Congress President Sunil : ਅੱਜ ਪੰਜਾਬ ਲਈ ਬਹੁਤ ਹੀ ਇਤਿਹਾਸਕ ਦਿਨ ਹੈ ਜਦੋਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਮਤਾ ਪਾਸ ਕੀਤਾ ਗਿਆ ਹੈ ਤੇ ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਨ੍ਹਾਂ ਨੇ ਕੇਂਦਰ ਦੇ ਇਨ੍ਹਾਂ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਹੈ। ਇਨ੍ਹਾਂ ਸੋਧੇ ਹੋਏ ਬਿੱਲਾਂ ਨੂੰ ਮੁੱਖ ਮੰਤਰੀ ਨੇ ਰਾਜਪਾਲ ਨੂੰ ਸੌਂਪਿਆ। ਉਨ੍ਹਾਂ ਨਾਲ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਮੌਜੂਦ ਸਨ। ਜਾਖੜ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਮਤਾ ਪਾਸ ਕਰ ਸਕਦੀ ਹੈ ਤਾਂ ਦੇਖਣਾ ਇਹ ਹੋਵੇਗਾ ਕਿ ਹੁਣ ਦਿੱਲੀ ਦੀ ਕੇਜਰੀਵਾਲ ਸਰਕਾਰ ਇਸ ‘ਤੇ ਕੀ ਫੈਸਲਾ ਲਵੇਗੀ। ਸੁਨੀਲ ਜਾਖੜ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਵੀ ਇਨ੍ਹਾਂ ਖੇਤੀ ਬਿੱਲਾਂ ਲਈ ਕੋਈ ਸਮਰਥ ਕਦਮ ਚੁੱਕਣ।
ਕਿਸਾਨ ਯੂਨੀਅਨਾਂ ਨੇ ਮੁੱਖ ਮੰਤਰੀ ਕੇਜਰੀਵਾਲ ਨੂੰ ਅਪੀਲ ਕੀਤੀ ਸੀ ਕਿ ਉਹ ਵੀ ਇਨ੍ਹਾਂ ਖੇਤੀ ਬਿੱਲਾਂ ਖਿਲਾਫ ਦਿੱਲੀ ਦੀ ਵਿਧਾਨ ਸਭਾ ‘ਚ ਬਿੱਲ ਪੇਸ਼ ਕਰਨ ਕਿਉਂਕਿ ਜਦੋਂ ਇਹ ਬਿੱਲ ਪਾਸ ਕੀਤੇ ਗਏ ਸਨ ਤਾਂ ਉਸ ਸਮੇਂ ਕੇਜਰੀਵਾਲ ਵੀ ਉਥੇ ਮੌਜੂਦ ਸਨ ਪਰ ਹੁਣ ਸਵਾਲ ਇਹ ਉਠਦਾ ਹੈ ਕਿ ਉਹ ਇਨ੍ਹਾਂ ਖੇਤੀ ਬਿੱਲਾਂ ਖਿਲਾਫ ਕੋਈ ਸਟੈਂਡ ਲੈਣਗੇ।
ਆਪ ਵਿਧਾਇਕ ਅਮਨ ਅਰੋੜਾ ਵੀ ਮੌਕੇ ‘ਤੇ ਮੌਜੂਦ ਸਨ ਅਤੇ ਉਨ੍ਹਾਂ ਨੇ ਵੀ ਵਿਧਾਨ ਸਭਾ ਸੈਸ਼ਨ ‘ਚ ਪਾਸ ਕੀਤੇ ਗਏ ਸੋਧੇ ਬਿੱਲਾਂ ਦਾ ਸਵਾਗਤ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ 2 ਤੋਂ 5 ਨਵੰਬਰ ਦਰਮਿਆਨ ਰਾਸ਼ਟਰਪਤੀ ਨੂੰ ਮਿਲਣਗੇ ਤੇ ਇਨ੍ਹਾਂ ਖੇਤੀ ਬਿੱਲਾਂ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਦੇ ਇਸ ਬਿਆਨ ‘ਤੇ ਸਵਾਲ ਖੜ੍ਹਾ ਕੀਤਾ ਕਿ ਇਨ੍ਹਾਂ ਬਿੱਲਾਂ ਨੂੰ ਰਾਜਪਾਲ, ਸੰਸਦ ਜਾਂ ਰਾਸ਼ਟਰਪਤੀ ਸਵੀਕਾਰ ਕਰ ਸਕਦੇ ਹਨ ਜਾਂ ਅਸਵੀਕਾਰ। ਇਸ ‘ਤੇ ਕੈਪਟਨ ਅਮਰਿੰਦਰ ਨੇ ਕਿਹਾ, ‘ਆਓ ਇੰਤਜ਼ਾਰ ਕਰੀਏ ਅਤੇ ਦੇਖੀਏ … ਅਸੀਂ ਹਰ ਕਦਮ ਅੱਗੇ ਵਧਾਂਗੇ।’ ਹਾਲਾਂਕਿ, ਜੇ ਅਜਿਹੀ ਸਥਿਤੀ ਵਿਚ ਆ ਜਾਂਦੀ ਹੈ, ਤਾਂ ਕੇਂਦਰ ਨੂੰ ਉਸ ਨੂੰ ਬਰਖਾਸਤ ਕਰਨ ਦੀ ਜ਼ਰੂਰਤ ਨਹੀਂ ਹੋਏਗੀ ਕਿਉਂਕਿ ਉਹ ਆਪਣਾ ਅਸਤੀਫਾ ਆਪਣੀ ਜੇਬ ‘ਚ ਲੈਕੇ ਚੱਲ ਰਹੇ ਹਨ ਅਤੇ ਪੰਜਾਬ ਅਤੇ ਇਸ ਦੇ ਕਿਸਾਨਾਂ ਦੇ ਹਿੱਤਾਂ ‘ਤੇ ਸਮਝੌਤਾ ਕਰਨ ਦੀ ਬਜਾਏ ਇਸ ਨੂੰ ਖ਼ੁਸ਼ੀ-ਖ਼ੁਸ਼ੀ ਦੇ ਦੇਣਗੇ।