ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਦੀ ਸਿਆਸਤ ਬਹੁਤ ਗਰਮਾ ਗਈ ਹੈ। ਜਿਸ ਵਿੱਚ ਪੰਜਾਬ ਦੇ ਨਵੇਂ ਮੁੱਖ ਮੰਤਰੀ ਨੂੰ ਲੈ ਕੇ ਬਹੁਤ ਸਾਰੇ ਨਾਮ ਸਾਹਮਣੇ ਆ ਰਹੇ ਹਨ।
ਸੂਤਰਾਂ ਅਨੁਸਾਰ ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ ’ਤੇ ਸੂਈਬੇ ਦੇ ਮੁੱਖ ਮੰਤਰੀ ਵਜੋਂ ਮੋਹਰ ਲਗਾ ਦਿੱਤੀ ਗਈ ਹੈ ਅਤੇ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ । ਇਸ ਦਾ ਰਸਮੀ ਐਲਾਨ ਕਿਸੇ ਸਮੇਂ ਵੀ ਕੀਤਾ ਜਾ ਸਕਦਾ ਹੈ ।
ਇਹ ਵੀ ਪੜ੍ਹੋ: ਪੰਜਾਬ ਦੇ ਨਵੇਂ ਮੁੱਖ ਮੰਤਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਦਿੱਤਾ ਵੱਡਾ ਬਿਆਨ
ਸੂਤਰਾਂ ਅਨੁਸਾਰ ਜਿੱਥੇ ਇੱਕ ਪਾਸੇ ਹਾਈਕਮਾਨ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ, ਉੱਥੇ ਹੀ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਪ ਮੁੱਖ ਮੰਤਰੀ ਵੀ ਬਣਾਇਆ ਜਾ ਸਕਦਾ ਹੈ ।
ਦੱਸ ਦੇਈਏ ਕਿ ਮੁੱਖ ਮੰਤਰੀ ਦੇ ਅਹੁਦੇ ਦੀ ਦੌੜ ਵਿੱਚ ਨਵਜੋਤ ਸਿੱਧੂ, ਅੰਬਿਕਾ ਸੋਨੀ, ਅਤੇ ਸੁਨੀਲ ਕੁਮਾਰ ਜਾਖੜ ਦਾ ਨਾਂ ਵੀ ਚੱਲ ਰਿਹਾ ਸੀ ਪਰ ਸੂਤਰਾਂ ਅਨੁਸਾਰ ਰੰਧਾਵਾ ਨੂੰ ਹਾਈਕਮਾਨ ਨੂੰ ਨਵਾਂ ਮੁੱਖ ਮੰਤਰੀ ਬਣਨ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ ।
ਇਹ ਵੀ ਦੇਖੋ: ਵੱਡੀ ਖ਼ਬਰ: ਸੁਖਜਿੰਦਰ ਰੰਧਾਵਾਂ ਹੋਣਗੇ ਨਵੇਂ CM, ਅਰੁਣਾ ਚੌਧਰੀ ਡਿਪਟੀ CM…! LIVE