ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਇਆ ਕਲੇਸ਼ ਪਾਰਟੀ ਹਾਈ ਕਮਾਨ ਦੇ ਦਖਲ ਤੋਂ ਬਾਅਦ ਵੀ ਅਜੇ ਸ਼ਾਂਤ ਹੁੰਦਾ ਪ੍ਰਤੀਤ ਨਹੀਂ ਹੋ ਰਿਹਾ। ਬੁੱਧਵਾਰ ਨੂੰ ਨਵੀਂ ਦਿੱਲੀ ਵਿੱਚ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਪੰਜਾਬ ਕਾਂਗਰਸ ਦੇ ਕਲੇਸ਼ ਬਾਰੇ ਜਾਣਕਰੀ ਦਿੱਤੀ ਹੈ।
ਸਾਹਮਣੇ ਆਈ ਜਾਣਕਾਰੀ ਅਨੁਸਾਰ ਤਿੰਨਾਂ ਨੇਤਾਵਾਂ ਨੇ ਰਾਹੁਲ ਗਾਂਧੀ ਨੂੰ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦਰਮਿਆਨ ਵੱਧ ਰਹੀ ਤਕਰਾਰ ਦੇ ਕਾਰਨਾਂ ਬਾਰੇ ਜਾਣਕਰੀ ਦਿੱਤੀ ਹੈ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਆਪਣੇ ਨਿੱਜੀ ਸਲਾਹਕਾਰਾਂ ਅਨੁਸਾਰ ਕੰਮ ਕਰਨ ਦਾ ਦੋਸ਼ ਲਗਾਇਆ ਗਿਆ ਸੀ।
ਇਹ ਵੀ ਪੜ੍ਹੋ : ਮਹਿੰਗਾਈ ਦੀ ਮਾਰ ਬਰਕਰਾਰ, ਪੰਜਾਬ ‘ਚ ਵੀ ਜਲਦ ਸੈਂਕੜਾ ਪੂਰਾ ਕਰੇਗੀ ਪੈਟਰੇਲ ਦੀ ਕੀਮਤ ! ਜਾਣੋ ਤਾਜ਼ਾ ਰੇਟ
ਸੁਨੀਲ ਜਾਖੜ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਕੁੱਝ ਗਲਤ ਲੋਕ ਮੁੱਖ ਮੰਤਰੀ ਦੇ ਸਲਾਹਕਾਰ ਬਣੇ ਹੋਏ ਹਨ, ਜਿਨ੍ਹਾਂ ਦੀ ਸਲਾਹ ‘ਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਦਾ ਫੈਸਲਾ ਲਿਆ ਗਿਆ ਸੀ। ਜਾਖੜ ਨੇ ਹਾਲਾਂਕਿ ਉਮੀਦ ਜਤਾਈ ਕਿ ਪਾਰਟੀ ਵਿੱਚ ਮੌਜੂਦਾ ਹਾਲਾਤ ਜਲਦੀ ਠੀਕ ਹੋ ਜਾਣਗੇ। ਇਸ ਦੇ ਨਾਲ ਹੀ ਕੈਪਟਨ ਅਤੇ ਨਵਜੋਤ ਸਿੱਧੂ ਵਿਚਕਾਰ ਵੱਧ ਰਹੀ ਤਕਰਾਰ ‘ਤੇ ਬੋਲਦਿਆਂ ਸੂਬਾ ਪ੍ਰਧਾਨ ਨੇ ਕਿਹਾ ਕਿ ਹਾਈ ਕਮਾਨ ਇਸ ਸਬੰਧੀ ਵਿਚਾਰ ਕਰ ਰਹੀ ਹੈ ਅਤੇ ਇਸ ਵਿਵਾਦ ਨਾਲ ਜੁੜੀਆਂ ਸਾਰੀਆਂ ਗੱਲਾਂ ਹਾਈ ਕਮਾਨ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਹਨ।
ਇਹ ਵੀ ਦੇਖੋ : ਬਗੈਰ ਬਾਹਾਂ ਤੋਂ ਸਾਈਕਲ ਚਲਾਉਂਦੇ ‘ਸਿੰਘ’ ਨਾਲ ‘ਸਿੰਘਣੀ’ ਦੀ ਐਸੀ ‘ਲਵ-ਸਟੋਰੀ’, ਜਿਹਨੇ ਦਿਲ ਜਿੱਤ ਲਏ ਦੁਨੀਆਂ ਦੇ !