ਪੰਜਾਬ ‘ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਸਿਆਸੀ ਹਲਚਲ ਲਗਾਤਾਰ ਤੇਜ਼ ਹੋ ਰਹੀ ਹੈ। ਇਸ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਵੱਡਾ ਬਿਆਨ ਦਿੱਤਾ ਹੈ।
ਦਰਅਸਲ ਮੁੱਖ ਮੰਤਰੀ ਚੰਨੀ ਨੇ ਇੱਕ ਇੰਟਰਵਿਊ ਦੌਰਾਨ ਉਨ੍ਹਾਂ ਦਾ ਨਾਮ CM ਵੱਜੋਂ ਐਲਾਨ ਹੋਣ ਤੋਂ ਪਹਿਲਾ ਦੀ ਇੱਕ ਗੱਲ ਵੀ ਸਾਂਝੀ ਕੀਤੀ ਹੈ। CM ਚੰਨੀ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ ਤਾਂ ਉਹ ਰੋਣ ਲੱਗ ਪਏ। ਚਰਨਜੀਤ ਸਿੰਘ ਨੇ ਕਿਹਾ, ਉਨ੍ਹਾਂ ਨੂੰ ਰਾਹੁਲ ਗਾਂਧੀ ਦਾ ਫੋਨ ਆਇਆ ਸੀ। ਉਨ੍ਹਾਂ ਨੇ ਕਿਹਾ ਕਿ ਤੁਸੀਂ ਮੁੱਖ ਮੰਤਰੀ ਬਣਨ ਜਾ ਰਹੇ ਹੋ। ਤਾਂ ਮੈਂ ਕਿਹਾ, ਤੁਸੀਂ ਇਹ ਕੀ ਕਰ ਰਹੇ ਹੋ, ਕਿਸੇ ਹੋਰ ਨੂੰ ਸੀਐਮ ਬਣਾ ਦੋ, ਮੈਂ ਇਸ ਕਾਬਲ ਨਹੀਂ ਹਾਂ ਅਤੇ ਇਹ ਕਹਿ ਕੇ ਮੈਂ ਰੋਣ ਲੱਗ ਪਿਆ ਸੀ।
ਇਹ ਵੀ ਪੜ੍ਹੋ : SKM ਦੀ ਮੀਟਿੰਗ ਤੋਂ ਪਹਿਲਾਂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਦੱਸਿਆ ਕਦੋਂ ਖਤਮ ਹੋਵੇਗਾ ਕਿਸਾਨ ਅੰਦੋਲਨ
ਇਸ ਤੋਂ ਇਲਾਵਾ ਜਦੋਂ ਚੰਨੀ ਨੂੰ ਪੁੱਛਿਆ ਗਿਆ ਕਿ ਕੀ ਉਹ ਆਉਣ ਵਾਲੀਆਂ ਚੋਣਾਂ ਵਿੱਚ ਵੀ ਪੰਜਾਬ ਦੇ ਕਪਤਾਨ ਹਨ। ਤਾਂ ਇਸ ਸਵਾਲ ‘ਤੇ ਉਨ੍ਹਾਂ ਕਿਹਾ, ਇਹ ਟੀਮ ਵਰਕ ਹੈ। ਮੈਂ ਕਪਤਾਨ ਨਹੀਂ ਹਾਂ। ਮੈਂ ਸਿਰਫ ਖਿਡਾਰੀ ਹਾਂ। ਸਾਨੂੰ ਸਾਰਿਆਂ ਨੂੰ ਚੋਣਾਂ ਵਿੱਚ ਸਖ਼ਤ ਮਿਹਨਤ ਕਰਨੀ ਪਵੇਗੀ।
ਵੀਡੀਓ ਲਈ ਕਲਿੱਕ ਕਰੋ -: