ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੁੱਝ ਸਮੇ ਤੱਕ ਚੁੱਪ ਰਹੇ ਨਵਜੋਤ ਸਿੱਧੂ ਹੁਣ ਇੱਕ ਵਾਰ ਫਿਰ ਸਰਗਰਮ ਹੋ ਗਏ ਹਨ। ਨਵਜੋਤ ਸਿੱਧੂ ਨੇ ਅੱਜ ਇੱਕ ਤੋਂ ਬਾਅਦ ਇੱਕ ਕਈ ਟਵੀਟ ਕਰ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।
ਨਵਜੋਤ ਸਿੱਧੂ ਨੇ ਟਵੀਟਾਂ ਜ਼ਰੀਏ BSF ‘ਤੇ ਵੀ ਵੱਡੇ ਸਵਾਲ ਖੜ੍ਹੇ ਕੀਤੇ ਹਨ। ਸਿੱਧੂ ਨੇ ਆਪਣੇ ਪਹਿਲੇ ਟਵੀਟ ‘ਚ ਲਿਖਿਆ ਹੈ ਕਿ, “ਕੇਂਦਰ ਦੇਸ਼ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰ ਰਿਹਾ ਹੈ, “ਇੱਕ ਸੂਬੇ ਦੇ ਅੰਦਰ ਇੱਕ ਸੂਬਾ” ਬਣਾ ਕੇ, BSF ਦਾ ਅਰਥ ਹੈ ਬਾਰਡਰ ਸੁਰੱਖਿਆ ਬਲ, ਸਰਹੱਦ ਦੀ ਪਰਿਭਾਸ਼ਾ ਕੀ ਹੈ? 50 ਕਿਲੋਮੀਟਰ ?? ਸੂਬੇ ਦੀ ਜਨਤਕ ਸ਼ਾਂਤੀ ਤੇ ਸੁਰੱਖਿਆ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੁੰਦੀ ਹੈ।”
ਸਿੱਧੂ ਨੇ ਅਗਲੇ ਟਵੀਟ ‘ਚ ਕਿਹਾ ਕਿ, ਪੱਛਮੀ ਬੰਗਾਲ ਵਿੱਚ, ਬੀਐਸਐਫ ਰੋਜ਼ਾਨਾ ਸੁਰੱਖਿਆ ਦੇ ਨਾਮ ‘ਤੇ ਦੇਸ਼ ਦੀ ਸੰਵਿਧਾਨਕ ਵਿਵਸਥਾ ਦੀ ਉਲੰਘਣਾ ਕਰਦੀ ਹੈ ਅਤੇ ਇਸ ਗੱਲ ਦੀ ਸੰਭਾਵਨਾ ਹੈ ਕਿ ਤਸ਼ੱਦਦ, ਝੂਠੇ ਕੇਸ, ਮਨਮਾਨੀ ਨਜ਼ਰਬੰਦੀ ਅਤੇ ਗੈਰਕਨੂੰਨੀ ਗ੍ਰਿਫਤਾਰੀਆਂ ਦੇ ਮਾਮਲੇ ਪੰਜਾਬ ਵਿੱਚ ਵੀ ਵਾਪਰਨਗੇ।”
ਸਿੱਧੂ ਨੇ ਤੀਜੇ ਟਵੀਟ ‘ਚ ਕਿਹਾ ਕਿ, “ਬੰਗਾਲ ਵਿੱਚ ਅਜਿਹੇ ਕਈ ਮਾਮਲੇ ਹਨ ਜਿੱਥੇ ਬੀਐਸਐਫ ਨੇ ਗੋਲੀਬਾਰੀ ਦੀਆਂ ਘਟਨਾਵਾਂ ਤੋਂ ਬਾਅਦ ਸਥਾਨਕ ਪੁਲਿਸ ਨੂੰ ਸੂਚਿਤ ਨਹੀਂ ਕੀਤਾ। ਪਿਛਲੇ ਪੰਜ ਸਾਲਾਂ ਵਿਚ ਪੱਛਮੀ ਬੰਗਾਲ ਦੀ ਸਰਕਾਰ ਨੇ ਬੀ. ਐੱਸ. ਐੱਫ. ਦੀ ਕਸਟਡੀ ਵਿਚ ਪ੍ਰੇਸ਼ਾਨ ਕਰਨ ਦੇ 240 ਮਾਮਲੇ, ਮੌਤ ਦੇ 60 ਮਾਮਲੇ ਅਤੇ ਜ਼ਬਰੀ ਲਾਪਤਾ ਹੋਣ ਦੇ ਅੱਠ ਮਾਮਲੇ ਦਰਜ ਕੀਤੇ ਹਨ।”
ਆਪਣੇ ਅਗਲੇ ਟਵੀਟ ‘ਚ ਸਿੱਧੂ ਨੇ ਯੂਪੀ ਪੁਲਿਸ ਸਣੇ BSF ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ, “ਇਨ੍ਹਾਂ ਵਿੱਚੋਂ, 33 ਮਾਮਲਿਆਂ ਵਿੱਚ, NHRC ਨੇ ਪੀੜਤਾਂ ਜਾਂ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਮੁਆਵਜ਼ੇ ਦੀ ਸਿਫਾਰਸ਼ ਕੀਤੀ ਹੈ। ਜੇਕਰ ਯੂਪੀ ਪੁਲਿਸ ਪ੍ਰਿਯੰਕਾ ਗਾਂਧੀ ਜੀ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਬਿਨਾਂ ਕਿਸੇ ਜਾਇਜ਼ ਕਾਰਨ ਦੇ 60 ਘੰਟਿਆਂ ਤੋਂ ਵੱਧ ਸਮੇਂ ਲਈ ਹਿਰਾਸਤ ਵਿੱਚ ਲੈ ਸਕਦੀ ਹੈ, ਤਾਂ ਇੱਕ ਆਮ ਵਿਅਕਤੀ ਦੀ ਗਾਰੰਟੀ ਕੌਣ ਲੈਂਦਾ ਹੈ ਜੇ ਬੀਐਸਐਫ ਉਸਨੂੰ ਹਿਰਾਸਤ ਵਿੱਚ ਲੈਂਦੀ ਹੈ ??
ਇਸ ਤੋਂ ਬਾਅਦ ਆਪਣੇ ਆਖਰੀ ਟਵੀਟ ‘ਚ ਸਿੱਧੂ ਨੇ ਲਿਖਿਆ ਕਿ, “ਰਾਜ ਸਰਕਾਰ ਦੀ ਸਹਿਮਤੀ ਪ੍ਰਾਪਤ ਕੀਤੇ ਬਿਨਾਂ, ਇਹ ਨੋਟੀਫਿਕੇਸ਼ਨ ਰਾਜਾਂ ਦੇ ਸੰਵਿਧਾਨਕ ਅਧਿਕਾਰਾਂ ‘ਤੇ ਕਬਜ਼ਾ ਕਰਨ ਦੇ ਬਰਾਬਰ ਹੈ, ਸੂਬਾ ਵਿਧਾਨ ਸਭਾ ਅਤੇ ਰਾਜ ਕਾਰਜਕਾਰਨੀ ਵਿੱਚ ਪੰਜਾਬ ਦੇ ਲੋਕਾਂ ਦੀਆਂ ਜਮਹੂਰੀ ਸ਼ਕਤੀਆਂ ਦੀ ਅਣਦੇਖੀ ਕਰਦਾ ਹੈ।”
ਵੀਡੀਓ ਲਈ ਕਲਿੱਕ ਕਰੋ-:
Coconut Burfi Recipe in Hindi | 400 ਰੁਪਏ ਦੀ ਬਰਫ਼ੀ ਘਰ ‘ਚ ਬਣਾਓ 100 ਰੁਪਏ ‘ਚ |Nariyal Ki Barfi Recipe