ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਅੱਜ ਨਵਜੋਤ ਸਿੱਧੂ ਪੰਜਾਬ ਦੇ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ ਕਰਨ ਲਈ ਚੰਡੀਗੜ੍ਹ ਜਾ ਰਹੇ ਹਨ।
ਇਸੇ ਵਿਚਾਲੇ ਕਾਂਗਰਸ ਦੇ ਨੇਤਾ ਸੁਨੀਲ ਜਾਖੜ ਨੇ ਪੰਜਾਬ ਦੇ ਮੌਜੂਦਾ ਹਾਲਾਤ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਸਾਧਿਆ ਹੈ ।
ਇਹ ਵੀ ਪੜ੍ਹੋ: ਨਿਊਜ਼ੀਲੈਂਡ ‘ਚ ਰਹਿੰਦੇ ਪੰਜਾਬੀਆਂ ਲਈ ਖ਼ੁਸ਼ਖ਼ਬਰੀ, 1 ਲੱਖ 65 ਹਜ਼ਾਰ ਪ੍ਰਵਾਸੀਆਂ ਨੂੰ ਪੱਕਾ ਕਰੇਗੀ ਸਰਕਾਰ
ਦਰਅਸਲ, ਸੁਨੀਲ ਜਾਖੜ ਵੱਲੋਂ ਇੱਕ ਟਵੀਟ ਕਰ ਕੇ ਇਹ ਹਮਲਾ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਬਸ ਬਹੁਤ ਹੋ ਗਿਆ। ਵਾਰ -ਵਾਰ ਮੁੱਖ ਮੰਤਰੀ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ।”
ਇਸ ਤੋਂ ਅੱਗੇ ਜਾਖੜ ਨੇ ਕਿਹਾ,”ਏਜੀ ਅਤੇ ਡੀਜੀਪੀ ਦੀ ਚੋਣ ਬਾਰੇ ਪੁੱਛੇ ਜਾ ਰਹੇ ਸਵਾਲ ਅਸਲ ਵਿੱਚ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੀ ਇਮਾਨਦਾਰੀ/ਯੋਗਤਾ ‘ਤੇ ਸਵਾਲ ਚੁੱਕ ਰਹੇ ਹਨ।