sonia gandhi discharged from hospital: ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਐਤਵਾਰ ਨੂੰ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਵੀਰਵਾਰ ਨੂੰ ਉਨ੍ਹਾਂ ਨੂੰ ਰੁਟੀਨ ਚੈੱਕਅਪ ਲਈ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਵੱਲੋਂ ਜਾਰੀ ਮੈਡੀਕਲ ਬੁਲੇਟਿਨ ਦੇ ਅਨੁਸਾਰ, ਕਾਂਗਰਸ ਪ੍ਰਧਾਨ ਨੂੰ 30 ਜੁਲਾਈ ਨੂੰ ਸ਼ਾਮ 7 ਵਜੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿਨ੍ਹਾਂ ਨੂੰ ਅੱਜ 1 ਵਜੇ ਛੁੱਟੀ ਦੇ ਦਿੱਤੀ ਗਈ। ਬੁਲੇਟਿਨ ਅਨੁਸਾਰ ਇਸ ਸਮੇਂ ਸੋਨੀਆ ਗਾਂਧੀ ਦੀ ਸਿਹਤ ਸਥਿਰ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਉਨ੍ਹਾਂ ਦੀ ਸਿਹਤ ਦਾ ਇੱਕ ਬੁਲੇਟਿਨ ਵੀ ਜਾਰੀ ਕੀਤਾ ਗਿਆ ਸੀ। ਜਿਸ ਵਿੱਚ ਡਾਕਟਰਾਂ ਨੇ ਕਿਹਾ ਕਿ ਸੋਨੀਆ ਗਾਂਧੀ ਦੀ ਸਿਹਤ ਵਿੱਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ। ਪਿੱਛਲੇ ਕੁੱਝ ਸਾਲਾਂ ਦੌਰਾਨ ਸੋਨੀਆ ਗਾਂਧੀ ਕਈ ਵਾਰ ਬੀਮਾਰ ਹੋਏ ਹਨ। ਵਿਦੇਸ਼ ਵਿੱਚ ਵੀ ਉਨ੍ਹਾਂ ਦੇ ਇਲਾਜ ਦੀਆਂ ਖਬਰਾਂ ਆਈਆਂ ਸਨ। ਸਰ ਗੰਗਾਰਾਮ ਹਸਪਤਾਲ ‘ਚ ਦਾਖਲ ਹੋਣ ਤੋਂ ਕੁੱਝ ਘੰਟੇ ਪਹਿਲਾਂ, ਸੋਨੀਆ ਨੇ ਵੀਡਿਓ ਕਾਨਫਰੰਸ ਜ਼ਰੀਏ ਪਾਰਟੀ ਦੇ ਰਾਜ ਸਭਾ ਮੈਂਬਰਾਂ ਨਾਲ ਇੱਕ ਬੈਠਕ ਕੀਤੀ ਸੀ।
ਰਾਹੁਲ ਗਾਂਧੀ ਨੇ ਪਿੱਛਲੇ ਸਾਲ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਹਾਰ ਤੋਂ ਬਾਅਦ ਕਾਂਗਰਸ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਸੋਨੀਆ ਨੂੰ ਕਾਂਗਰਸ ਦੇ ਅੰਤਰਿਮ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਮਹੱਤਵਪੂਰਣ ਗੱਲ ਇਹ ਹੈ ਕਿ ਪਿੱਛਲੇ ਕਈ ਸਾਲਾਂ ਤੋਂ, ਉਹ ਆਪਣੀ ਸਿਹਤ ਦੀ ਜਾਂਚ ਕਰਵਾਉਣ ਲਈ ਸਮੇਂ-ਸਮੇਂ ‘ਤੇ ਸਰ ਗੰਗਾਰਾਮ ਹਸਪਤਾਲ ਜਾਂਦੇ ਦੇਖੇ ਗਏ ਹਨ। ਉਨ੍ਹਾਂ ਦੀ ਵਧਦੀ ਉਮਰ ਅਤੇ ਸਿਹਤ ਦੇ ਮੱਦੇਨਜ਼ਰ, ਉਨ੍ਹਾਂ ਦੀ ਜਗ੍ਹਾ ਕਾਂਗਰਸ ਵਿੱਚ ਕਿਸੇ ਹੋਰ ਨੂੰ ਪ੍ਰਧਾਨ ਦੇ ਅਹੁਦੇ ਦੀ ਜ਼ਿੰਮੇਵਾਰੀ ਦੇਣ ਦੀ ਵੀ ਗੱਲ ਕੀਤੀ ਜਾ ਰਹੀ ਹੈ। ਸੋਨੀਆ ਗਾਂਧੀ ਦੀ ਅਗਵਾਈ ਵਾਲੀ ਯੂ.ਪੀ.ਏ. ਨੇ ਮਨਮੋਹਨ ਸਿੰਘ ਦੀ ਅਗਵਾਈ ਹੇਠ 10 ਸਾਲ ਕੇਂਦਰ ਵਿੱਚ ਸਰਕਾਰ ਚਲਾਈ ਹੈ। ਪਰ ਸਾਲ 2014 ਅਤੇ 2019 ਵਿੱਚ ਯੂ ਪੀ ਏ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।