ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵੱਲੋਂ ਰਾਜ ਦੀਆਂ 75 ਪੀਏਡੀ ਬੀਜ ਵਲੋਂ ਕਰਜ਼ਾ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਰੋਹ ਵਿੱਚ ਵਿਸ਼ੇਸ਼ ਤੌਰ ਤੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਪੱਧਰ ਤੇ ਸਮੂਹ ਪੀ ਏ ਡੀ ਬੀਜ ਵੱਲੋਂ 204 ਲਾਭਪਾਤਰੀਆਂ ਨੂੰ ਲਗਪਗ ਗਿਆਰਾਂ ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ ਹਨ ਅਤੇ 254 ਲਾਭਪਾਤਰੀਆਂ ਨੂੰ ਕਰੀਬ 9 ਕਰੋੜ ਰੁਪਏ ਦਾ ਕਰਜ਼ਾ ਚੈੱਕ ਜਾਰੀ ਕੀਤੇ ਗਏ।
ਮੰਤਰੀ ਰੰਧਾਵਾ ਨੇ ਕਿਹਾ ਕਿ ਪੇਂਡੂ ਆਰਥਿਕਤਾ ਅਤੇ ਖੁਸ਼ਹਾਲੀ ਵਿੱਚ ਸਹਿਕਾਰਤਾ ਵਿਭਾਗ ਅਤੇ ਸਹਿਕਾਰੀ ਅਦਾਰਿਆਂ ਦਾ ਬਹੁਤ ਵੱਡਾ ਯੋਗਦਾਨ ਹੈ। ਮੰਤਰੀ ਰੰਧਾਵਾ ਨੇ ਕਿਹਾ ਕਿ ਜੱਲ੍ਹਿਆਂਵਾਲੇ ਬਾਗ਼ ਦਾ ਨਵੀਨੀਕਰਨ ਤੋਂ ਬਾਅਦ ਉਥੇ ਟਿਕਟ ਲਗਾਉਣਾ ਸਾਡੇ ਇਤਿਹਾਸ ਨੂੰ ਨੌਜਵਾਨੀ ਤੋਂ ਦੂਰ ਕਰਨਾ ਹੋਵੇਗਾ ਜੋ ਕਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਜੱਲ੍ਹਿਆਂਵਾਲੇ ਬਾਗ਼ ਦੀ ਟਿਕਟ ਲਗਾਉਣ ਦੀ ਬਜਾਏ ਸਕੂਲਾਂ ਦੇ ਵਿਦਿਆਰਥੀਆਂ ਨੂੰ ਸ਼ਹੀਦਾਂ ਵਲੋਂ ਦਿੱਤੀਆਂ ਕੁਰਬਾਨੀਆਂ ਨੂੰ ਜਾਣਕਾਰੀ ਦੇਣ ਲਈ ਦਿਖਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਕਿਸਾਨ ਖਤਮ ਹੁੰਦਾ ਤਾਂ ਇਨਸਾਨ ਵੀ ਖ਼ਤਮ ਹੋ ਜਾਵੇਗਾ ਕਿਉਂਕਿ ਪੰਜਾਬ ਕਿਸਾਨੀ ਪ੍ਰਧਾਨ ਸੂਬਾ ਹੈ ।ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਉੱਤੇ ਧੱਕੇ ਨਾਲ ਕਾਲੇ ਕਾਨੂੰਨ ਥੋਪਣੇ ਨਹੀਂ ਚਾਹੀਦੇ ਕਿਉਂਕਿ ਜੇਕਰ ਕਿਸਾਨਾਂ ਨੂੰ ਕਾਨੂੰਨਾਂ ਦੀ ਲੋੜ ਨਹੀਂ ਤਾਂ ਕੇਂਦਰ ਸਰਕਾਰ ਨੂੰ ਕਾਨੂੰਨਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ ।