Sidhu takes aim at Capt again : ਪੰਜਾਬ : ਨਾਰਾਜ਼ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੇ ਵੀਰਵਾਰ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਕਿਹਾ ਕਿ “ਸਾਥੀਆ ਦੇ ਮੋਢਿਆਂ ‘ਤੇ ਬੰਦੂਕ ਰੱਖ ਕੇ ਚਲਾਉਣੀ ਬੰਦ ਕਰੋ।” ਦਰਅਸਲ, ਰਾਜ ਦੇ ਕੁੱਝ ਮੰਤਰੀਆਂ ਨੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਲਈ ਸਿੱਧੂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਸਿੱਧੂ ਨੇ ਇਹ ਗੱਲ ਕਹੀ ਹੈ।
ਪੰਜਾਬ ਦੇ ਚਾਰ ਮੰਤਰੀਆਂ ਨੇ ਬੁੱਧਵਾਰ ਨੂੰ ਅਮਰਿੰਦਰ ਸਿੰਘ ‘ਤੇ ਲਗਾਤਾਰ ਹਮਲਾ ਕਰਨ ਲਈ ਸਿੱਧੂ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਸਿੱਧੂ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਇਸ਼ਾਰੇ ‘ਤੇ ਪਾਰਟੀ ਦੀ ਸੂਬਾ ਇਕਾਈ ‘ਤੇ ਹਮਲਾ ਕਰ ਰਹੇ ਹਨ। ਇਨ੍ਹਾਂ ਚਾਰ ਮੰਤਰੀਆਂ ਵਿੱਚ ਬਲਬੀਰ ਸਿੱਧੂ, ਵਿਜੇ ਇੰਦਰ ਸਿੰਗਲਾ, ਭਾਰਤ ਭੂਸ਼ਣ ਆਸ਼ੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਸ਼ਾਮਿਲ ਹਨ। ਇਨ੍ਹਾਂ ਤੋਂ ਇਲਾਵਾ ਤਿੰਨ ਹੋਰ ਮੰਤਰੀਆਂ ਨੇ ਵੀ ਕਾਂਗਰਸ ਹਾਈ ਕਮਾਂਡ ਨੂੰ ਸਿੱਧੂ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਨ ਦੀ ਬੇਨਤੀ ਕੀਤੀ ਸੀ।
ਕ੍ਰਿਕਟ ਜਗਤ ਤੋਂ ਰਾਜਨੀਤੀ ਵਿੱਚ ਆਏ ਸਿੱਧੂ ਨੇ ਹਾਲ ਹੀ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਨਿਸ਼ਾਨਾ ਬਣਾਇਆ ਸੀ ਅਤੇ ਉਨ੍ਹਾਂ ਤੋਂ ਸਾਲ 2015 ਵਿੱਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਵਿੱਚ ਇਨਸਾਫ ਦੀ ਮੰਗ ਕੀਤੀ ਸੀ। ਪੰਜਾਬ ਦੇ ਫਰੀਦਕੋਟ ਜ਼ਿਲੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆ ਘਟਨਾਵਾਂ ਤੋਂ ਦੋ ਦਿਨ ਬਾਅਦ ਹੋਈ ਪੁਲਿਸ ਗੋਲੀਬਾਰੀ ਵਿੱਚ ਦੋ ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : ਈਦ ਮੌਕੇ ਪੰਜਾਬ ਵਾਸੀਆਂ ਨੂੰ ਮਿਲਿਆ ਤੋਹਫਾ, ਕੈਪਟਨ ਅਮਰਿੰਦਰ ਨੇ ਮਾਲੇਰਕੋਟਲਾ ਨੂੰ ਰਾਜ ਦਾ 23 ਵਾਂ ਜ਼ਿਲ੍ਹਾ ਐਲਾਨਿਆ
ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਸਿੱਧੂ ਨੇ ਪੁੱਛਿਆ, “ਮਹਾਨ ਗੁਰੂ, ਤੁਹਾਨੂੰ ਅਦਾਲਤ ਵਿੱਚ ਕੌਣ ਬਚਾਏਗਾ? ਉਸਨੇ ਵੀਰਵਾਰ ਨੂੰ ਟਵੀਟ ਕੀਤਾ, “ਕੱਲ੍ਹ ਅਤੇ ਅੱਜ ਵੀ ਮੇਰੀ ਆਤਮਾ ਗੁਰੂ ਸਾਹਿਬ ਲਈ ਇਨਸਾਫਦੀ ਮੰਗ ਕਰ ਰਹੀ ਹੈ। ਮੈਂ ਕੱਲ੍ਹ ਵੀ ਇਸ ਮੰਗ ਨੂੰ ਦੁਹਰਾਉਂਦਾ ਰਹਾਂਗਾ। ਪੰਜਾਬ ਦੀ ਜ਼ਮੀਰ ਦੀ ਅਵਾਜ ਪਾਰਟੀ ਲਾਈਨ ਤੋਂ ਉਪਰ ਹੈ। ਪਾਰਟੀ ਦੇ ਸਾਥੀਆਂ ਦੇ ਮੋਢਿਆਂ ‘ਤੇ ਬੰਦੂਕ ਰੱਖ ਕੇ ਚਲਾਉਣਾ ਬੰਦ ਕਰੋ। ਤੁਸੀਂ ਸਿੱਧੇ ਤੌਰ ‘ਤੇ ਜ਼ਿੰਮੇਵਾਰ ਅਤੇ ਜਵਾਬਦੇਹ ਹੋ। ਗ੍ਰੇਟ ਗੁਰੂ, ਤੁਹਾਨੂੰ ਅਦਾਲਤ ਵਿੱਚ ਕੌਣ ਬਚਾਏਗਾ?”
ਇਹ ਵੀ ਪੜ੍ਹੋ : BJP ਸਾਬਕਾ CM ਦਾ ਬੇਤੁਕਾ ਬਿਆਨ ਕਿਹਾ,’ ਕੋਰੋਨਾ ਵੀ ਇੱਕ ਜੀਵ, ਉਸ ਨੂੰ ਵੀ ਜਿਊਣ ਦਾ ਅਧਿਕਾਰ…
ਪਿੱਛਲੇ ਮਹੀਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਲ 2015 ਦੇ ਕੋਟਕਪੂਰਾ ਫਾਇਰਿੰਗ ਕੇਸ ਦੀ ਜਾਂਚ ਰਿਪੋਰਟ ਨੂੰ ਰੱਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਸਿੱਧੂ ਅਮਰਿੰਦਰ ਸਿੰਘ ‘ਤੇ ਹਮਲਾ ਬੋਲ ਰਹੇ ਹਨ। 2015 ਵਿੱਚ ਹੋਈ ਬੇਅਦਬੀ ਦੀਆਂ ਘਟਨਾਵਾਂ ਅਤੇ ਪੁਲਿਸ ਫਾਇਰਿੰਗ ਕੇਸ ਵਿੱਚ ਇਨਸਾਫ ‘ਚ ਕਥਿਤ ਦੇਰੀ ਨਾਲ ਉਹ ਸੋਸ਼ਲ ਮੀਡੀਆ ‘ਤੇ ਮੁੱਖ ਮੰਤਰੀ ਨੂੰ ਵਾਰ ਵਾਰ ਨਿਸ਼ਾਨਾ ਬਣਾਉਂਦੇ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਨੇ ਸਿੱਧੂ ਨੂੰ ਪੂਰੀ ਤਰ੍ਹਾਂ ਅਨੁਸ਼ਾਸਨਹੀਣ ਕਰਾਰ ਦਿੱਤਾ ਸੀ।
ਇਹ ਵੀ ਦੇਖੋ : ਦੁਕਾਨਾਂ ਖੁਲ੍ਹਣ ਦੀਆਂ ਬਦਲੀਆਂ ਹਿਦਾਇਤਾਂ, DC ਤੋਂ ਸੁਣੋ ਕਿਹੜੀਆਂ ਖੁੱਲਣਗੀਆਂ ਤੇ ਬੰਦ ਰਹਿਣਗੀਆਂ ਦੁਕਾਨਾਂ