shahnawaz hussain says: ਰਾਜਸਥਾਨ ਵਿੱਚ ਚੱਲ ਰਹੀ ਰਾਜਨੀਤਿਕ ਕੁਸ਼ਤੀ ‘ਚ ਕਾਂਗਰਸ ਪਾਰਟੀ ਨੇ ਵੱਡਾ ਫੈਸਲਾ ਲਿਆ ਹੈ। ਕਾਂਗਰਸ ਨੇ ਬਾਗੀ ਸਚਿਨ ਪਾਇਲਟ ਨੂੰ ਉਪ ਮੁੱਖ ਮੰਤਰੀ ਅਤੇ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਇਸ ਕਾਰਵਾਈ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੀ ਪਹਿਲੀ ਪ੍ਰਤੀਕ੍ਰਿਆ ਸਾਹਮਣੇ ਆਈ ਹੈ। ਭਾਜਪਾ ਨੇਤਾ ਸ਼ਾਹਨਵਾਜ਼ ਹੁਸੈਨ ਨੇ ਕਿਹਾ ਹੈ ਕਿ ਕਾਂਗਰਸ ਨੇ ਸਚਿਨ ਪਾਇਲਟ ਦਾ ਅਪਮਾਨ ਕੀਤਾ ਹੈ। ਸ਼ਾਹਨਵਾਜ਼ ਹੁਸੈਨ ਨੇ ਕਿਹਾ ਕਿ ਰਾਜਸਥਾਨ ਵਿੱਚ ਹੁਣ ਕਾਂਗਰਸ ਕੋਲ ਬਹੁਮਤ ਨਹੀਂ ਹੈ, ਸਾਜਿਸ਼ ਤਹਿਤ ਸਚਿਨ ਪਾਇਲਟ ਨੂੰ ਉਪ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਪਰ ਹੁਣ ਅਸ਼ੋਕ ਗਹਿਲੋਤ ਵੀ ਹੁਣ ਮੁੱਖ ਮੰਤਰੀ ਨਹੀਂ ਰਹਿਣਗੇ। ਭਾਜਪਾ ਨੇਤਾ ਨੇ ਕਿਹਾ ਕਿ ਇਹ ਝਗੜਾ ਅਸ਼ੋਕ ਗਹਿਲੋਤ ਅਤੇ ਸਚਿਨ ਪਾਇਲਟ ਵਿਚਕਾਰ ਨਹੀਂ ਹੈ। ਬਲਕਿ ਲੜਾਈ ਇਹ ਹੈ ਕਿ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਦੇ ਸਾਹਮਣੇ, ਕਿਸੇ ਪ੍ਰਤਿਭਾਵਾਨ ਨੌਜਵਾਨ ਨੇਤਾ ਨੂੰ ਅੱਗੇ ਨਹੀਂ ਵਧਣਾ ਚਾਹੀਦਾ। ਸਚਿਨ ਪਾਇਲਟ ਨੇ ਰਾਜਸਥਾਨ ਚੋਣਾਂ ‘ਚ ਸਖਤ ਮਿਹਨਤ ਕੀਤੀ, ਪਰ ਅਸ਼ੋਕ ਗਹਿਲੋਤ ਨੂੰ ਮੁੱਖ ਮੰਤਰੀ ਬਣਾਇਆ ਗਿਆ। ਸਚਿਨ ਪਾਇਲਟ ਨੂੰ ਵਾਰ-ਵਾਰ ਅਪਮਾਨਿਤ ਕੀਤਾ ਗਿਆ ਸੀ।
ਤੁਹਾਨੂੰ ਦੱਸ ਦਈਏ ਕਿ ਸਚਿਨ ਪਾਇਲਟ ਪਿੱਛਲੇ ਤਿੰਨ ਦਿਨਾਂ ਤੋਂ ਨਰਾਜ਼ ਸਨ, ਅਜਿਹੀ ਸਥਿਤੀ ਵਿੱਚ, ਮੰਗਲਵਾਰ ਨੂੰ, ਕਾਂਗਰਸ ਪਾਰਟੀ ਨੇ ਇੱਕ ਵੱਡੀ ਕਾਰਵਾਈ ਕੀਤੀ। ਸਚਿਨ ਪਾਇਲਟ ਨੂੰ ਉਪ ਮੁੱਖ ਮੰਤਰੀ ਅਤੇ ਪ੍ਰਦੇਸ਼ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਨਾਲ ਹੀ ਸਚਿਨ ਪਾਇਲਟ ਦੇ ਸਹਿਯੋਗੀ ਵੀ ਮੰਤਰੀ ਮੰਡਲ ਤੋਂ ਹਟਾ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਭਾਜਪਾ ਵੱਲੋਂ ਇੱਕ ਬਿਆਨ ਦਿੱਤਾ ਗਿਆ ਸੀ ਕਿ ਜੇਕਰ ਸਚਿਨ ਪਾਇਲਟ ਚਾਹੇ ਤਾਂ ਉਹ ਭਾਜਪਾ ਵਿੱਚ ਆ ਸਕਦੇ ਹਨ। ਪਾਰਟੀ ਵਿੱਚ ਸਾਰਿਆਂ ਦਾ ਸਵਾਗਤ ਹੈ। ਦੱਸ ਦੇਈਏ ਕਿ ਮੰਗਲਵਾਰ ਨੂੰ ਭਾਜਪਾ ਨੇ ਰਾਜਸਥਾਨ ਵਿੱਚ ਆਪਣੀ ਬੈਠਕ ਕੀਤੀ ਅਤੇ ਮੌਜੂਦਾ ਸਥਿਤੀ ਉੱਤੇ ਮੰਥਨ ਕੀਤਾ। ਹਾਲਾਂਕਿ ਭਾਜਪਾ ਵੱਲੋਂ ਫਲੋਰ ਟੈਸਟ ਦੀ ਮੰਗ ਨਹੀਂ ਕੀਤੀ ਜਾ ਰਹੀ ਹੈ। ਭਾਜਪਾ ਦਾ ਕਹਿਣਾ ਹੈ ਕਿ ਉਹ ਹਾਲੇ ਵੀ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ।