ਚੰਡੀਗੜ, 23 ਨਵੰਬਰ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆ ਪੁਲਿਸ ਬਟਾਲੀਅਨਾਂ/ਪੁਲਿਸ ਥਾਣਿਆਂ ‘ਚੋਂ ਅਣ-ਅਧਿਕਾਰਤ ਗੰਨਮੈਨ ਡਿਊਟੀ ਲਗਾਉਣ ਦਾ ਸਖਤ ਨੋਟਿਸ ਲੈਂਦਿਆਂ ਸਾਰੇ ਜੋਨਾਂ ਦੇ ਆਈ.ਜੀਜ/ਡੀ.ਆਈ.ਜੀਜ ਨੂੰ ਨਿੱਜੀ ਤੌਰ ਉਤੇ ਆਡਿਟ ਕਰਕੇ 25 ਨਵੰਬਰ ਤੱਕ ਰਿਪੋਰਟ ਸੌਂਪਣ ਲਈ ਆਖਿਆ ਹੈ। ਇਸੇ ਤਰਾਂ ਗ੍ਰਹਿ ਮੰਤਰੀ ਸ. ਰੰਧਾਵਾ ਨੇ ਬਿਨਾਂ ਪ੍ਰਵਾਨਗੀ ਦੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾਣ ਵਾਲੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਨਿਰਦੇਸ ਦਿੱਤੇ ਹਨ ਕਿ ਕੋਈ ਵੀ ਪੁਲਿਸ ਅਧਿਕਾਰੀਆਂ ਤੇ ਕਰਮਚਾਰੀ ਬਿਨਾਂ ਨਿਗਰਾਨ ਅਧਿਕਾਰੀ ਦੀ ਪ੍ਰਵਾਨਗੀ ਤੋਂ ਅਧਿਕਾਰ ਖੇਤਰ ਤੋਂ ਬਾਹਰ ਨਹੀਂ ਜਾਵੇਗਾ ਅਤੇ ਇਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਅਧਿਕਾਰੀ/ਕਰਮਚਾਰੀ ਖਿਲਾਫ ਸਖਤ ਅਨੁਸਾਸਣੀ ਕਾਰਵਾਈ ਕੀਤੀ ਜਾਵੇਗੀ।
ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ ਕਿਹਾ ਕਿ ਉਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਪੁਲਿਸ ਬਟਾਲੀਅਨਾਂ/ਪੁਲਿਸ ਥਾਣਿਆਂ ‘ਚੋਂ ਅਣ-ਅਧਿਕਾਰਤ ਤੌਰ ਉਤੇ ਗੰਨਮੈਨ ਡਿਊਟੀ ਲਗਾਈ ਜਾਂਦੀ ਹੈ। ਉਨਾਂ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ। ਇਸੇ ਤਰਾਂ ਪੁਲਿਸ ਅਧਿਕਾਰੀ/ਕਰਮਚਾਰੀ ਬਿਨਾਂ ਪ੍ਰਵਾਨਗੀ ਦੇ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਚਲੇ ਜਾਂਦੇ ਹਨ ਜਿਸ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੁਲਿਸ ਇਕ ਅਨੁਸਾਸਣਬੱਧ ਫੋਰਸ ਹੈ ਅਤੇ ਅਜਿਹੀ ਅਨੁਸਾਸਣਹੀਣਤਾ ਨਹੀਂ ਸਹਿਣ ਹੋਵੇਗੀ। ਇਸ ਸੰਬੰਧੀ ਕਿਤੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “ ਵੀਡੀਓ
ਉਪ ਮੁੱਖ ਮੰਤਰੀ ਵੱਲੋਂ ਦੋਵੇਂ ਮਾਮਲਿਆਂ ਬਾਰੇ ਲਏ ਗਏ ਗੰਭੀਰ ਨੋਟਿਸ ਸੰਬੰਧੀ ਪ੍ਰਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ ਵੱਲੋਂ ਲਿਖਤੀ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨਾਂ ਬਟਾਲੀਅਨਾਂ/ਪੁਲਿਸ ਥਾਣਿਆਂ ‘ਚੋਂ ਅਣ-ਅਧਿਕਾਰਤ ਗੰਨਮੈਨ ਡਿਊਟੀ ਲਗਾਉਣ ਸੰਬੰਧੀ ਸਾਰੇ ਆਈ.ਜੀਜ/ਡੀ.ਆਈ.ਜੀਜ ਨੂੰ ਪੱਤਰ ਲਿਖ ਕੇ ਆਪਣੇ ਅਧੀਨ ਪੈਂਦੇ ਖੇਤਰਾਂ ਵਿੱਚੋਂ ਘੱਟੋ-ਘੱਟ ਦੋ ਥਾਣਿਆਂ ਦਾ ਨਿੱਜੀ ਤੌਰ ਉਤੇ ਮੈਨਪਾਵਰ ਆਡਿਟ ਕਰਕੇ ਅਤੇ ਐਚ.ਆਰ.ਐਮ.ਐਸ. ਰਿਕਾਰਡ ਦੇਖਣ ਦੇਖਣ ਉਪਰੰਤ 25 ਨਵੰਬਰ ਤੱਕ ਰਿਪੋਰਟ ਸੌਂਪਣ ਲਈ ਕਿਹਾ ਹੈ। ਇਸੇ ਤਰਾਂ ਪ੍ਰਮੁੱਖ ਸਕੱਤਰ ਗ੍ਰਹਿ ਵੱਲੋਂ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਲਈ ਬਿਨਾਂ ਪ੍ਰਵਾਨਗੀ ਤੋਂ ਅਧਿਕਾਰ ਖੇਤਰ ਤੋਂ ਬਾਹਰ ਨਾ ਜਾਣ ਸੰਬੰਧੀ ਡੀ.ਜੀ.ਪੀ. ਸਮੂਹ ਕਮਿਸਨਰਾਂ ਤੇ ਐਸ.ਐਸ.ਪੀਜ ਨੂੰ ਲਿਖਤੀ ਪੱਤਰ ਜਾਰੀ ਜਾਰੀ ਕਰ ਦਿੱਤਾ ਹੈ।