sunil jakhar says: ਪਿੰਡ ਲਿੱਤਰਾਂ ਅਤੇ ਬਤੂਰਾ ਵਿਖੇ ਇੱਕ ਮੀਟਿੰਗ ਦੌਰਾਨ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਰਾਜ ਸਰਕਾਰ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਆਰਡੀਨੈਂਸ ਨੂੰ ਕਾਨੂੰਨੀ ਚੁਣੌਤੀ ਦੇਣ ਦੀ ਸੰਭਾਵਨਾ ਦੀ ਪੜਤਾਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਰਡੀਨੈਂਸ ਪਾਸ ਕਰਕੇ ਕਿਸਾਨਾਂ ਦਾ ਲੱਕ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਕਾਰ ਅਨਾਜ ਮੰਡੀਆਂ ‘ਚ ਸਰਕਾਰੀ ਖਰੀਦ ਬੰਦ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਇਨ੍ਹਾਂ ‘ਤੇ ਕਾਬਜ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਪਾਣੀ ਦੀ ਘਾਟ ਨਹੀਂ ਆਉਣ ਦਿੱਤੀ ਜਾਏਗੀ, ਜਿਸ ਲਈ ਸਾਰੇ ਖ਼ਾਲਾ ਨੂੰ ਪੱਕੇ ਕੀਤਾ ਜਾਵੇਗਾ। ਕਿਸਾਨਾਂ ਨੂੰ ਟਿਉਬਵੈਲ ਪਾਣੀ ਦੇ ਨਾਲ ਨਾਲ ਨਹਿਰੀ ਪਾਣੀ ਵੀ ਮਿਲੇਗਾ। ਇਸ ਮੌਕੇ ਸੰਸਦ ਮੈਂਬਰ ਚੌਧਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਮਜ਼ਬੂਤ ਹੋਈ ਹੈ। ਇਸ ਮੌਕੇ ਇੱਥੇ ਪਾਰਟੀ ਦੇ ਹੋਰ ਵੀ ਕਈ ਆਗੂ ਮੌਜੂਦ ਸਨ।
Home ਖ਼ਬਰਾਂ ਪੰਜਾਬ ਬੀ.ਜੇ.ਪੀ ਕੇਂਦਰ ਦੇ ਕਿਸਾਨ ਵਿਰੋਧੀ ਆਰਡੀਨੈਂਸ ਨੂੰ ਕਾਨੂੰਨੀ ਚੁਣੌਤੀ ਦੇਣ ਲਈ ਸੰਭਾਵਨਾ ਦੀ ਪੜਤਾਲ ਕਰੇਗੀ ਰਾਜ ਸਰਕਾਰ
ਕੇਂਦਰ ਦੇ ਕਿਸਾਨ ਵਿਰੋਧੀ ਆਰਡੀਨੈਂਸ ਨੂੰ ਕਾਨੂੰਨੀ ਚੁਣੌਤੀ ਦੇਣ ਲਈ ਸੰਭਾਵਨਾ ਦੀ ਪੜਤਾਲ ਕਰੇਗੀ ਰਾਜ ਸਰਕਾਰ
Jul 08, 2020 11:03 am
ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .