ਵਾਲਮੀਕਿ ਭਾਈਚਾਰੇ ਦੇ ਮੈਂਬਰਾਂ ਨੇ ਅੰਮ੍ਰਿਤਸਰ ਅਤੇ ਜਲੰਧਰ, ਪੰਜਾਬ ਵਿੱਚ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਅਕਸ਼ੈ ਕੁਮਾਰ ਦੀ ਫਿਲਮ “ਮਹਾ ਵਾਲਮੀਕਿ” ਦਾ ਟ੍ਰੇਲਰ ਰਿਲੀਜ਼ ਹੋਇਆ ਹੈ, ਜਿਸ ਵਿੱਚ ਅਕਸ਼ੈ ਕੁਮਾਰ ਨੇ ਮਹਾਰਿਸ਼ੀ ਵਾਲਮੀਕਿ ਦੀ ਭੂਮਿਕਾ ਨਿਭਾਈ ਹੈ।
ਲੋਕਾਂ ਨੇ ਦੋਸ਼ ਲਗਾਇਆ ਕਿ ਫਿਲਮ ਮਹਾਰਿਸ਼ੀ ਵਾਲਮੀਕਿ ਨੂੰ ਗਲਤ ਢੰਗ ਨਾਲ ਪੇਸ਼ ਕਰਦੀ ਹੈ ਅਤੇ ਵਾਲਮੀਕਿ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ। ਉਨ੍ਹਾਂ ਨੇ ਪੁਲਿਸ ਨੂੰ ਇੱਕ ਮੰਗ ਪੱਤਰ ਅਤੇ ਸ਼ਿਕਾਇਤ ਸੌਂਪੀ, ਜਿਸ ਵਿੱਚ ਅਕਸ਼ੈ ਕੁਮਾਰ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ।
ਹਾਲਾਂਕਿ, ਅਕਸ਼ੈ ਕੁਮਾਰ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਇਹ ਵੀ ਸਪੱਸ਼ਟ ਕੀਤਾ ਹੈ। ਉਸ ਨੇ ਕਿਹਾ ਕਿ ਮੈਨੂੰ ਹਾਲ ਹੀ ‘ਚ ਕੁਝ ਵੀਡੀਓ ਮਿਲੇ ਹਨ ਜਿਸ ‘ਚ ਮੈਨੂੰ ਮਹਾਰਿਸ਼ੀ ਵਾਲਮੀਕਿ ਦੀ ਭੂਮਿਕਾ ‘ਚ ਦਿਖਾਇਆ ਗਿਆ ਹੈ ਅਦਾਕਾਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਅਜਿਹੀ ਫਿਲਮ ਦਾ ਕੋਈ ਟ੍ਰੇਲਰ ਰਿਲੀਜ਼ ਨਹੀਂ ਕੀਤਾ ਹੈ। ਵੀਡੀਓ ਜਿਸ ਨੂੰ ਉਸ ਨਾਲ ਜੋੜਿਆ ਜਾ ਰਿਹਾ ਹੈ, AI ਦੀ ਵਰਤੋਂ ਕਰਕੇ ਬਣਾਇਆ ਗਿਆ ਹੈ ਅਤੇ ਇਸ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਹ ਸਾਰੇ ਵੀਡੀਓ ਫਰਜੀ ਹਨ।

ਦੱਸ ਦੇਈਏ ਕਿ ਲਗਭਗ ਛੇ ਮਹੀਨੇ ਪਹਿਲਾਂ ਯੂਟਿਊਬ ‘ਤੇ ਇੱਕ ਵੀਡੀਓ ਅਪਲੋਡ ਕੀਤਾ ਗਿਆ ਸੀ, ਜਿਸ ਵਿੱਚ ਅਕਸ਼ੈ ਕੁਮਾਰ ਦੀ ਫਿਲਮ ਦਾ ਟ੍ਰੇਲਰ ਹੋਣ ਦਾ ਦਾਅਵਾ ਕੀਤਾ ਗਿਆ ਸੀ। ਇਸ ਵੀਡੀਓ ਦੇ ਥੰਬਨੇਲ ਨੇ ਵਿਚ ਅਕਸ਼ੈ ਕੁਮਾਰ ਨੂੰ ਮਹਾਰਿਸ਼ੀ ਵਾਲਮੀਕਿ ਵਜੋਂ ਦਿਖਾਇਆ ਗਿਆ ਹੈ। ਵੀਡੀਓ ਵਿੱਚ ਕਈ ਰਿਸ਼ੀ ਅਤੇ ਸੰਤਾਂ ਨੂੰ ਵੀ ਦਿਖਾਇਆ ਗਿਆ ਹੈ।
ਵੀਡੀਓ ਵਿੱਚ ਬਰਫੀਲੇ ਪਹਾੜਾਂ ਦੀ ਇੱਕ ਗੁਫਾ ਵਿੱਚ ਇੱਕ ਰਿਸ਼ੀ ਦਿਖਾਈ ਦੇ ਰਿਹਾ ਹੈ, ਜਿਸਦੀ ਦਿੱਖ ਅਕਸ਼ੈ ਕੁਮਾਰ ਵਰਗੀ ਹੈ। ਪਿਛੋਕੜ ਵਿੱਚ ਅਕਸ਼ੈ ਕੁਮਾਰ ਵਰਗੀ ਆਵਾਜ਼ ਵਿੱਚ ਡਾਇਲਾਗ ਬੋਲੇ ਜਾ ਰਹੇ ਹਨ। ਲੋਕ ਇਸ ਵੀਡੀਓ ਨੂੰ ਅਕਸ਼ੈ ਦੀ ਫਿਲਮ ਦਾ ਟ੍ਰੇਲਰ ਹੋਣ ਦਾ ਦਾਅਵਾ ਕਰ ਰਹੇ ਹਨ।
ਇਸ ਵੀਡੀਓ ਬਾਰੇ, ਅੰਮ੍ਰਿਤਸਰ ਵਿੱਚ ਵਾਲਮੀਕੀ ਭਾਈਚਾਰੇ ਦਾ ਕਹਿਣਾ ਹੈ ਕਿ ਫਿਲਮ ਗਲਤ ਤੱਥ ਪੇਸ਼ ਕਰਦੀ ਹੈ ਅਤੇ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ। ਅੰਮ੍ਰਿਤਸਰ ਵਿੱਚ ਵਾਲਮੀਕੀ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਗਲਤੀਆਂ ਨੂੰ ਰੋਕਣ ਲਈ ਸੈਂਸਰ ਬੋਰਡ ਵਿੱਚ ਉਨ੍ਹਾਂ ਦੇ ਭਾਈਚਾਰੇ ਦੀ ਪ੍ਰਤੀਨਿਧਤਾ ਜ਼ਰੂਰੀ ਹੈ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਕਾਰਵਾਈ ਨਹੀਂ ਕਰਦਾ ਹੈ, ਤਾਂ ਉਹ ਇੱਕ ਵੱਡਾ ਸੰਘਰਸ਼ ਸ਼ੁਰੂ ਕਰਨਗੇ। ਸੰਗਠਨ ਨੇ ਇਹ ਵੀ ਮੰਗ ਕੀਤੀ ਹੈ ਕਿ ਵਾਲਮੀਕਿ ਦੇ ਇਤਿਹਾਸ ਨਾਲ ਸਬੰਧਤ ਗਲਤ ਜਾਣਕਾਰੀ ਗੂਗਲ ਤੋਂ ਹਟਾ ਦਿੱਤੀ ਜਾਵੇ। ਸੰਗਠਨ ਦਾ ਕਹਿਣਾ ਹੈ ਕਿ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਕਿਸੇ ਵੀ ਇਤਿਹਾਸਕ ਜਾਂ ਧਾਰਮਿਕ ਵਿਗਾੜ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਮਸ਼ਹੂਰ ਗਾਇਕ ਜ਼ੁਬਿਨ ਗਰਗ ਪੰਜ ਤੱਤਾਂ ‘ਚ ਵਿਲੀਨ, ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
ਜਲੰਧਰ ਵਿੱਚ ਵਾਲਮੀਕਿ ਮਹਾਂਸਭਾ ਦੇ ਪ੍ਰਧਾਨ ਮਨੀਸ਼ ਗਿੱਲ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਜਲੰਧਰ ਪੁਲਿਸ ਕਮਿਸ਼ਨਰੇਟ ਨੂੰ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ। ਗਿੱਲ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਭਾਈਚਾਰੇ ਵਿੱਚ ਡੂੰਘਾ ਗੁੱਸਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਹੈ, ਪਰ ਨਾ ਤਾਂ ਕਿਸੇ ਦਾ ਨਾਮ ਲਿਆ ਗਿਆ ਹੈ ਅਤੇ ਨਾ ਹੀ ਕੋਈ ਗੰਭੀਰ ਦੋਸ਼ ਲਗਾਇਆ ਗਿਆ ਹੈ। ਗਿੱਲ ਨੇ ਮੰਗ ਕੀਤੀ ਕਿ ਵੀਡੀਓ ਨੂੰ ਤੁਰੰਤ ਹਟਾਇਆ ਜਾਵੇ।
ਵੀਡੀਓ ਲਈ ਕਲਿੱਕ ਕਰੋ -:
























