sonia gandhi attacks centre govt said: ਨਵੀਂ ਦਿੱਲੀ: ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਇੱਕ ਵਾਰ ਫਿਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪ੍ਰਗਟਾਵੇ ਦੀ ਆਜ਼ਾਦੀ ਖ਼ਤਰੇ ਵਿੱਚ ਹੈ, ਲੋਕਤੰਤਰ ਦਾ ਵਿਨਾਸ਼ ਹੋ ਰਿਹਾ ਹੈ। ਉਹ ਚਾਹੁੰਦੇ ਹਨ ਕਿ ਭਾਰਤ ਦੇ ਲੋਕ, ਸਾਡੇ ਆਦਿਵਾਸੀ, ਔਰਤਾਂ ਅਤੇ ਨੌਜਵਾਨ ਆਪਣੇ ਮੂੰਹ ਬੰਦ ਰੱਖਣ। ਉਹ ਦੇਸ਼ ਦਾ ਮੂੰਹ ਬੰਦ ਰੱਖਣਾ ਚਾਹੁੰਦੇ ਹਨ। ਦੇਸ਼ ਵਿੱਚ ਸੱਤਾ ਨਫ਼ਰਤ ਦਾ ਜ਼ਹਿਰ ਫੈਲਾ ਰਹੀ ਹੈ। ਇਸਦੇ ਨਾਲ ਉਨ੍ਹਾਂ ਨੇ ਕਿਹਾ, “ਜਦੋਂ ਸਾਡਾ ਲੋਕਤੰਤਰ ਅਤੇ ਸੰਵਿਧਾਨ ਖਤਰੇ ਵਿੱਚ ਹੈ, ਮਹਾਤਮਾ ਗਾਂਧੀ, ਜਵਾਹਰ ਲਾਲ ਨਹਿਰੂ ਅਤੇ ਬੀ.ਆਰ. ਅੰਬੇਦਕਰ ਸਮੇਤ ਸਾਡੇ ਕਿਸੇ ਵੀ ਪੂਰਵਜ ਨੇ ਕਲਪਨਾ ਨਹੀਂ ਕੀਤੀ ਹੋਵੇਗੀ ਕਿ ਸਾਡਾ ਦੇਸ਼ ਆਜ਼ਾਦੀ ਦੇ 75 ਸਾਲਾਂ ਬਾਅਦ ਅਜਿਹੀ ਮੁਸ਼ਕਿਲ ਸਥਿਤੀ ਦਾ ਸਾਹਮਣਾ ਕਰੇਗਾ।”
Home ਖ਼ਬਰਾਂ ਪੰਜਾਬ ਬੀ.ਜੇ.ਪੀ ਸੋਨੀਆ ਗਾਂਧੀ ਨੇ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ- ਖਤਰੇ ‘ਚ ਹੈ ਪ੍ਰਗਟਾਵੇ ਦੀ ਆਜ਼ਾਦੀ, ਉਹ ਦੇਸ਼ ਨੂੰ ਚੁੱਪ ਕਰਾਉਣਾ ਚਾਹੁੰਦੇ ਹਨ
ਸੋਨੀਆ ਗਾਂਧੀ ਨੇ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ- ਖਤਰੇ ‘ਚ ਹੈ ਪ੍ਰਗਟਾਵੇ ਦੀ ਆਜ਼ਾਦੀ, ਉਹ ਦੇਸ਼ ਨੂੰ ਚੁੱਪ ਕਰਾਉਣਾ ਚਾਹੁੰਦੇ ਹਨ
Aug 29, 2020 4:38 pm
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .