Congress President Sunil : ਚੰਡੀਗੜ੍ਹ : ਖੇਤੀ ਕਾਨੂੰਨਾਂ ਨੂੰ ਲੈ ਕੇ ਕੱਲ੍ਹ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾ ਰਿਹਾ ਹੈ ਤੇ ਇਹ ਵਿਸ਼ੇਸ਼ ਇਜਲਾਸ ਦੋ ਦਿਨ ਦਾ ਹੋਵੇਗਾ। ਸੈਸ਼ਨ ਦੇ ਪਹਿਲੇ ਦਿਨ ਕਿਸਾਨਾਂ ਦੇ ਖੇਤੀ ਬਿੱਲਾਂ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਇਸ ਸਬੰਧੀ ਕਾਂਗਰਸੀ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਹੈ ਕਿ ਕੱਲ੍ਹ ਇਨ੍ਹਾਂ ਖੇਤੀ ਬਿੱਲਾਂ ਨੂੰ ਪੰਜਾਬ ਵਿਧਾਨ ਸਭਾ ‘ਚ ਰੱਦ ਕੀਤਾ ਜਾਵੇਗਾ ਤੇ ਉਹ ਕਿਸੇ ਵੀ ਕੀਮਤ ‘ਤੇ ਕਿਸਾਨਾਂ ਦਾ ਸਾਥ ਨਹੀਂ ਛੱਡਣਗੇ।
ਸੁਨੀਲ ਜਾਖੜ ਨੇ ਹੋਰ ਕਿਹਾ ਕਿ ਸੰਵਿਧਾਨਕ ਕਮੀਆਂ ਕਾਰਨ ਜੇਕਰ ਉਨ੍ਹਾਂ ਨੂੰ ਡਿਸਮਿਸ ਵੀ ਕਰ ਦਿੱਤਾ ਜਾਂਦਾ ਹੈ ਤਾਂ ਉਨ੍ਹਾਂ ਨੂੰ ਇਸ ਗੱਲ ਦਾ ਭੋਰਾ ਵੀ ਅਫਸੋਸ ਨਹੀਂ ਹੋਵੇਗਾ ਪਰ ਉਹ ਕਿਸੇ ਵੀ ਹਾਲਤ ‘ਚ ਕਿਸਾਨਾਂ ‘ਤੇ ਹੋਰ ਰਹੀ ਬੇਇਨਸਾਫੀ ਨੂੰ ਬਰਦਾਸ਼ਤ ਨਹੀਂ ਕਰਨਗੇ। ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕਾਂ ਨਾਲ ਮੀਟਿੰਗ ਵੀ ਕੀਤੀ। ਮੀਟਿੰਗ ‘ਚ ਵਿਧਾਇਕ ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕੱਲ੍ਹ ਤੋਂ ਦੋ ਦਿਨਾ ਵਿਧਾਨ ਸਭਾ ਸੈਸ਼ਨ ਬੁਲਾਇਆ ਜਾਵੇਗਾ ਤੇ ਪਹਿਲੇ ਦਿਨ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ ਤੇ ਦੂਜੇ ਦਿਨ ਕਿਸਾਨਾਂ ਨਾਲ ਸਬੰਧਤ ਹੋਰ ਕਾਨੂੰਨਾਂ ‘ਤੇ ਸਲਾਹ-ਮਸ਼ਵਰਾ ਕੀਤਾ ਜਾਵੇਗਾ ਤੇ ਉਨ੍ਹਾਂ ਨੂੰ ਪਾਸ ਕੀਤਾ ਜਾਵੇਗਾ। ਇਸ ਤਰ੍ਹਾਂ ਖੇਤੀ ਕਾਨੂੰਨਾਂ ਦਾ ਪੂਰੇ ਪੰਜਾਬ ਭਰ ‘ਚ ਵਿਰੋਧ ਕੀਤਾ ਜਾ ਰਿਹਾ ਹੈ ਤੇ ਇਸ ਦਾ ਹੁਣ ਤੱਕ ਕੋਈ ਠੋਸ ਹੱਲ ਨਹੀਂ ਦਿਖ ਰਿਹਾ। ਦੇਖੋ ਕੱਲ੍ਹ ਹੋਣ ਵਾਲੇ ਵਿਧਾਨ ਸਭਾ ਸੈਸ਼ਨ ਕਿਸ ਨਤੀਜੇ ‘ਤੇ ਪੁੱਜਦੀ ਹੈ।