ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਵੱਡਾ ਧਮਾਕਾ ਹੋਇਆ ਹੈ। ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਸ਼ੁੱਕਰਵਾਰ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ।

CM ਚੰਨੀ ਅਤੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਦੀ ਮੌਜੂਦਗੀ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਦਿਲਚਸਪ ਗੱਲ ਇਹ ਹੈ ਕਿ ਕੀ ਹੁਣ ਸਿੱਧੂ ਵਿਧਾਇਕ ਲਈ ਚੋਣ ਲੜਨਗੇ ਅਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਹੋਣਗੇ ਜਾ ਨਹੀਂ ? ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਸਿੱਧੂ ਮੂਸੇ ਵਾਲੇ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਇੱਕ ਵੱਡਾ ਸਿਆਸੀ ਧਮਾਕਾ ਕੀਤਾ ਹੈ।
ਸਿਆਸੀ ਚਰਚਾ ਅਨੁਸਾਰ 28 ਸਾਲਾ ਪੰਜਾਬੀ ਗਾਇਕ ਅਤੇ ਅਦਾਕਾਰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਾਨਸਾ ਜਾਂ ਮੌੜ ਮੰਡੀ ਤੋਂ ਚੋਣ ਲੜ ਸਕਦਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਪੰਜਾਬ ਦੀ ਰਾਜਨੀਤੀ ਲਈ ਕ੍ਰਾਂਤੀਕਾਰੀ ਦਿਨ ਹੈ।
ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
