Randeep surjewala farmers protest: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 20 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਸਰਕਾਰ ਖੇਤੀਬਾੜੀ ਕਾਨੂੰਨਾਂ ਵਿੱਚ ਸੋਧ ਕਰਨ ਬਾਰੇ ਕਿਸਾਨਾਂ ਨੂੰ ਮੰਨਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਦੂਜੇ ਪਾਸੇ ਕਿਸਾਨ ਆਪਣੀਆਂ ਸਾਰੀਆਂ ਮੰਗਾਂ ਪ੍ਰਤੀ ਅੜੇ ਹੋਏ ਹਨ। ਇਸੇ ਦੌਰਾਨ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਨੂੰ ਲੈ ਕੇ ਵਿਰੋਧੀ ਪਾਰਟੀਆਂ ਸਰਕਾਰ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਮੁੱਖ ਵਿਰੋਧੀ ਪਾਰਟੀ ਕਾਂਗਰਸ ਜ਼ੋਰਦਾਰ ਢੰਗ ਨਾਲ ਕਿਸਾਨਾਂ ਦਾ ਮੁੱਦਾ ਚੁੱਕ ਰਹੀ ਹੈ ਅਤੇ ਸਰਕਾਰ ਨੂੰ ਘੇਰਨ ਲਈ ਨਿਰੰਤਰ ਕੋਸ਼ਿਸ਼ ਕਰ ਰਹੀ ਹੈ। ਕਿਸਾਨੀ ਅੰਦੋਲਨ ਦੇ ਵਿਚਕਾਰ, ਕਾਂਗਰਸ ਨੇ ਸੋਮਵਾਰ ਨੂੰ ਕਿਸਾਨ ਜੱਥੇਬੰਦੀਆਂ ਵੱਲੋਂ ਕੀਤੀ ਗਈ ਭੁੱਖ ਹੜਤਾਲ ਦੇ ਸਬੰਧੀ ‘ਤੇ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੂੰ ‘ਚੋਣ ਫਾਈਨੈਂਸਰਾ’ ਤੋਂ ਆਪਣਾ ਹੱਥ ਛੱਡਾ ਕੇ ਅੰਨਦਾਤਾ ਦਾ ਹੱਥ ਫੜਨਾ ਚਾਹੀਦਾ ਹੈ।
ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਟਵੀਟ ਕੀਤਾ, “73 ਸਾਲਾਂ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ ਦੇਸ਼ ਦਾ ਪਾਲਣ ਪੋਸ਼ਣ ਕਰਨ ਵਾਲੇ ਕਿਸਾਨ ਸਾਰੇ ਦੇਸ਼ ਵਿੱਚ ਭੁੱਖ ਹੜਤਾਲ ਤੇ ਹਨ ਹੋਰ ਕਿੰਨੇ ਚੰਗੇ ਦਿਨ ਲਿਆਉਣਗੇ ਮੋਦੀ ਜੀ!” ਉਨ੍ਹਾਂ ਨੇ ਕਿਹਾ, “ਚੋਣ ਫਾਈਨੈਂਸਰਾ ਤੋਂ ਹੱਥ ਛੱਡਾ, ਅੰਦਾਤਾਵਾਂ ਦਾ ਹੱਥ ਫੜੋ, ਉਨ੍ਹਾਂ ਦੇ ਹੰਝੂ ਪੂੰਝੋ ਅਤੇ ਮੁਆਫ਼ੀ ਮੰਗ ਤਿੰਨੋਂ ਕਾਲੇ ਕਾਨੂੰਨਾਂ ਨੂੰ ਖਤਮ ਕਰੋ।” ਇਸ ਦੌਰਾਨ ਸਰਕਾਰ ਨੇ ਕਿਹਾ ਹੈ ਕਿ ਉਹ ਕਿਸਾਨਾਂ ਦੇ ਸਾਰੇ ਚੰਗੇ ਸੁਝਾਅ ਮੰਨਣ ਲਈ ਤਿਆਰ ਹਨ । ਇਸ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਸਮਝਾਉਣ, ਗੱਲਬਾਤ ਰਾਹੀਂ ਰਸਤਾ ਕੱਢਣ ਲਈ ਤਿਆਰ ਹੈ । ਇਸ ਇੰਟਰਵਿਊ ਦੌਰਾਨ ਉਨ੍ਹਾਂ ਕਿਹਾ ਕਿ ਗੱਲਬਾਤ ਨਾ ਕਰਨ ਨਾਲ ਗਲਤਫਹਿਮੀਆਂ ਪੈਦਾ ਹੋ ਸਕਦੀਆਂ ਹਨ।