ਬਠਿੰਡਾ ਦੀ ਕੋਰਟ ਨੇ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਨੂੰ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅਮਨਦੀਪ ਕੌਰ 29 ਮਈ ਤੱਕ ਪੁਲਿਸ ਰਿਮਾਂਡ ‘ਤੇ ਸੀ। ਵਿਜੀਲੈਂਸ ਨੇ ਕੋਰਟ ਨੂੰ ਦੱਸਿਆ ਕਿ ਬਰਖਾਸਤ ਕਾਂਸਟੇਬਲ ਦੇ ਰਿਮਾਂਡ ਦੀ ਜ਼ਰੂਰਤ ਨਹੀਂ, ਜਿਸ ਦੇ ਚੱਲਦਿਆਂ ਕੋਰਟ ਨੇ ਉਸ ਨੂੰ ਇੱਕ ਦਿਨ ਪਹਿਲਾਂ ਹੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ।
ਦੱਸ ਦੇਈਏ ਕਿ ਬੀਤੇ ਕੱਲ੍ਹ ਮੰਗਲਵਾਰ ਨੂੰ ਅਮਨਦੀਪ ਕੌਰ ਦੀ ਦੀ ਅਚਾਨ ਸਿਹਤ ਵਿਗੜ ਗਈ, ਜਿਸ ਕਰਕੇ ਉਸ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੋਂ ਉਸ ਨੂੰ ਬਠਿੰਡਾ ਦੇ AIIMS ‘ਚ ਰੈਫ਼ਰ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਅਮਨਦੀਪ ਕੌਰ ਨੂੰ ਪਹਿਲਾਂ ਤੋਂ ਹੀ ਪੱਥਰੀ ਦੀ ਸ਼ਿਕਾਇਤ ਸੀ, ਜਿਸ ਦੇ ਦਰਦ ਕਾਰਨ ਉਸ ਨੂੰ ਬਠਿੰਡਾ ਦੇ AIIMS ਹਸਪਤਾਲ ਵਿਚ ਲਿਆਂਦਾ ਗਿਆ।
ਦੱਸ ਦੇਈਏ ਕਿ ਅਪ੍ਰੈਲ ਵਿੱਚ ਮਹਿਲਾ ਪੁਲਿਸ ਕਰਮਚਾਰੀ ਅਮਨਦੀਪ ਕੌਰ ਨੂੰ ਏਐਨਟੀਐਫ ਟੀਮ ਨੇ 17 ਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਉਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਜੇਲ੍ਹ ਜਾਣ ਤੋਂ ਇੱਕ ਮਹੀਨੇ ਬਾਅਦ, ਉਸ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਸੀ। ਸੋਮਵਾਰ ਨੂੰ ਵਿਜੀਲੈਂਸ ਬਿਊਰੋ ਨੇ ਉਸ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਅਤੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ।
ਇਹ ਵੀ ਪੜ੍ਹੋ : ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ, ਸਾਉਣੀ ਦੀਆਂ ਫਸਲਾਂ ‘ਤੇ ਵਧਾਈ MSP
ਵਿਜੀਲੈਂਸ ਨੇ ਅਮਨਦੀਪ ਕੌਰ ਦੇ ਘਰ ਦੀ ਤਲਾਸ਼ੀ ਲਈ। ਇਸ ਦੌਰਾਨ ਘਰ ਵਿੱਚ ਪਈਆਂ ਸਾਰੀਆਂ ਚੀਜ਼ਾਂ ਦਾ ਵੀ ਮੁਲਾਂਕਣ ਕੀਤਾ ਗਿਆ। ਇਸ ਦੀ ਪੁਸ਼ਟੀ ਵਿਜੀਲੈਂਸ ਦੇ ਬੁਲਾਰੇ ਨੇ ਕੀਤੀ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਵੱਲੋਂ ਅਮਨਦੀਪ ਕੌਰ ਦੇ ਘਰ ਦੀ ਤਲਾਸ਼ੀ ਲੈਣ ਤੋਂ ਬਾਅਦ ਸਾਰੀਆਂ ਚੀਜ਼ਾਂ ਇਕੱਠੀਆਂ ਕੀਤੀਆਂ ਗਈਆਂ। ਸਾਰੀਆਂ ਚੀਜ਼ਾਂ ਦੀ ਅਸੈਸਮੈਂਟ ਕਰਵਾਈ ਗਈ, ਪਰ ਜਦੋਂ ਮੰਗਲਵਾਰ ਦੇਰ ਰਾਤ ਨੂੰ ਪੱਥਰੀ ਕਾਰਨ ਉਸ ਨੂੰ ਦਰਦ ਮਹਿਸੂਸ ਹੋਇਆ ਤਾਂ ਉਸ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .