ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਿਕਰੀ ਬਾਰਡਰ ‘ਤੇ ਵਾਪਰੇ ਹਾਸਦੇ ‘ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪੀੜਤ ਪਰਿਵਾਰਾਂ ਲਈ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਮ੍ਰਿਤਕਾਂ ਦੇ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ ਮੁਫ਼ਤ ਇਲਾਜ ਦਿੱਤਾ ਜਾਵੇਗਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਗੁਆਚੀਆਂ ਜਾਨਾਂ ਦੀ ਭਰਪਾਈ ਕੋਈ ਵੀ ਨਹੀਂ ਕਰ ਸਕਦਾ।
ਉਨ੍ਹਾਂ ਕਿਹਾ ਕਿ ਇਸ ਦੁਖਾਂਤ ਨਾਲ ਪੰਜਾਬ ਦੇ ਸਬੰਧਤ ਪਰਿਵਾਰਾਂ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਹਾਲਾਂਕਿ, ਵਿੱਤੀ ਰਾਹਤ ਦਾ ਸਹਾਰਾ ਲੈਂਦੇ ਹੋਏ ਮੇਰੀ ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਪੰਜ-ਪੰਜ ਲੱਖ ਰੁਪਏ ਅਤੇ ਜ਼ਖਮੀਆਂ ਲਈ ਮੁਫਤ ਇਲਾਜ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਟਿਕਰੀ ਬਾਰਡਰ ‘ਤੇ 6 ਮਹਿਲਾ ਕਿਸਾਨਾਂ ਨੂੰ ਦਰੜਨ ਵਾਲੇ ਟਿੱਪਰ ਦਾ ਡਰਾਈਵਰ ਗ੍ਰਿਫਤਾਰ
ਵੀਡੀਓ ਲਈ ਕਲਿੱਕ ਕਰੋ -: