ਸਿਆਸੀ ਪਾਰਟੀਆਂ ਨੇ ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਪੰਜਾਬ ‘ਚ ਆਪ ਅਤੇ ਕਾਂਗਰਸ ਆਹਮੋ-ਸਾਹਮਣੇ ਹਨ।
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਲੁਧਿਆਣੇ ‘ਚ ਰੈਲੀ ਦੌਰਾਨ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਦੇ ਵਿੱਚ ਇੱਕ ਧਮਾਕੇਦਾਰ ਸਪੀਚ ਦਿੱਤੀ ਹੈ। ਸਿੱਧੂ ਨੇ ਦਿੱਲੀ ਦੀ ਕੇਜਰੀਵਾਲ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦਿੱਲੀ ਮਾਡਲ, ਪੰਜਾਬ ਮਾਡਲ ਅੱਗੇ ਫੇਲ੍ਹ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਕੇਜਰੀਵਾਲ ਦੇ ਹਰ ਸਵਾਲ ਦਾ ਜਵਾਬ ਪੰਜਾਬ ਮਾਡਲ ਹੈ। ਸਿੱਧੂ ਨੇ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦਿਆਂ ਪੁੱਛਿਆ ਕਿ ਕੀ ਤੁਸੀ ਕਿਸਾਨਾਂ ਨੂੰ ਬਿਜਲੀ ‘ਤੇ ਸਬਸਿਡੀ ਦਿੱਤੀ ਹੈ ? ਸਿੱਧੂ ਨੇ ਦਾਅਵਾ ਕੀਤਾ ਕਿ ਅਸੀਂ ਪੰਜਾਬ ‘ਚ ਇੰਡਸਟਰੀ ਨੂੰ ਵੀ ਦਿੱਲੀ ਨਾਲੋਂ ਸਸਤੀ ਬਿਜਲੀ ਦੇ ਰਹੇ ਹਨ।
ਦੇਖੋ ਵੀਡੀਓ : ਕਾਂਗਰਸ ਦਾ ਚੋਣ ਬਿਗਲ, ਨਵਜੋਤ ਸਿੱਧੂ ਦੀ ਧੂਆਂਧਾਰ ਸਪੀਚ, ਨਹੀਂ ਸੁਣੀ ਹੋਣੀ ਐਸੀ ਤਕਰੀਰ
ਜਿੱਥੇ ਇੱਕ ਪਾਸੇ ਕਾਂਗਰਸ ਪਾਰਟੀ ਲੁਧਿਆਣੇ ‘ਚ ਰੈਲੀ ਕਰ ਰਹੀ ਹੈ, ਉੱਥੇ ਹੀ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਗਲੀ ਗਰੰਟੀ ਦੇਣ ਦੇ ਲਈ ਅੱਜ ਮੋਗੇ ‘ਚ ਪਹੁੰਚੇ ਹਨ। ਨਵਜੋਤ ਸਿੰਘ ਸਿੱਧੂ ਦੀ ਸਪੀਚ ਦੀ ਸਭ ਤੋਂ ਖਾਸ ਗੱਲ ਇਹ ਰਹੀ ਕਿ ਅੱਜ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਚੰਨੀ ਦੀਆਂ ਤਰੀਫਾਂ ਦੇ ਪੁੱਲ ਬੰਨ੍ਹੇ। ਨਵਜੋਤ ਸਿੱਧੂ ਨੇ CM ਚੰਨੀ ਦੀ ਤਾਰੀਫ ਕਰਦਿਆਂ ਕਿਹਾ ਕਿ “3 ਮਹੀਨਿਆਂ ‘ਚ ਜੋ ਕੰਮ ਹੋਇਆ ਹੈ, ਉਹ ਪਿਛਲੇ ਸਾਢੇ 4 ਸਾਲਾਂ ‘ਚ ਵੀ ਨਹੀਂ ਹੋਇਆ।” ਨਵਜੋਤ ਸਿੱਧੂ ਨੇ ਕਿਹਾ ਕਿ ਜੇਕਰ ਸਰਕਾਰ ਬਣਾਉਣੀ ਹੈ ਤਾਂ ਲੋਕਾਂ ਨੂੰ ਆਪਣੇ ਨਾਲ ਜੋੜਨਾ ਪਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਲਈ ਹਰ ਵਰਕਰ ਜ਼ਰੂਰੀ ਹੈ।
ਵੀਡੀਓ ਲਈ ਕਲਿੱਕ ਕਰੋ -: