ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਯਾਦ ਕਰਦੇ ਹੋਏ, ਪੰਜਾਬ ਕਾਂਗਰਸ ਏ.ਆਈ.ਸੀ.ਸੀ ਦੀਆਂ ਹਦਾਇਤਾਂ ਮੁਤਾਬਕ 14 ਨਵੰਬਰ ਨੂੰ ਪੂਰੇ ਭਾਰਤ ਵਿੱਚ ਜਨ ਜਾਗਰਣ ਅਭਿਆਨ ਦੀ ਸ਼ੁਰੂਆਤ ਕਰੇਗੀ। ਇਸ ਅਭਿਆਨ ਵਿੱਚ ਕਾਂਗਰਸ ਪਾਰਟੀ ਦੇ ਵਿਧਾਇਕਾਂ, ਅਹੁਦੇਦਾਰਾਂ, ਇੰਚਾਰਜਾਂ, ਬਲਾਕ ਪ੍ਰਧਾਨਾਂ, ਵਾਰਡਾਂ ਦੇ ਪ੍ਰਧਾਨਾਂ, ਕੌਂਸਲਰਾਂ, ਸਰਪੰਚਾਂ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨਾਂ ਦੇ ਨਾਲ-ਨਾਲ ਸੀਨੀਅਰ ਆਗੂ, ਪਾਰਟੀ ਵਰਕਰ ਅਤੇ ਆਮ ਜਨਤਾ ਵੀ ਸ਼ਮੂਲੀਅਤ ਕਰੇਗੀ।
ਜਨ ਜਾਗਰਣ ਅਭਿਆਨ ਦੌਰਾਨ ਕੇਂਦਰ ਸਰਕਾਰ ਵੱਲੋਂ ਅਰਥਚਾਰੇ ਦੀ ਦੁਰਵਰਤੋਂ ਅਤੇ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ, ਜਿਸ ਨਾਲ ਆਮ ਆਦਮੀ ਦਾ ਜਿਊਣਾ ਦੁੱਭਰ ਹੋਇਆ ਹੈ, ਇਸ ਬਾਰੇ ਹੋਰ ਜਾਗਰੂਕਤਾ ਪੈਦਾ ਕਰਨ ਲਈ ਇੱਕ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਵੱਖ-ਵੱਖ ਜ਼ਮੀਨੀ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ ਜੋ ਕਿ 14 ਨਵੰਬਰ ਤੋਂ ਲੈ ਕੇ 21 ਨਵੰਬਰ ਤੱਕ ਪੂਰਾ ਇੱਕ ਹਫਤਾ ਚੱਲੇਗਾ ਜਿਸ ਨੂੰ ਕਾਂਗਰਸ ਆਗੂਆਂ ਅਤੇ ਵਰਕਰਾਂ ਦੁਆਰਾ ਫੇਸਬੁੱਕ, ਯੂਟਿਊਬ, ਟਵਿੱਟਰ ਆਦਿ ਵਰਗੇ ਵੱਖ-ਵੱਖ ਪਲੇਟਫਾਰਮਾਂ ‘ਤੇ ਸੋਸ਼ਲ ਮੀਡੀਆ ‘ਤੇ ਵਿਆਪਕ ਤੌਰ ‘ਤੇ ਸਾਂਝਾ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਇਸ ਪ੍ਰਗਰਾਮ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਜ਼ਿਲ੍ਹਾ ਪੱਧਰ ‘ਤੇ ਕੋਆਰਡੀਨਟਰ ਨਿਯੁਕਤ ਕੀਤੇ ਹਨ ਜਿਨ੍ਹਾਂ ਦੀ ਅਗਵਾਈ ਹੇਠ ਜਾਨ ਜਾਗਰਣ ਅਭਿਆਨ ਨੂੰ ਪੂਰੇ ਸੂਬੇ ਵਿੱਚ ਕਾਮਯਾਬ ਬਣਾ ਕੇ ਲੋਕਾਂ ਨੂੰ ਹੋਰ ਜਾਗਰੂਕਤ ਕੀਤਾ ਜਾਵੇਗਾ। ਕੋਆਰਡੀਨੇਟਰਾਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।