ਫ਼ਾਜ਼ਿਲਕਾ ਤੋਂ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੀ ਕਾਰਗੁਜ਼ਾਰੀ ਤੋਂ ਦੁਖੀ ਹੋ ਕੇ ਫ਼ਾਜ਼ਿਲਕਾ ਤੋਂ ਬਲਾਕ ਸੰਮਤੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਬਲਾਕ ਸੰਮਤੀ ਮੈਂਬਰ ਨੇ ਆਪਣੇ ਸਮਰਥਕਾਂ ਦੇ ਨਾਲ ਆਪਣੇ ਕਾਂਗਰਸ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਿਵੇਂ ਜਿਵੇਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਨੇ ਉਵੇਂ ਹੀ ਸਿਆਸਤ ਭਖਦੀ ਜਾ ਰਹੀ ਹੈ। ਜਿੱਥੇ ਦਲ ਬਦਲ ਦੀ ਰਾਜਨੀਤੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਉਥੇ ਹੀ ਫ਼ਾਜ਼ਿਲਕਾ ਤੋਂ ਤਸਵੀਰ ਸਾਹਮਣੇ ਆਈ ਹੈ ਜਿਸ ਨੇ ਅਸਤੀਫਿਆਂ ਦੇ ਦੌਰ ਨੂੰ ਮੁੜ ਹਵਾ ਦੇ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ
ਜਿਥੇ ਬਲਾਕ ਸੰਮਤੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਬਲਾਕ ਸੰਮਤੀ ਮੈਂਬਰ ਨੇ ਆਪਣੇ ਸਮਰਥਕਾਂ ਦੇ ਨਾਲ ਆਪਣੇ ਕਾਂਗਰਸ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਜਿਨ੍ਹਾਂ ਦਾ ਸਿੱਧੇ ਤੌਰ ਤੇ ਆਰੋਪ ਫਾਜ਼ਿਲਕਾ ਤੋਂ ਵਿਧਾਇਕ ਦਵਿੰਦਰ ਸਿੰਘ ਘੁਬਾਇਆ ‘ਤੇ ਲਾਇਆ ਜਾ ਰਿਹਾ। ਉਨ੍ਹਾਂ ਦਾ ਕਹਿਣਾ ਹੈ ਕਿ ਫਾਜ਼ਿਲਕਾ ਤੋਂ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨਾ ਤਾਂ ਉਨ੍ਹਾਂ ਦੀ ਗੱਲ ਸੁਣਦੇ ਨੇ ਤੇ ਨਾ ਹੀ ਉਨ੍ਹਾਂ ਦਾ ਕੋਈ ਵਿਕਾਸ ਦਾ ਕੰਮ ਕਰਵਾਇਆ ਜਾ ਰਿਹਾ ਹੈ। ਜਦ ਕਿ ਉਲਟਾ ਉਨ੍ਹਾਂ ‘ਤੇ ਪਰਚੇ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਕਈ ਆਰੋਪ ਜਿਹੜੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਤੇ ਉਹਨਾਂ ਦੇ ਪਿਤਾ ‘ਤੇ ਲਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਵਿਧਾਇਕ ਦੀ ਕਾਰਗੁਜ਼ਾਰੀ ਤੋਂ ਦੁਖੀ ਹੋ ਕੇ ਅੱਜ ਉਨ੍ਹਾਂ ਨੇ ਆਪਣੇ ਕਾਂਗਰਸ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ।