ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਰਾਜ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਮੰਗਲਵਾਰ ਨੂੰ ਮੀਟਿੰਗ ਹੋ ਰਹੀ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਬਾਅਦ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਵਿਚਕਾਰ ਇਹ ਪਹਿਲੀ ਸਰਕਾਰੀ ਮੁਲਾਕਾਤ ਹੈ ਜੋ ਬਾਅਦ ਦੁਪਹਿਰ 03.30 ਵਜੇ ਤੋਂ ਚੰਡੀਗੜ੍ਹ ਦੇ ਪੰਜਾਬ ਸਕੱਤਰੇਤ ਵਿਖੇ ਹੋ ਰਹੀ ਹੈ।
ਮੁੱਖ ਮੰਤਰੀ ਅਮਰਿੰਦਰ ਸਿੰਘ ਇਸ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਸਿਸਵਾਂ ਫਾਰਮ ਹਾਊਸ ਤੋਂ ਸਕੱਤਰੇਤ ਪਹੁੰਚੇ ਹਨ। ਇਸ ਮੀਟਿੰਗ ਵਿੱਚ ਨਵਜੋਤ ਸਿੱਧੂ ਦੇ ਨਾਲ ਪਾਰਟੀ ਵੱਲੋ ਬਣਾਏ ਗਏ ਚਾਰ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਅਤੇ ਕੁਲਜੀਤ ਨਾਗਰਾ, ਪਵਨ ਗੋਇਲ ਅਤੇ ਸੁਖਵਿੰਦਰ ਸਿੰਘ ਡੈਨੀ ਵੀ ਮੌਜੂਦ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ, ਜਿਸ ਦਿਨ ਨਵਜੋਤ ਸਿੱਧੂ ਨੇ ਪ੍ਰਧਾਨ ਦਾ ਅਹੁਦਾ ਸੰਭਾਲਿਆ ਸੀ, ਉਸੇ ਦਿਨ ਸੀ.ਐੱਮ ਅਮਰਿੰਦਰ ਸਿੰਘ ਵੀ ਆਯੋਜਿਤ ਪ੍ਰੋਗਰਾਮ ਵਿੱਚ ਪਹੁੰਚੇ ਸਨ।
ਇਹ ਵੀ ਪੜ੍ਹੋ : Parliament Monsoon Session : Pegasus ਮਾਮਲੇ ਨੂੰ ਲੈ ਕੇ ਵਿਰੋਧੀ ਧਿਰਾਂ ਦਾ ਹੰਗਾਮਾ, ਦੋਵਾਂ ਸਦਨਾਂ ਦੀ ਕਾਰਵਾਈ ਨੂੰ ਫਿਰ ਕੀਤਾ ਗਿਆ ਮੁਲਤਵੀ
ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਦੀਆਂ ਖ਼ਬਰਾਂ ਲਗਾਤਾਰ ਮੀਡੀਆ ਦੀਆਂ ਸੁਰਖੀਆਂ ਬਣੀਆਂ ਰਹੀਆਂ ਸਨ। ਨਵਜੋਤ ਸਿੰਘ ਸਿੱਧੂ ਨੂੰ ਅਮਰਿੰਦਰ ਸਿੰਘ ਦੀ ਇੱਛਾ ਦੇ ਵਿਰੁੱਧ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਹੈ। ਕਾਂਗਰਸ ਦਾ ਇਹ ਕਦਮ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
ਇਹ ਵੀ ਦੇਖੋ : Big Breaking : ਸਿੱਧੂ-ਕੈਪਟਨ ਦੀ ਮੀਟਿੰਗ ਵਿੱਚ ਇਨ੍ਹਾਂ ਗੱਲਾਂ ‘ਤੇ ਹੋ ਰਹੀ ਚਰਚਾ, ਦੇਖੋ ਕੀ ਹੋਣਗੇ ਵੱਡੇ ਐਲਾਨ