Sonia Gandhi not to celebrate: ਕਿਸਾਨਾਂ ਨੇ 8 ਦਸੰਬਰ ਯਾਨੀ ਕਿ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ, ਜਿਸਦਾ ਕਾਂਗਰਸ ਸਮੇਤ ਕਈ ਰਾਜਨੀਤਿਕ ਪਾਰਟੀਆਂ ਨੇ ਸਮਰਥਨ ਕੀਤਾ ਹੈ। ਕਿਸਾਨਾਂ ਦਾ ਸਮਰਥਨ ਕਰਨ ਲਈ ਇਸ ਵਾਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਆਪਣਾ ਜਨਮਦਿਨ ਨਹੀਂ ਮਨਾਉਣਗੀਆਂ । 9 ਦਸੰਬਰ ਨੂੰ ਸੋਨੀਆ ਗਾਂਧੀ ਦੇ ਜਨਮਦਿਨ ਮੌਕੇ ਕੋਈ ਸਮਾਗਮ ਨਹੀਂ ਹੋਵੇਗਾ । ਰਾਜਸਥਾਨ ਪ੍ਰਦੇਸ਼ ਦੇ ਪ੍ਰਧਾਨ ਗੋਵਿੰਦ ਸਿੰਘ ਡੋਟਾਸਰਾ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ ਹੈ । ਡੋਟਾਸਰਾ ਨੇ ਕਿਹਾ ਕਿ ਕਾਂਗਰਸੀ ਵਰਕਰ ਕਿਸਾਨਾਂ ਨਾਲ ਸੜਕ ‘ਤੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹੋਣਗੇ ।
ਇਸ ਤੋਂ ਇਲਾਵਾ ਅਜੈ ਮਾਕਨ ਦੇ ਬਿਆਨ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਰਾਜਸਥਾਨ ਵਿੱਚ ਕਾਂਗਰਸ ਸੀਐਮ ਅਸ਼ੋਕ ਗਹਿਲੋਤ ਦੀ ਅਗਵਾਈ ਵਿੱਚ ਇਕਜੁਟ ਹੈ, ਭਾਵੇਂ ਭਾਜਪਾ ਕਿੰਨਾ ਮਰਜ਼ੀ ਕਰ ਲਵੇ, ਇਹ ਸਰਕਾਰ ਨਹੀਂ ਜਾਣ ਵਾਲੀ ਹੈ । ਉਨ੍ਹਾਂ ਅੱਗੇ ਕਿਹਾ ਕਿ ਮੰਤਰੀ ਮੰਡਲ ਦੀ ਬੈਠਕ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ । ਉਨ੍ਹਾਂ ਕਿਹਾ ਕਿ ਸਾਲ 2011 ਤੋਂ ਹੁਣ ਤੱਕ ਬਿਨ੍ਹਾਂ ਆਗਿਆ ਦੇ ਕਿਸਾਨ ਖੇਤੀਬਾੜੀ ਲਈ ਟਿਊਬਵੈੱਲ ਨਹੀਂ ਪੁੱਟ ਸਕਦਾ ਸੀ । ਨਾ ਹੀ ਪੀਣ ਵਾਲੇ ਪਾਣੀ ਲਈ ਟਿਊਬਵੈਲ ਲਗਾ ਸਕਦਾ ਸੀ । ਨਾ ਹੀ ਉਸਨੂੰ ਬਿਜਲੀ ਕੁਨੈਕਸ਼ਨ ਮਿਲਦਾ ਸੀ । ਹੁਣ ਰਾਜਸਥਾਨ ਦਾ ਕਿਸਾਨ ਖੇਤੀ ਅਤੇ ਪੀਣ ਵਾਲੇ ਪਾਣੀ ਲਈ ਬਿਨ੍ਹਾਂ ਆਗਿਆ ਦੇ ਟਿਊਬਵੈਲ ਲਗਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਹੁਣ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਪੀਣ ਵਾਲੇ ਪਾਣੀ ਲਈ ਨਵੇਂ ਟਿਊਬਵੈੱਲ ਖੋਦਣ ਦੀ ਆਗਿਆ ਨਹੀਂ ਮੰਗੀ ਜਾਵੇਗੀ । ਐਮਐਸਐਮਈ ਯੂਨਿਟਾਂ ਲਈ ਵੀ ਟਿਊਬਲ ਖੋਦਣ ਲਈ ਕਿਸੇ ਪ੍ਰਵਾਨਗੀ ਦੀ ਲੋੜ ਨਹੀਂ ਪਵੇਗੀ। ਗੋਵਿੰਦ ਸਿੰਘ ਡੋਟਾਸਰਾ ਨੇ ਕਿਹਾ ਕਿ 8 ਦਸੰਬਰ ਦਾ ਭਾਰਤ ਬੰਦ ਇਤਿਹਾਸਕ ਹੋਵੇਗਾ । ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਗੋਵਿੰਦ ਸਿੰਘ ਡੋਟਾਸਰਾ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੇ ਹੱਕਾਂ ‘ਤੇ ਡਾਕਾ ਮਾਰਨ ਜਾ ਰਹੀ ਹੈ ।
ਇਹ ਵੀ ਦੇਖੋ: ਸਾਡੀ ਪਾਰਟੀ, ਸਰਕਾਰ ਅਤੇ ਪੰਜਾਬ ਦਾ ਹਰ ਵਿਅਕਤੀ ਕਿਸਾਨਾਂ ਦੇ ਨਾਲ- ਮਹਾਰਾਣੀ ਪ੍ਰਨੀਤ ਕੌਰ