ਪੰਜਾਬ ਵਿੱਚ ਕਰੋਨਾ ਬੇਕਾਬੂ ਹੋ ਗਿਆ ਹੈ। ਪਿਛਲੇ 7 ਦਿਨਾਂ ‘ਚ 101 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਗੰਭੀਰ ਮਰੀਜ਼ਾਂ ਦੀ ਗਿਣਤੀ ਇੰਨੀ ਤੇਜ਼ੀ ਨਾਲ ਵੱਧ ਰਹੀ ਹੈ ਕਿ 915 ਮਰੀਜ਼ ਜੀਵਨ ਬਚਾਓ ਸਹਾਇਤਾ ‘ਤੇ ਪਹੁੰਚ ਚੁੱਕੇ ਹਨ। ਕੋਰੋਨਾ ਦੀ ਰਫਤਾਰ ਇੰਨੀ ਤੇਜ਼ ਹੈ ਕਿ ਪੰਜਾਬ ‘ਚ 43 ਹਜ਼ਾਰ 429 ਐਕਟਿਵ ਕੇਸ ਹੋ ਚੁੱਕੇ ਹਨ। ਸੋਮਵਾਰ ਨੂੰ ਪੰਜਾਬ ਵਿੱਚ 20.89 ਫ਼ੀਸਦ ਦੀ ਸਕਾਰਾਤਮਕ ਦਰ ਦੇ ਨਾਲ 6,656 ਨਵੇਂ ਕਰੋਨਾ ਦੇ ਮਾਮਲੇ ਸਾਹਮਣੇ ਆਏ ਹਨ। ਚੋਣ ਰੈਲੀਆਂ ‘ਤੇ ਪਾਬੰਦੀ ਦੇ ਬਾਵਜੂਦ ਪੰਜਾਬ ਦੇ ਇਸ ਹਾਲਾਤ ਨੂੰ ਦੇਖਦਿਆਂ ਸਿਆਸੀ ਪ੍ਰੋਗਰਾਮ ਕਰਨ ‘ਚ ਖ਼ਤਰਾ ਪੈਦਾ ਹੋ ਗਿਆ ਹੈ।
ਪੰਜਾਬ ‘ਚ ਆਉਣ ਵਾਲੇ ਸਮੇਂ ‘ਚ ਕੋਰੋਨਾ ਕਾਰਨ ਮੌਤਾਂ ਵਧ ਸਕਦੀਆਂ ਹਨ। ਪੰਜਾਬ ਵਿੱਚ ਲਾਈਫ ਸੇਵਿੰਗ ਸਪੋਰਟ ‘ਤੇ ਸਭ ਤੋਂ ਵੱਧ 698 ਮਰੀਜ਼ ਆਕਸੀਜਨ ਸਪੋਰਟ ‘ਤੇ ਹਨ। ਇਸ ਤੋਂ ਇਲਾਵਾ 176 ਆਈਸੀਯੂ ਵਿੱਚ ਹਨ ਅਤੇ 41 ਵੈਂਟੀਲੇਟਰ ’ਤੇ ਹਨ। ਵੈਂਟੀਲੇਟਰ ਵਾਲੇ ਮਰੀਜ਼ਾਂ ਦੀ ਇਹ ਗਿਣਤੀ ਡਰਾਉਣੀ ਹੈ। ਸੋਮਵਾਰ ਨੂੰ ਬਠਿੰਡਾ ‘ਚ 2, ਲੁਧਿਆਣਾ ‘ਚ 6 ਅਤੇ ਪਟਿਆਲਾ ‘ਚ ਇਕ ਮਰੀਜ਼ ਨੂੰ ਵੈਂਟੀਲੇਟਰ ‘ਤੇ ਰੱਖਣਾ ਪਿਆ। ਸੋਮਵਾਰ ਨੂੰ ਹੀ, ਅੰਮ੍ਰਿਤਸਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ ਅਤੇ ਮੋਹਾਲੀ ਵਿੱਚ 2-2, ਬਠਿੰਡਾ ਵਿੱਚ 3, ਪਟਿਆਲਾ ਵਿੱਚ 4 ਅਤੇ ਪਠਾਨਕੋਟ ਵਿੱਚ ਇੱਕ ਮਰੀਜ਼ ਸਮੇਤ ਕੁੱਲ 20 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ।
ਪੰਜਾਬ ਦੇ ਜਲੰਧਰ ਅਤੇ ਲੁਧਿਆਣਾ ‘ਚ ਵੀ ਕੋਰੋਨਾ ਦੀ ਸਥਿਤੀ ਬਦ ਤੋਂ ਬਦਤਰ ਹੋ ਗਈ ਹੈ। ਸੋਮਵਾਰ ਨੂੰ ਜਲੰਧਰ ‘ਚ 1,279 ਨਵੇਂ ਮਾਮਲੇ ਸਾਹਮਣੇ ਆਏ ਹਨ। ਇੱਥੇ ਸਭ ਤੋਂ ਵੱਧ ਸਕਾਰਾਤਮਕਤਾ ਦਰ 42.48 ਫ਼ੀਸਦ ਸੀ। ਦੂਜੇ ਨੰਬਰ ‘ਤੇ ਲੁਧਿਆਣਾ ਰਿਹਾ, ਜਿੱਥੇ 1,041 ਮਾਮਲੇ ਸਾਹਮਣੇ ਆਏ। ਇਨ੍ਹਾਂ ਤੋਂ ਇਲਾਵਾ ਬਾਕੀ ਜ਼ਿਲ੍ਹਿਆਂ ਵਿੱਚ ਇੱਕ ਹਜ਼ਾਰ ਤੋਂ ਵੀ ਘੱਟ ਕੇਸ ਹਨ। ਬਠਿੰਡਾ ਅਤੇ ਫਿਰੋਜ਼ਪੁਰ ਅਜਿਹੇ ਜ਼ਿਲ੍ਹੇ ਹਨ ਜਿੱਥੇ ਮਰੀਜ਼ਾਂ ਦੀ ਗਿਣਤੀ ਬੇਸ਼ੱਕ ਘੱਟ ਹੈ ਪਰ ਇੱਥੇ ਇਨਫੈਕਸ਼ਨ ਦੀ ਦਰ ਬਹੁਤ ਜ਼ਿਆਦਾ ਹੈ। ਬਠਿੰਡਾ ਵਿੱਚ ਕਰੋਨਾ ਦੇ 337 ਮਾਮਲੇ ਪਾਏ ਗਏ ਹਨ, ਪਰ ਸਕਾਰਾਤਮਕ ਦਰ 42.28 ਫ਼ੀਸਦ ਹੈ। ਫ਼ਿਰੋਜ਼ਪੁਰ ਵਿੱਚ ਵੀ 36.84 ਫ਼ੀਸਦ ਦੀ ਸਕਾਰਾਤਮਕ ਦਰ ਦੇ ਨਾਲ 154 ਨਵੇਂ ਕੇਸ ਪਾਏ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: