ਪੰਜਾਬ ਸਰਕਾਰ ਨੂੰ ਲਗਾਤਾਰ ਧਰਨੇ ਮੁਜ਼ਾਰਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਭਾਵੇਂ ਕਿ ਚੰਨੀ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਰਾਹਤ ਦੇਣ ਦੇ ਵੱਡੇ ਵੱਡੇ ਐਲਾਨ ਕਰ ਰਹੀ ਹੈ ਅਤੇ 35 ਤੋਂ 40 ਹਜਾਰ ਕੱਚੇ ਮੁਲਾਜਮ ਪੱਕੇ ਕਰਨ ਦਾ ਐਲਾਨ ਵੀ ਕਰ ਚੁੱਕੀ ਹੈ ਪਰ ਸਰਕਾਰ ਨੂੰ ਫਿਰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਪਿਛਲੇ ਢੇਡ ਮਹੀਨੇ ਦੇ ਕਰੀਬ ਦੇ ਸਮੇਂ ਤੋਂ ਕਰੋਨਾ ਯੋਧੇ ਹੜਤਾਲ ਉਪਰ ਬੈਠੇ ਹੋਏ ਹਨ। ਉੱਥੇ ਹੀ ਹੁਣ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਅਤੇ ਸਿਵਲ ਹਸਪਤਾਲ ਦਾ ਸਟਾਫ ਇਕੱਠਾ ਹੋਕੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠ ਗਿਆ ਹੈ ਅਤੇ ਪੂਰਨ ਤੌਰ ਐਮਰਜੈਂਸੀ ਬਗੈਰ ਸਾਰੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਹਨ।
ਇਸ ਮੌਕੇ ਸਟਾਫ ਨਰਸਾਂ ਨੇ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਜਿਹੜੀ ਸਰਕਾਰ ਨਾਰੀ ਨੂੰ ਸੜਕਾਂ ‘ਤੇ ਰੋਲ ਰਹੀ ਹੈ ਉਸ ਸਰਕਾਰ ਤੋਂ ਲੋਕ ਕੀ ਭਲਾਈ ਸੋਚ ਸਕਦੇ ਹਨ। ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੇ ਜਿਹੜੀਆਂ ਸਰਕਾਰ ਪੂਰੀਆਂ ਕਰ ਸਕਦੀ ਹੈ ਪਰ ਧਿਆਨ ਦੇਣ ਦੀ ਜਰੂਰਤ ਨਹੀਂ ਸਮਝਦੀ। ਉਨ੍ਹਾਂ ਕਿਹਾ ਕਿ ਸਰਕਾਰਾਂ ਆਪਣੇ ਕਾਟੋ ਕਲੇਸ਼ ਵਿਚ ਹੀ ਉਲਝ ਕੇ ਰਹਿ ਜਾਂਦੀਆਂ ਪਰ ਪੰਜਾਬ ਦੇ ਭਵਿੱਖ ਦਾ ਕਿਸੇ ਨੂੰ ਖਿਆਲ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਅਗਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਹੁਣ ਵੀ ਨਾਂ ਮੰਨੀਆਂ ਤਾਂ ਉਹ ਆਪਣਾ ਸੰਘਰਸ਼ ਮਜਬੂਰਨ ਤੇਜ ਕਰਨਗੇ। ਉਥੇ ਕਰੋਨਾ ਦੌਰਾਨ ਫਰੰਟ ‘ਤੇ ਕੰਮ ਕਰਨ ਵਾਲੇ ਸਟਾਫ ਨੂੰ ਵੀ ਸਰਕਾਰ ਨੇਚਲਦਾ ਕਰਨ ਲਈ ਨੋਟਿਸ ਦੇ ਦਿੱਤਾ ਸੀ ਜੋ ਅੱਜ ਪਿਛਲੇ 52 ਦਿਨਾਂ ਤੋਂ ਧਰਨੇ ‘ਤੇ ਬੈਠੇ ਹਨ। ਪਰ ਸਰਕਾਰ ਆਪਣੇ ਅੜੀਅਲ ਵਤੀਰੇ ‘ਤੇ ਕਾਇਮ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਿਆ ਹੈ ਕਿ ਆਉਣ ਵਾਲੇ ਸਮੇਂ ‘ਚ ਇਥੇ ਸਿਹਤ ਮੰਤਰੀ ਦੇ ਆਉਣ ਦੀ ਸੰਭਾਵਨਾ ਹੈ ਜਿਸਦਾ ਉਹ ਜੰਮਕੇ ਵਿਰੋਧ ਕਰਨਗੇ।