rahul priyanka stopped at yamuna expressway: ਨਵੀਂ ਦਿੱਲੀ: ਵੀਰਵਾਰ ਨੂੰ ਹਾਥਰਸ ਗੈਂਗਰੇਪ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨ ਜਾ ਰਹੇ ਕਾਂਗਰਸੀ ਨੇਤਾਵਾਂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੂੰ ਯਮੁਨਾ ਐਕਸਪ੍ਰੈਸ ਵੇਅ ‘ਤੇ ਰੋਕ ਦਿੱਤਾ ਗਿਆ, ਜਿਸ ਤੋਂ ਬਾਅਦ ਦੋਵੇਂ ਆਗੂ ਇੱਥੋਂ ਪੈਦਲ ਹੀ ਅੱਗੇ ਨੂੰ ਚੱਲ ਪਏ। ਵੀਰਵਾਰ ਸਵੇਰੇ ਖ਼ਬਰ ਆਈ ਕਿ ਰਾਹੁਲ-ਪ੍ਰਿਯੰਕਾ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਹਾਲਾਂਕਿ, ਇਸ ਤੋਂ ਬਾਅਦ ਪ੍ਰਸ਼ਾਸਨ ਦੀ ਤਰਫੋਂ ਇਹ ਕਿਹਾ ਗਿਆ ਸੀ ਕਿ 1 ਸਤੰਬਰ ਤੋਂ 31 ਅਕਤੂਬਰ ਤੱਕ ਹਾਥਰਸ ਵਿੱਚ ਕੋਰੋਨਾ ਵਾਇਰਸ ਦੇ ਮੱਦੇਨਜ਼ਰ, ਧਾਰਾ 144 ਲਾਗੂ ਕੀਤੀ ਗਈ ਹੈ। ਉਨ੍ਹਾਂ ਦੇ ਆਉਣ ਤੋਂ ਪਹਿਲਾਂ, ਯੂਪੀ ਪ੍ਰਸ਼ਾਸਨ ਨੇ ਵੱਡੀ ਗਿਣਤੀ ਵਿੱਚ ਇਕੱਠ ‘ਤੇ ਪਬੰਦੀ ਲਗਾ ਦਿੱਤੀ ਸੀ ਅਤੇ ਕਈ ਥਾਵਾਂ ‘ਤੇ ਨਾਕਾਬੰਦੀ ਵੀ ਕਰ ਦਿੱਤੀ ਸੀ। ਜਾਣਕਾਰੀ ਅਨੁਸਾਰ ਪ੍ਰਿਯੰਕਾ ਅਤੇ ਰਾਹੁਲ ਹਾਥਰਾਸ ਕਾਂਡ ਦੇ ਪੀੜਤ ਪਰਿਵਾਰ ਨੂੰ ਮਿਲਣ ਜਾ ਰਹੇ ਸਨ। ਰਸਤੇ ਵਿੱਚ ਗ੍ਰੇਟਰ ਨੋਇਡਾ ਪੁਲਿਸ ਨੇ ਉਨ੍ਹਾਂ ਦੇ ਕਾਫਿਲੇ ਨੂੰ ਪਰੀ ਚੌਕ ਖੇਤਰ ਵਿੱਚ ਰੋਕ ਲਿਆ।
ਯਮੁਨਾ ਐਕਸਪ੍ਰੈਸ ਵੇਅ ‘ਤੇ ਰੋਕਣ ਤੋਂ ਬਾਅਦ, ਪ੍ਰਿਯੰਕਾ ਅਤੇ ਰਾਹੁਲ ਪੈਦਲ ਹੀ ਹਾਥਰਸ ਲਈ ਰਵਾਨਾ ਹੋ ਗਏ ਹਨ, ਜਿੱਥੇ ਉਨ੍ਹਾਂ ਨੂੰ ਰੋਕਿਆ ਗਿਆ ਸੀ ਉੱਥੋਂ ਹਾਥਰਸ ਦੀ ਦੂਰੀ 142 ਕਿਲੋਮੀਟਰ ਹੈ। ਹਾਥਰਾਸ ਦੇ ਡੀਐਮ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਸੀਆਰਪੀਸੀ ਦੀ ਧਾਰਾ 144 ਤਹਿਤ ਮਨਾਹੀ ਦੇ ਹੁਕਮ ਲਾਗੂ ਕੀਤੇ ਗਏ ਹਨ, ਜੋ 31 ਅਕਤੂਬਰ ਤੱਕ ਲਾਗੂ ਰਹਿਣਗੇ। ਜ਼ਿਲ੍ਹੇ ਦੀਆਂ ਸਾਰੀਆਂ ਹੱਦਾਂ ਸੀਲ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਸਾਰਿਆਂ ਨੂੰ ਜ਼ਿਲ੍ਹੇ ਵਿੱਚ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।