ ਦਰ ਨਾਲ ਵਾਪਿਸ ਆ ਸਕਦਾ ਹੈ