ਪੰਜਾਬ ਦੀ ਸਿਆਸਤ ਵਿੱਚ ਤਖਤ ਪਲਟ ਹੋ ਚੁੱਕਿਆ ਹੈ। ਪੰਜਾਬ ਕਾਂਗਰਸ ਵਿੱਚ ਚੱਲ ਰਹੇ ਕਾਟੋ-ਕਲੇਸ਼ ਵਿਚਾਲੇ ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ ਹਾਈਕਮਾਨ ਵੱਲੋਂ ਕੁਝ ਹੀ ਦੇਰ ਵਿੱਚ ਕੀਤਾ ਜਾ ਸਕਦਾ ਹੈ।
ਇਸੇ ਵਿਚਾਲੇ ਮੁੱਖ ਮੰਤਰੀ ਬਣਨ ਦੀ ਦੌੜ ਵਿੱਚ ਚੱਲ ਰਹੇ ਸੁਖਜਿੰਦਰ ਸਿੰਘ ਰੰਧਾਵਾ ਦਾ ਇੱਕ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਹਾਈਕਮਾਨ ਵੱਲੋਂ ਅਗਲੇ ਦੋ-ਤਿੰਨ ਘੰਟਿਆਂ ਵਿੱਚ ਨਵੇਂ ਮੁੱਖ ਮੰਤਰੀ ਦਾ ਐਲਾਨ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: Breaking : ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਟਲੀ, ਹਾਈਕਮਾਨ ਸਿੱਧਾ ਕਰੇਗੀ ਨਵੇਂ CM ਦਾ ਐਲਾਨ
ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਲਈ ਮੁੱਖ ਮੰਤਰੀ ਦਾ ਅਹੁਦਾ ਮਾਇਨੇ ਨਹੀਂ ਰੱਖਦਾ ਹੈ। ਉਨ੍ਹਾਂ ਕਿਹਾ ਕਿ ਮੈਂ ਸਿਰਫ ਕਾਂਗਰਸ ਦਾ ਵਰਕਰ ਬਣ ਕੇ ਹੀ ਖੁਸ਼ ਹਾਂ । ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੈਨੂੰ ਕਾਂਗਰਸ ਵੱਲੋਂ ਕੈਬਨਿਟ ਵਿੱਚ ਇੱਕ ਵਧੀਆ ਅਹੁਦਾ ਦਿੱਤਾ ਗਿਆ ਹੈ, ਜੋ ਕਿ ਮੇਰੇ ਲਈ ਕਾਫੀ ਹੈ ਅਤੇ ਮੈਨੂੰ ਹੋਰ ਕਿਸੇ ਵੀ ਅਹੁਦੇ ਦਾ ਲਾਲਚ ਨਹੀਂ ਹੈ।
ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਬਾਰੇ ਬੋਲਦਿਆਂ ਰੰਧਾਵਾ ਨੇ ਕਿਹਾ ਕਿ ਕਾਂਗਰਸ ਵਿੱਚ ਕੈਪਟਨ ਅਮਰਿੰਦਰ ਸਿੰਘ ਨੂੰ ਬਹੁਤ ਜ਼ਿਆਦਾ ਸਨਮਾਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਦੇ ਮੇਰੇ ਪਰਿਵਾਰ ਨਾਲ ਬਹੁਤ ਚੰਗੇ ਸੰਬੰਧ ਹਨ ਅਤੇ ਮੈਂ ਵੀ ਕੈਪਟਨ ਦਾ ਪੂਰਾ ਸਨਮਾਨ ਕਰਦਾ ਹਾਂ।
ਇਹ ਵੀ ਦੇਖੋ: ਕਿਸਾਨਾਂ ਨੂੰ ਧਮਕਾਉਣ ਵਾਲੇ DSP ਨੂੰ ਮਨਜੀਤ ਰਾਏ ਨੇ ਦਿੱਤਾ ਠੋਕਵਾਂ ਜਵਾਬ, ਕਿਹਾ “ਤੇਰੀ ਔਕਾਤ…